ਉੱਤਰਾਖੰਡ: ਮੋਦੀ ਨੇ ਗੋਵਿੰਦਘਾਟ-ਹੇਮਕੁੰਟ ਰੋਪਵੇਅ ਦਾ ਨੀਂਹ ਪੱਥਰ ਰੱਖਿਆ

By  Ravinder Singh October 21st 2022 05:32 PM

ਦੇਹਰਾਦੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਉਤਰਾਖੰਡ ਦੇ ਕੇਦਾਰਨਾਥ ਧਾਮ ਪੁੱਜੇ ਜਿੱਥੇ ਉਨ੍ਹਾਂ ਨੇ ਭਗਵਾਨ ਸ਼ਿਵ ਦੀ ਪੂਜਾ ਕੀਤੀ। ਪ੍ਰਧਾਨ ਮੰਤਰੀ ਮੋਦੀ ਹੈਲੀਕਾਪਟਰ ਰਾਹੀਂ ਕੇਦਾਰਨਾਥ ਪਹੁੰਚੇ। ਉਨ੍ਹਾਂ ਦੇ ਨਾਲ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਸਨ।

ਉੱਤਰਾਖੰਡ: ਮੋਦੀ ਨੇ ਗੋਵਿੰਦਘਾਟ-ਹੇਮਕੁੰਟ ਰੋਪਵੇਅ ਦਾ ਨੀਂਹ ਪੱਥਰ ਰੱਖਿਆਪੀਐਮ ਮੋਦੀ ਨੇ ਸਭ ਤੋਂ ਪਹਿਲਾਂ ਸ਼੍ਰੀ ਕੇਦਾਰਨਾਥ ਮੰਦਿਰ ਵਿੱਚ ਦਰਸ਼ਨ ਕੀਤੇ ਤੇ ਪੂਜਾ ਕੀਤੀ। ਇਸ 'ਚ ਗੌਰੀਕੁੰਡ ਤੋਂ ਕੇਦਾਰਨਾਥ ਰੋਪਵੇਅ, ਗੋਵਿੰਦਘਾਟ ਤੋਂ ਹੇਮਕੁੰਟ ਰੋਪਵੇਅ, ਮਾਨਾ-ਮਾਨਪਾਸ ਰਾਸ਼ਟਰੀ ਰਾਜਮਾਰਗ ਨੂੰ ਚੌੜਾ ਕਰਨਾ ਅਤੇ ਜੋਸ਼ੀਮਠ-ਮਾਲਾਰੀ ਰਾਸ਼ਟਰੀ ਰਾਜਮਾਰਗ ਨੂੰ ਚੌੜਾ ਕਰਨ ਵਰਗੇ ਚਾਰ ਵੱਡੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਬਾਬਾ ਕੇਦਾਰ ਦੀ ਪੂਜਾ ਕਰਨ ਤੋਂ ਬਾਅਦ ਉਨ੍ਹਾਂ ਕੇਦਾਰਨਾਥ ਰੋਪਵੇਅ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਆਦਿਗੁਰੂ ਸ਼ੰਕਰਾਚਾਰੀਆ ਦੀ ਸਮਾਧੀ ਸਥਲ ਦੇ ਦਰਸ਼ਨ ਕੀਤੇ। ਇਸ ਤੋਂ ਇਲਾਵਾ ਉਹ ਮੰਡਾਕਿਨੀ ਆਸਥਾ ਪਾਠ ਅਤੇ ਸਰਸਵਤੀ ਆਸਥਾ ਪਾਠ ਦੇ ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਪੈਰੋਲ 'ਤੇ ਬਾਹਰ ਡੇਰਾ ਮੁਖੀ ਦਾ ਐਲਾਨ, ਪੰਜਾਬ ਦੇ ਸੁਨਾਮ 'ਚ ਬਣੇਗਾ ਸੱਚਾ ਸੌਦਾ ਦਾ ਨਵਾਂ ਡੇਰਾ

ਪ੍ਰਧਾਨ ਮੰਤਰੀ ਦੀ ਇਸ ਫੇਰੀ ਦੌਰਾਨ, ਲਗਭਗ 1000 ਕਰੋੜ ਰੁਪਏ ਦੇ ਸੜਕ ਚੌੜੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਕੇਦਾਰਨਾਥ ਤੋਂ ਆਪਣੇ ਦੋ ਦਿਨਾਂ ਉਤਰਾਖੰਡ ਦੌਰੇ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਹੈਲੀਪੈਡ ਤੋਂ ਸਿੱਧਾ ਮੰਦਰ ਪਹੁੰਚੇ। ਇਸ ਦੌਰਾਨ ਪੁਜਾਰੀਆਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਪ੍ਰਧਾਨ ਮੰਤਰੀ ਦੇਸ਼ ਨੂੰ ਅੱਗੇ ਲਿਜਾਣ ਲਈ ਬਲ ਬਖਸ਼ਣ। ਮੋਦੀ ਦੀ ਫੇਰੀ ਦੇ ਮੱਦੇਨਜ਼ਰ ਕੇਦਾਰਨਾਥ ਮੰਦਰ ਨੂੰ ਕਈ ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਸੀ। ਇਸ ਤੋਂ ਬਾਅਦ ਮੋਦੀ ਚਮੋਲੀ ਸਥਿਤ ਬਦਰੀਨਾਥ ਮੰਦਰ ਪੁੱਜੇ।

-PTC News

 

Related Post