ਉੱਤਰਾਖੰਡ: ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮੱਗਰੀ ਲੈ ਕੇ ਜਾ ਰਿਹਾ ਜਹਾਜ਼ ਹੋਇਆ ਹਾਦਸਾਗ੍ਰਸਤ

By  Jashan A August 21st 2019 12:46 PM -- Updated: August 21st 2019 02:05 PM

ਉੱਤਰਾਖੰਡ: ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮੱਗਰੀ ਲੈ ਕੇ ਜਾ ਰਿਹਾ ਜਹਾਜ਼ ਹੋਇਆ ਹਾਦਸਾਗ੍ਰਸਤ,ਉੱਤਰਕਾਸ਼ੀ: ਉੱਤਰਾਖੰਡ ਦੇ ਉੱਤਰਕਾਸ਼ੀ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮੱਗਰੀ ਲੈ ਕੇ ਜਾ ਰਿਹਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ।

https://twitter.com/ANI/status/1164067581193596929?s=20

ਮਿਲੀ ਜਾਣਕਾਰੀ ਮੁਤਾਬਕ ਇਹ ਜਹਾਜ਼ ਲੋਕਾਂ ਦੀ ਮਦਦ ਲਈ ਮੋਰੀ ਤੋਂ ਮੋਲਦੀ ਜਾ ਰਿਹਾ ਸੀ ਤੇ ਅਚਾਨਕ ਉੱਤਰਕਾਸ਼ੀ ਕੋਲ ਕ੍ਰੈਸ਼ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ 'ਚ 3 ਲੋਕ ਸਵਾਰ ਸਨ। ਨਿਊਜ਼ ਏਜੰਸੀ ANI ਮੁਤਾਬਕ ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਹੈ।

https://twitter.com/ANI/status/1164069669415858176?s=20

ਹੋਰ ਪੜ੍ਹੋ: ਬਿਹਾਰ 'ਚ ਹੜ੍ਹ ਨੇ ਸਤਾਏ ਲੋਕ, ਕਿਸ਼ਤੀਆਂ ਦਾ ਲੈ ਰਹੇ ਨੇ ਸਹਾਰਾ, ਦੇਖੋ ਵੀਡੀਓ

ਤੁਹਾਨੂੰ ਦੱਸ ਦਈਏ ਕਿ ਦੇਸ਼ ਭਰ 'ਚ ਪੈ ਰਹੀ ਭਾਰੀ ਬਾਰਿਸ਼ ਕਾਰਨ ਕਈ ਇਲਾਕਿਆਂ 'ਚ ਹੜ੍ਹ ਜਿਹੇ ਹਾਲਾਤ ਬਣੇ ਹੋਏ ਹਨ, ਜਿਸ ਦਾ ਜ਼ਿਆਦਾ ਅਸਰ ਉਤਰਾਖੰਡ 'ਚ ਦੇਖਣ ਨੂੰ ਮਿਲ ਰਿਹਾ ਹੈ। ਹੜ੍ਹ ਨੇ ਉੱਤਰਾਖੰਡ ਦੇ ਉੱਤਰਕਾਸ਼ੀ 'ਚ ਕੋਹਰਾਮ ਮਚਾਇਆ ਹੋਇਆ ਹੈ।

https://twitter.com/ANI/status/1164080106664583168?s=20

ਜ਼ਿਕਰਯੋਗ ਹੈ ਕਿ ਉਤਰਾਖੰਡ ਦੇ ਕਈ ਇਲਾਕਿਆਂ 'ਚ ਭਿਆਨਕ ਹੜ੍ਹ ਆ ਚੁਕਿਆ ਹੈ। ਅਜਿਹੇ 'ਚ ਐੱਨ.ਡੀ.ਆਰ.ਐੱਫ. ਅਤੇ ਫੌਜ ਦੇ ਜਵਾਨ ਜਿੱਥੇ ਰਾਹਤ ਕੰਮ ਕਰ ਰਹੇ ਹਨ। ਉੱਥੇ ਹੀ ਹੈਲੀਕਾਪਟਰ ਦੇ ਮਾਧਿਅਮ ਨਾਲ ਉਨ੍ਹਾਂ ਇਲਾਕਿਆਂ 'ਚ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਉਤਰਕਾਸ਼ੀ ਖੇਤਰ 'ਚ ਐਤਵਾਰ ਨੂੰ ਬੱਦਲ ਫੱਟ ਗਿਆ ਸੀ। ਇਸ ਹਾਦਸੇ 'ਚ 17 ਲੋਕਾਂ ਦੀ ਮੌਤ ਹੋ ਗਈ।

-PTC News

Related Post