ਮੁੱਖ ਮੰਤਰੀ ਨੇ ਵਾਲਮੀਕਿ ਭਾਈਚਾਰੇ ਨੂੰ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ

By  Jashan A September 7th 2019 09:08 PM -- Updated: September 7th 2019 09:16 PM

ਮੁੱਖ ਮੰਤਰੀ ਨੇ ਵਾਲਮੀਕਿ ਭਾਈਚਾਰੇ ਨੂੰ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ,ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਲਮੀਕਿ ਭਾਈਚਾਰੇ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਉਹਨਾਂ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰ ਕਿਹਾ ਕਿ ਕਿਸੇ ਪ੍ਰੋਡੀਊਸਰ ਵਲੋਂ ਅਜਿਹੀਆਂ ਚੀਜ਼ਾਂ ਨੂੰ ਪ੍ਰਕਾਸ਼ਿਤ ਨਹੀਂ ਕਰਨਾ ਚਾਹੀਦਾ, ਜਿਸ ਨਾਲ ਕਿਸੇ ਵੀ ਧਰਮ ਦੇ ਲੋਕਾਂ ਨੂੰ ਠੇਸ ਪਹੁੰਚੇ।

ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਵਾਲਮੀਕੀ ਭਾਈਚਾਰੇ ਦਾ ਸਮਰਥਨ ਕਰਦੀ ਹੈ ਤੇ ਉਕਤ ਸੀਰੀਅਲ ਪੰਜਾਬ 'ਚ ਨਹੀਂ ਦਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਅਪੀਲ ਕਰਦਾ ਹਾਂ ਕਿ ਉਹ ਲਿਖਤੀ ਬਿਆਨ ਭਾਰਤ ਸਰਕਾਰ ਸਾਹਮਣੇ ਪੇਸ਼ ਕਰਕੇ ਚੈਨਲਾਂ 'ਤੇ ਚੱਲ ਰਹੇ ਅਜਿਹੇ ਪ੍ਰੋਗਰਾਮਾਂ 'ਤੇ ਪਾਬੰਦੀ ਲਗਾਈ ਜਾ ਸਕੀ।

ਹੋਰ ਪੜ੍ਹੋ:ਕਦੋਂ ਜਾਗੋਗੇ ਕੈਪਟਨ ਸਾਬ੍ਹ ! ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਸੋਗ 'ਚ ਡੁੱਬਿਆ ਪਰਿਵਾਰ

https://twitter.com/capt_amarinder/status/1170337081404477440?s=20

ਤੁਹਾਨੂੰ ਦੱਸ ਦਈਏ ਕਿ ਕਲਰ ਟੀਵੀ ਚੈਨਲ ‘ਤੇ ਦਿਖਾਏ ਜਾ ਸੀਰੀਅਲ “ਰਾਮ ਸਿਆ ਕੇ ਲਵ ਕੁਸ਼” ਦੀ ਜੀਵਨੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਵਿਰੋਧ ਵਿਚ ਵਾਲਮੀਕਿ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ।

ਜਿਸ ਦੌਰਾਨ ਅੱਜ ਉਹਨਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ, ਜਿਸ ਨੂੰ ਕੁਝ ਇਲਾਕਿਆਂ 'ਚ ਭਰਵਾਂ ਹੁੰਗਾਰਾ ਮਿਲਿਆ। ਇਸ ਦਰਮਿਆਨ ਕਈ ਥਾਵਾਂ 'ਤੇ ਹਿੰਸਕ ਘਟਨਾਵਾਂ ਵੀ ਵਾਪਰੀਆਂ।

-PTC News

Related Post