ਪੁਸ਼ਕਰ ਸਿੰਘ ਧਾਮੀ ਹੋਣਗੇ ਉੱਤਰਾਖੰਡ ਦੇ ਅਗਲੇ ਮੁੱਖ ਮੰਤਰੀ, ਅੱਜ ਸ਼ਾਮ 5 ਵਜੇ ਚੁੱਕਣਗੇ ਸਹੁੰ

By  Baljit Singh July 4th 2021 11:01 AM

ਦੇਹਰਾਦੂਨ: ਪੁਸ਼ਕਰ ਸਿੰਘ ਧਾਮੀ ਉੱਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ। ਪੁਸ਼ਕਰ ਸਿੰਘ ਧਾਮੀ ਅੱਜ ਸ਼ਾਮ 5 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸ਼ਨੀਵਾਰ ਨੂੰ ਦੇਹਰਾਦੂਨ ਵਿਚ ਹੋਈ ਭਾਜਪਾ ਵਿਧਾਇਕ ਦਲ ਦੀ ਬੈਠਕ ਵਿਚ ਧਾਮੀ ਦੇ ਨਾਮ ‘ਤੇ ਮੋਹਰ ਲੱਗੀ। ਮੁੱਖ ਮੰਤਰੀ ਦੇ ਨਾਮ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਪੁਸ਼ਕਰ ਸਿੰਘ ਧਾਮੀ ਰਾਜ ਭਵਨ ਪਹੁੰਚੇ ਅਤੇ ਉੱਤਰਾਖੰਡ ਦੀ ਰਾਜਪਾਲ ਬੇਬੀ ਰਾਣੀ ਮੌਰਿਆ ਦੇ ਸਾਹਮਣੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਕਈ ਵਿਧਾਇਕ ਵੀ ਮੌਜੂਦ ਸਨ। ਪੁਸ਼ਕਰ ਸਿੰਘ ਸੂਬੇ ਦੇ 11ਵੇਂ ਮੁੱਖ ਮੰਤਰੀ ਹੋਣਗੇ।

ਪੜੋ ਹੋਰ ਖਬਰਾਂ: ਭਾਰਤ ‘ਚ ਘੱਟ ਹੋਏ ਕੋਰੋਨਾ ਕੇਸ, ਬੀਤੇ 24 ਘੰਟਿਆਂ ‘ਚ 43 ਹਜ਼ਾਰ ਲੋਕ ਇਨਫੈਕਟਿਡ

ਖਤੀਮਾ ਤੋਂ ਦੋ ਵਾਰ ਵਿਧਾਇਕ ਰਹੇ

ਪੁਸ਼ਕਰ ਸਿੰਘ ਧਾਮੀ ਦੋ ਵਾਰ ਖਤੀਮਾ ਤੋਂ ਵਿਧਾਇਕ ਰਹਿ ਚੁੱਕੇ ਹਨ। ਹਾਲਾਂਕਿ ਉਹ ਕਦੇ ਮੁੱਖ ਮੰਤਰੀ ਨਹੀਂ ਬਣੇ। ਪੁਸ਼ਕਰ ਸਿੰਘ ਧਾਮੀ ਦਾ ਜਨਮ ਪਿਥੌਰਾਗੜ ਦੇ ਟੁੰਡੀ ਪਿੰਡ ਵਿਚ ਹੋਇਆ ਸੀ। ਉਹ ਭਾਜਪਾ ਯੁਵਾ ਮੋਰਚੇ ਦੇ ਸੂਬਾ ਪ੍ਰਧਾਨ ਰਹਿ ਚੁੱਕੇ ਹਨ। ਕਾਲਜ ਦੇ ਦਿਨਾਂ ਵਿਚ ਹੀ ਏਬੀਵੀਪੀ ਵਿਚ ਸ਼ਾਮਲ ਹੋ ਗਏ ਸਨ। ਧਾਮੀ ਦੀ ਨੌਜਵਾਨਾਂ ਵਿਚ ਬਿਹਤਰ ਪਕੜ ਹੈ।

ਪੜੋ ਹੋਰ ਖਬਰਾਂ: ਬਟਾਲਾ: ਕੁੜੀ ਦੇ ਮਰਜ਼ੀ ਨਾਲ ਵਿਆਹ ਕਰਾਉਣ ‘ਤੇ ਪਿਓ ਨੇ 4 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ

'ਹਰ ਚੁਣੌਤੀ ਨੂੰ ਕਰਾਂਗੇ ਪਾਰ'

ਸ਼ਨੀਵਾਰ ਨੂੰ ਉੱਤਰਾਖੰਡ ਭਾਜਪਾ ਵਿਧਾਇਕ ਦਲ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਪੁਸ਼ਕਰ ਸਿੰਘ ਧਾਮੀ ਨੇ ਕਿਹਾ, 'ਮੇਰੀ ਪਾਰਟੀ ਨੇ ਇੱਕ ਆਮ ਵਰਕਰ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਅਸੀਂ ਸਾਰਿਆਂ ਦੇ ਸਹਿਯੋਗ ਨਾਲ ਲੋਕਾਂ ਦੇ ਮਸਲਿਆਂ 'ਤੇ ਕੰਮ ਕਰਾਂਗੇ।' ਉਨ੍ਹਾਂ ਇਹ ਵੀ ਕਿਹਾ ਕਿ ਹਰ ਕਿਸੇ ਦੇ ਸਹਿਯੋਗ ਨਾਲ ਉਹ ਨਾ ਸਿਰਫ ਹਰ ਚੁਣੌਤੀ ਨੂੰ ਕਾਬੂ ਕਰਨਗੇ ਬਲਕਿ ਆਪਣੇ ਤੋਂ ਪਹਿਲਾਂ ਦੇ ਮੰਤਰੀਆਂ ਵਲੋਂ ਕੀਤੇ ਕੰਮਾਂ ਨੂੰ ਅੱਗੇ ਵਧਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਜਨਤਾ ਦੀ ਸੇਵਾ ਹੈ, ਜਿਸ ਲਈ ਉਹ ਪੂਰੇ ਦਿਲ ਨਾਲ ਕੰਮ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇ ਪੀ ਨੱਡਾ ਦਾ ਵੀ ਧੰਨਵਾਦ ਕੀਤਾ।

ਪੜੋ ਹੋਰ ਖਬਰਾਂ: ਦੋਸਤੀ ਕਰਨ ਤੋਂ ਇਨਕਾਰ ਕਰਨ ‘ਤੇ ਨੌਜਵਾਨ ਨੇ ਕੁੜੀ ਦੇ ਚੇਹਰੇ ’ਤੇ ਸੁੱਟਿਆ ਤੇਜ਼ਾਬ

-PTC News

Related Post