ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋ ਰਹੀਆਂ ਨੇ ਨਤਮਸਤਕ, ਦੇਖੋ ਤਸਵੀਰਾਂ

By  Jashan A April 14th 2019 09:31 AM

ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋ ਰਹੀਆਂ ਨੇ ਨਤਮਸਤਕ, ਦੇਖੋ ਤਸਵੀਰਾਂ,ਤਲਵੰਡੀ ਸਾਬੋ/ਸ੍ਰੀ ਆਨੰਦਪੁਰ ਸਾਹਿਬ: ਖਾਲਸਾ ਪੰਥ ਦੇ 320ਵੇਂ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਇਸ ਪਾਵਨ ਦਿਹਾੜੇ ਨੂੰ ਬੜੇ ਹੀ ਸ਼ਰਧਾਪੂਰਵਕ ਢੰਗ ਨਾਲ ਮਨ੍ਹਾ ਰਹੇ ਹਨ।ਪੰਜਾਬ ਦੇ ਵੱਖ-ਵੱਖ ਗੁਰੂ ਘਰਾਂ 'ਚ ਸਿੱਖ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।

vaisakhi ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋ ਰਹੀਆਂ ਨੇ ਨਤਮਸਤਕ, ਦੇਖੋ ਤਸਵੀਰਾਂ

ਇਸ ਮੌਕੇ ਅੱਜ ਵੱਡੀ ਗਿਣਤੀ 'ਚ ਸੰਗਤਾਂ ਅਕਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਵਿਸਾਖੀ ਦੇ ਦਿਹਾੜੇ ਨੂੰ ਲੈ ਕੇ ਸਿੱਖ ਸੰਗਤਾਂ 'ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿਸ ਨਾਲ ਸੰਗਤਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਲੰਮੀਆਂ ਕਤਾਰਾਂ 'ਚ ਤੜਕਸਾਰ ਤੋਂ ਲੱਗੇ ਹੋਏ ਹਨ।

ਹੋਰ ਪੜ੍ਹੋ: ਜਲੰਧਰ ਦੇ ਇਸ ਪਿੰਡ ‘ਚ ਸਰਪੰਚੀ ਲਈ ਆਹਮੋ-ਸਾਹਮਣੇ ਹੋਣਗੀਆਂ ਸੱਸ-ਨੂੰਹ, ਪੜ੍ਹੋ ਖ਼ਬਰ

vaisakhi ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋ ਰਹੀਆਂ ਨੇ ਨਤਮਸਤਕ, ਦੇਖੋ ਤਸਵੀਰਾਂ

ਇਸ ਮੌਕੇ ਸਿੱਖ ਸ਼ਰਧਾਲੂਆਂ ਵੱਲੋਂ ਆਪਣੀ ਬਣਦੀ ਸੇਵਾ ਵੀ ਨਿਭਾਈ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਦਿਨ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਵਿੱਚ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਾਤਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ।

vaisakhi ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋ ਰਹੀਆਂ ਨੇ ਨਤਮਸਤਕ, ਦੇਖੋ ਤਸਵੀਰਾਂ

ਜ਼ਿਕਰਯੋਗ ਹੈ ਕਿ ਵਿਸਾਖੀ ਦਾ ਤਿਉਹਾਰ ਸਿੱਖ ਭਾਈਚਾਰੇ ਲਈ ਕਾਫੀ ਮਹੱਤਵ ਰੱਖਦਾ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ।

-PTC News

Related Post