ਉਤਰਾਖੰਡ ਦੇ ਚਮੋਲੀ 'ਚ ਭਾਰੀ ਬਾਰਿਸ਼ ਕਾਰਨ ਸਕੂਲ ਦੀ ਇਮਾਰਤ ਹੋਈ ਢਹਿ-ਢੇਰੀ, ਜਾਨੀ ਨੁਕਸਾਨ ਤੋਂ ਬਚਾਅ

By  Jashan A January 22nd 2019 07:15 PM -- Updated: January 22nd 2019 07:16 PM

ਉੱਤਰਾਖੰਡ ਦੇ ਚਮੋਲੀ 'ਚ ਭਾਰੀ ਬਾਰਿਸ਼ ਕਾਰਨ ਸਕੂਲ ਦੀ ਇਮਾਰਤ ਹੋਈ ਢਹਿ-ਢੇਰੀ, ਜਾਨੀ ਨੁਕਸਾਨ ਤੋਂ ਬਚਾਅ,ਚਮੋਲੀ: ਪਹਾੜੀ ਇਲਾਕਿਆਂ 'ਚ ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਤਰਾਖੰਡ ਦੇ ਪਹਾੜੀ ਇਲਾਕਿਆਂ ਵਿਚ ਜਿੱਥੇ ਬਰਫਬਾਰੀ ਹੋ ਰਹੀ ਹੈ, ਉੱਥੇ ਹੀ ਮੈਦਾਨੀ ਇਲਾਕੇ ਮੀਂਹ ਨਾਲ ਪਾਣੀ-ਪਾਣੀ ਹੋਏ।

ਵੱਧ ਰਹੀ ਠੰਡ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਕੇ ਰੱਖਿਆ ਹੋਇਆ ਹੈ। ਬੀਤੇ ਦਿਨ ਤੋਂ ਪੈ ਰਹੇ ਮੀਂਹ ਕਾਰਨ ਉੱਤਰਾਖੰਡ ਦੇ ਚਮੋਲੀ ਗੋਪੇਸ਼ਵਰ ਖੇਤਰ ਵਿਚ ਸਥਿਤ ਸਰਸਵਤੀ ਸ਼ਿਸ਼ੂ ਮੰਦਰ ਸਕੂਲ ਦੀ ਇਮਾਰਤ ਭਾਰੀਂ ਮੀਂਹ ਪੈਣ ਕਾਰਨ ਢਹਿ ਗਈ।

ਮਿਲੀ ਜਾਣਕਾਰੀ ਮੁਤਾਬਕ ਪ੍ਰਸ਼ਾਸਨ ਵੱਲੋਂ ਲਗਾਤਾਰ ਪੈ ਰਹੀ ਬਰਫਬਾਰੀ ਕਾਰਨ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਹੋਇਆ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਜ਼ਿਕਰ ਏ ਖਾਸ ਹੈ ਕਿ ਮੈਦਾਨੀ ਅਤੇ ਪਹਾੜੀ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਉੱਤਰਾਖੰਡ, ਕਸ਼ਮੀਰ ਅਤੇ ਹਿਮਾਚਲ 'ਚ ਭਾਰੀ ਬਰਫਬਾਰੀ ਕਾਰਨ ਲੋਕ ਘਰਾਂ 'ਚੋਂ ਘੱਟ ਹੀ ਨਿਕਲ ਰਹੇ ਹਨ। ਉੱਥੇ ਹੀ ਮੈਦਾਨੀ ਇਲਾਕਿਆਂ 'ਚ ਭਾਰੀ ਮੀਂਹ ਪਿਆ।

-PTC News

Related Post