Uttarakhand Election 2022: 'ਆਪ' ਨੇ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

By  Riya Bawa January 11th 2022 06:02 PM

Uttarakhand Election 2022: ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਉੱਤਰਾਖੰਡ ਚੋਣ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਉੱਤਰਾਖੰਡ ਪ੍ਰਭਾਰੀ ਦਿਨੇਸ਼ ਮੋਹਨੀਆ ਨੇ ਇਸਦੀ ਜਾਣਕਾਰੀ ਦਿੱਤੀ ਹੈ। ਉੱਤਰਾਖੰਡ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਆਪਣੇ 18 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਦੇ ਇੰਚਾਰਜ ਦਿਨੇਸ਼ ਮੋਹਨੀਆ ਨੇ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 'ਆਪ' ਨੇ ਆਪਣੀ ਪਹਿਲੀ ਸੂਚੀ 'ਚ 24 ਉਮੀਦਵਾਰਾਂ ਦੇ ਨਾਂ ਜਾਰੀ ਕੀਤੇ ਸਨ।

ਸ੍ਰੀਨਗਰ ਵਿਧਾਨ ਸਭਾ ਸੀਟ ਤੋਂ ਗਜੇਂਦਰ ਚੌਹਾਨ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜਦਕਿ ਅਰਵਿੰਦ ਵਰਮਾ ਨੂੰ ਕੋਟਦਵਾਰ ਤੋਂ ਚੋਣ ਲੜਨ ਲਈ ਚੁਣਿਆ ਗਿਆ ਹੈ। 70 ਸੀਟਾਂ ਵਾਲੀ ਵਿਧਾਨ ਸਭਾ ਚੋਣਾਂ 'ਚ 'ਆਪ' ਪਾਰਟੀ ਹੁਣ ਤੱਕ 42 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਉੱਤਰਾਖੰਡ ਦੀਆਂ 70 ਵਿਧਾਨ ਸਭਾ ਸੀਟਾਂ ਲਈ 14 ਫਰਵਰੀ ਨੂੰ ਵੋਟਿੰਗ ਹੋਵੇਗੀ। ਨਤੀਜੇ 10 ਮਾਰਚ ਨੂੰ ਆਉਣਗੇ।

ਦਿੱਲੀ ਦੀ ਸੱਤਾਧਾਰੀ ਪਾਰਟੀ 'ਆਪ' ਵੀ ਉੱਤਰਾਖੰਡ 'ਚ ਜ਼ੋਰਦਾਰ ਢੰਗ ਨਾਲ ਚੋਣਾਂ ਲੜ ਰਹੀ ਹੈ। ਕੋਰੋਨਾ ਪਾਜ਼ੀਟਿਵ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੇ ਸਾਰੇ ਵੱਡੇ ਨੇਤਾਵਾਂ ਨੇ ਉਤਰਾਖੰਡ 'ਚ ਜ਼ੋਰਦਾਰ ਪ੍ਰਚਾਰ ਕੀਤਾ। 'ਆਪ' ਨੇ ਉੱਤਰਾਖੰਡ 'ਚ ਅਜੇ ਕੋਠਿਆਲ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨ ਦਿੱਤਾ ਹੈ।

-PTC News

Related Post