ਉਤਰਾਖੰਡ ਦੇ ਮੁੱਖ ਮੰਤਰੀ ਤਰਵਿੰਦਰਾ ਸਿੰਘ ਰਾਵਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Jashan A January 20th 2019 05:45 PM -- Updated: January 21st 2019 03:35 PM

ਉਤਰਾਖੰਡ ਦੇ ਮੁੱਖ ਮੰਤਰੀ ਤਰਵਿੰਦਰਾ ਸਿੰਘ ਰਾਵਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਅੰਮ੍ਰਿਤਸਰ: ਉਤਰਾਖੰਡ ਦੇ ਮੁੱਖ ਮਤਰੀ ਸ੍ਰੀ ਤਰਵਿੰਦਰਾ ਸਿੰਘ ਰਾਵਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ ਅਤੇ ਲੰਗਰ ਵੀ ਛਕਿਆ। ਉਨ੍ਹਾਂ ਨਾਲ ਉਤਰਾਖੰਡ ਸੂਬੇ ਦੇ ਵਿਧਾਇਕ ਸ. ਹਰਭਜਨ ਸਿੰਘ ਚੀਮਾ ਤੇ ਹੋਰ ਵੀ ਮੌਜੂਦ ਸਨ। ਸ੍ਰੀ ਰਾਵਤ ਨੂੰ ਪਰਕਰਮਾ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਇਤਿਹਾਸ ਦੱਸਿਆ।

asr ਉਤਰਾਖੰਡ ਦੇ ਮੁੱਖ ਮੰਤਰੀ ਤਰਵਿੰਦਰਾ ਸਿੰਘ ਰਾਵਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਮਗਰੋਂ ਉਨਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ  ਜਸਵਿੰਦਰ ਸਿੰਘ ਦੀਨਪੁਰ ਅਤੇ ਹੋਰਾਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਤ ਕੀਤਾ। ਇਸ ਦੌਰਾਨ ਸ੍ਰੀ ਰਾਵਤ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਪੁਰਾਣੀ ਇੱਛਾ ਪੂਰੀ ਹੋਈ ਹੈ।

asr ਉਤਰਾਖੰਡ ਦੇ ਮੁੱਖ ਮੰਤਰੀ ਤਰਵਿੰਦਰਾ ਸਿੰਘ ਰਾਵਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੱਜ ਬੇਹੱਦ ਸ਼ੁੱਭ ਦਿਨ ਹੈ, ਜਦੋਂ ਦੇਹਰਾਦੂਨ-ਅੰਮ੍ਰਿਤਸਰ ਹਵਾਈ ਸੇਵਾ ਦੀ ਸ਼ੁਰੂਆਤ ਹੋਈ ਹੈ ਅਤੇ ਮੈਂ ਆਪਣੇ ਸਾਥੀਆਂ ਸਮੇਤ ਇੱਕ ਯਾਤਰੀ ਦੇ ਰੂਪ ਵਿਚ ਇਥੇ ਆਇਆ ਹਾਂ। ਉਨ੍ਹਾਂ ਕਿਹਾ ਸਿੱਖ ਭਾਈਚਾਰੇ ਨੇ ਬਹੁਤ ਹੀ ਆਦਰ ਨਾਲ ਸਵਾਗਤ ਕੀਤਾ ਹੈ, ਜਿਸ ਲਈ ਉਹ ਧੰਨਵਾਦੀ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਕੱਤਰ ਮਨਜੀਤ ਸਿੰਘ ਬਾਠ ਨੇ ਸ੍ਰੀ ਰਾਵਤ ਨੂੰ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦਾ ਮਸਲਾ ਹੱਲ ਕਰਨ ਦੀ ਮੰਗ ਰੱਖੀ ਜਿਸ ’ਤੇ ਉਨ੍ਹਾਂ ਵਿਸ਼ਵਾਸ ਦੁਆਇਆ ਕਿ ਜਲਦੀ ਹੀ ਸਾਰੇ ਸਿੱਖਾਂ ਦੀ ਸਹਿਮਤੀ ਨਾਲ ਇਸ ਦਾ ਹੱਲ ਕੱਢ ਲਿਆ ਜਾਵੇਗਾ।

ਇਸ ਮੌਕੇ ਹੋਰਨਾ ਤੋਂ ਵਧੀਕ ਮੈਨੇਜਰ ਨਰਿੰਦਰ ਸਿੰਘ, ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ, ਅੰਮ੍ਰਿਤਪਾਲ ਸਿੰਘ, ਜਸਬੀਰ ਸਿੰਘ ਲੌਂਗੋਵਾਲ, ਜਗਸੀਰ ਸਿੰਘ ਆਦਿ ਮੌਜੂਦ ਸਨ।

-PTC News

Related Post