Tue, Dec 23, 2025
Whatsapp

ਲੰਗਾਹ ਦੀ ਪੰਥ 'ਚ ਵਾਪਸੀ ਮਗਰੋਂ ਜਥੇਦਾਰ ਵੱਲੋਂ ਰਾਜਨੀਤਿਕ ਤੇ ਧਾਰਮਿਕ ਖੇਤਰ 'ਚ ਛੋਟਾਂ ਦੇਣ 'ਤੇ ਖ਼ਫ਼ਾ ਵਲਟੋਹਾ

Reported by:  PTC News Desk  Edited by:  Jasmeet Singh -- November 27th 2022 11:35 AM -- Updated: December 19th 2022 04:11 PM
ਲੰਗਾਹ ਦੀ ਪੰਥ 'ਚ ਵਾਪਸੀ ਮਗਰੋਂ ਜਥੇਦਾਰ ਵੱਲੋਂ ਰਾਜਨੀਤਿਕ ਤੇ ਧਾਰਮਿਕ ਖੇਤਰ 'ਚ ਛੋਟਾਂ ਦੇਣ 'ਤੇ ਖ਼ਫ਼ਾ ਵਲਟੋਹਾ

ਲੰਗਾਹ ਦੀ ਪੰਥ 'ਚ ਵਾਪਸੀ ਮਗਰੋਂ ਜਥੇਦਾਰ ਵੱਲੋਂ ਰਾਜਨੀਤਿਕ ਤੇ ਧਾਰਮਿਕ ਖੇਤਰ 'ਚ ਛੋਟਾਂ ਦੇਣ 'ਤੇ ਖ਼ਫ਼ਾ ਵਲਟੋਹਾ

ਅੰਮ੍ਰਿਤਸਰ, 27 ਨਵੰਬਰ: ਸ਼੍ਰੋਮਣੀ ਅਕਾਲੀ ਦਲ ਤੋਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇੱਕ ਫੈਸਲੇ ਖ਼ਿਲਾਫ਼ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਵਲਟੋਹਾ ਨੇ ਜਥੇਦਾਰ ਵੱਲੋਂ ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ੀ ਦੇਣ ਮਗਰੋਂ ਉਨ੍ਹਾਂ ਨੂੰ ਰਾਜਨੀਤਿਕ ਤੇ ਧਾਰਮਿਕ ਖੇਤਰ 'ਚ ਛੋਟਾਂ ਦੇਣ 'ਤੇ ਆਪਣੀ ਨਾਰਾਜ਼ਗੀ ਜਗ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਲੰਗਾਹ ਦੀ ਪੰਥ 'ਚ ਵਾਪਸੀ ਤਾਂ ਕਰ ਸਕਦੇ ਨੇ ਪਰ ਉਸਨੂੰ ਰਾਜਨੀਤਿਕ ਤੇ ਧਾਰਮਿਕ ਖੇਤਰ 'ਚ ਚੋਣਾਂ ਲੜਨ ਦੀ ਆਜ਼ਾਦੀ ਦੇਣਾ ਇਹ ਸੰਗਤ ਦੇ ਹੁਕਮਾਂ 'ਤੇ ਹੋ ਸਕਦਾ ਜਥੇਦਾਰ ਦੇ ਨਹੀਂ।

ਇਹ ਵੀ ਪੜ੍ਹੋ: ਪੱਤਰਕਾਰ ਨੂੰ ਕਥਿਤ ਤੌਰ 'ਤੇ ਮਰਨ ਲਈ ਉਕਸਾਉਣ ਦਾ ਮੁਲਜ਼ਮ ਬਣਿਆ ਕਾਂਗਰਸ ਕਮੇਟੀ ਮੈਂਬਰ


ਆਪਣੇ ਅਧਿਕਾਰਿਤ ਫੇਸਬੁੱਕ ਪੇਜ ਤੋਂ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ, "ਮੇਰੇ ਵਰਗੇ ਨਿਮਾਣੇ ਜਿਹੇ ਸਿੱਖ ਦੀ ਰੂਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ ਕਰਨ ਦੇ ਇਸ ਕਦਰ ਕੀਤੇ ਫੈਸਲੇ ਨੂੰ ਸਵੀਕਾਰ ਕਰਨ ਲਈ ਕਦਾਚਿਤ ਵੀ ਤਿਆਰ ਨਹੀਂ ਹੋ ਰਹੀ। ਭਾਵੇਂ ਲੰਗਾਹ ਬਾਰੇ ਫੈਸਲਾ ਲੈਣਾ ਜਥੇਦਾਰ ਸਾਹਿਬ ਦਾ ਅਧਿਕਾਰ ਖੇਤਰ ਹੈ, ਜੇ ਜਥੇਦਾਰ ਸਾਹਿਬ ਲੰਗਾਹ ਦੀ ਪੰਥ ਵਿੱਚ ਵਾਪਸੀ ਦਾ ਫੈਸਲਾ ਲੈਣਾ ਵੀ ਚਾਹੁੰਦੇ ਸੀ ਤਾਂ ਇਹ ਉਨਾਂ ਦਾ ਅਧਿਕਾਰ ਹੋ ਸਕਦਾ ਹੈ ਪਰ ਜਥੇਦਾਰ ਸਾਹਿਬ ਵੱਲੋਂ ਇਹ ਆਦੇਸ਼ ਕਰਨਾ ਕਿ ਲੰਗਾਹ ਰਾਜਨੀਤਿਕ ਤੌਰ 'ਤੇ ਵਿੱਚਰ ਸਕਦਾ ਹੈ ਕਈ ਤਰਾਂ ਦੇ ਸਵਾਲ ਪੈਦਾ ਕਰਦਾ ਹੈ।"

ਉਨ੍ਹਾਂ ਅੱਗੇ ਕਿਹਾ, "ਜਥੇਦਾਰ ਸਾਹਿਬ ਦੇ ਇਸ ਆਦੇਸ਼ ਤੋਂ ਆਮ ਸੰਗਤ ਵਿੱਚ ਪਾਏ ਜਾ ਰਹੇ ਪ੍ਰਭਾਵ, ਮੀਡੀਆ ਤੇ ਸੋਸ਼ਲ ਮੀਡੀਆ ਵਿੱਚ ਇਹ ਗੱਲ ਉਭਾਰੀ ਜਾ ਰਹੀ ਹੈ ਕਿ ਜਿਵੇਂ ਇਸ ਮੁਆਫ਼ੀ ਪਿੱਛੇ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਹੱਥ ਹੈ। ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਸ ਫੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਨਾਂ ਹੀ ਕਦੇ ਪਿਛੋਕੜ ਵਿੱਚ ਲੇਣਾ ਦੇਣਾ ਰਿਹਾ ਹੈ।"    

ਉਨ੍ਹਾਂ ਅੱਗੇ ਇਹ ਵੀ ਲਿਖਿਆ, "ਮੈਂ ਇੱਕ ਸਿੱਖ ਹੋਣ ਦੇ ਨਾਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਾਂ ਪਰ ਲੰਗਾਹ ਬਾਰੇ ਜਥੇਦਾਰ ਸਾਹਿਬ ਦਾ ਇਹ ਆਦੇਸ਼ ਕਿ ਲੰਗਾਹ ਰਾਜਨੀਤਿਕ ਤੌਰ 'ਤੇ ਵਿੱਚਰ ਸਕਦਾ ਹੈ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਚੋਣ ਪੰਜ ਸਾਲ ਵਾਸਤੇ ਨਹੀਂ ਲੜ ਸਕਦਾ, ਕਈ ਤਰਾਂ ਦੇ ਸਵਾਲ ਖੜੇ ਕਰਦਾ ਹੈ। ਜਿੱਥੋਂ ਤੱਕ ਮਰਯਾਦਾ ਸੰਬੰਧੀ ਮੈਨੂੰ ਗਿਆਨ ਹੈ ਉਸ ਅਨੁਸਾਰ ਜਥੇਦਾਰ ਸਾਹਿਬ ਲੰਗਾਹ ਦੀ ਕੇਵਲ ਪੰਥ ਵਿੱਚ ਵਾਪਸੀ ਕਰ ਸਕਦੇ ਹਨ। ਉਨਾਂ ਨੂੰ ਸਿੱਖ ਸਮਾਜ ਵਿੱਚ ਪ੍ਰਵਾਨਗੀ ਦੇ ਸਕਦੇ ਹਨ ਪਰ ਕਦਾਚਿਤ ਵੀ ਆਪਣੇ ਆਦੇਸ਼ ਵਿੱਚ ਅਜਿਹੀਆਂ ਛੋਟਾਂ ਦਾ ਐਲਾਨ ਨਹੀਂ ਕਰ ਸਕਦੇ।"

ਵਿਰਸਾ ਸਿੰਘ ਵਲਟੋਹਾ ਦਾ ਕਹਿਣਾ ਕਿ, "ਰਾਜਨੀਤਿਕ ਤੌਰ 'ਤੇ ਥੋੜੀ ਬਹੁਤੀ ਸੋਝੀ ਰੱਖਣ ਕਰਕੇ ਮੈਂ ਮਹਿਸੂਸ ਕਰਦਾ ਹਾਂ ਕਿ ਇਸ ਫੈਸਲੇ ਪਿੱਛੇ ਜਰੂਰ ਉਹ ਤਾਕਤਾਂ ਹਨ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਮੇਰੀ ਜਥੇਦਾਰ ਸਾਹਿਬ ਨੂੰ ਸਨਿਮਰ ਬੇਨਤੀ ਹੈ ਕਿ ਲੰਗਾਹ ਦੀ ਪੰਥ 'ਚ ਵਾਪਸੀ ਕਰਨਾ ਜਾਂ ਨਾਂ ਕਰਨਾ ਉਨਾਂ ਦਾ ਅਧਿਕਾਰ ਖੇਤਰ ਹੈ ਪਰ ਰਾਜਨੀਤਿਕ ਖੇਤਰ ਅਤੇ ਧਾਰਮਿਕ ਖੇਤਰ ਵਿੱਚ ਛੋਟਾਂ ਦੇਣਾ ਉਨਾਂ ਦੇ ਅਧਿਕਾਰ ਖੇਤਰ ਤੋਂ ਬਾਹਰ ਹੈ।"

ਪੋਸਟ ਦੇ ਅੰਤ ਵਿੱਚ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਸੰਬੋਧਨ ਕਰਦਿਆਂ ਲਿਖਿਆ ਕਿ, "ਸਤਿਕਾਰ ਸਹਿਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਹੈ ਕਿ ਲੰਗਾਹ ਬਾਰੇ ਰਾਜਨੀਤਿਕ ਖੇਤਰ ਅਤੇ ਧਾਰਮਿਕ ਖੇਤਰ ਵਿੱਚ ਵਿਚਰਨ ਸੰਬੰਧੀ ਦਿੱਤੇ ਆਦੇਸ਼ 'ਤੇ ਮੁੜ ਵਿਚਾਰ ਕੀਤੀ ਜਾਵੇ।"

ਇਹ ਵੀ ਪੜ੍ਹੋ: ਚੰਡੀਗੜ੍ਹ ਦੀ ਇਕ ਇੰਚ ਥਾਂ ਵੀ ਹਰਿਆਣਾ ਨੂੰ ਨਹੀਂ ਦੇਣ ਦਿੱਤੀ ਜਾਵੇਗੀ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਦਰਅਸਲ ਸਾਲ 2017 ਵਿੱਚ ਇੱਕ ਮਹਿਲਾ ਵੱਲੋਂ ਸੁੱਚਾ ਸਿੰਘ ਲੰਗਾਹ ਉੱਤੇ ਰੇਪ ਅਤੇ ਧੋਖਾਧੜੀ ਦੇ ਇਲਜਾਮ ਲਗਾਏ ਗਏ ਸਨ। ਉਸ ਵੇਲੇ ਸੁੱਚਾ ਸਿੰਘ ਲੰਗਾਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਸਨ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਨੂੰ ਸਿੱਖ ਪੰਥ 'ਚੋ ਵੀ ਛੇਕ ਦਿੱਤਾ ਗਿਆ ਸੀ।ਅਕਾਲੀ ਦਲ ਨੇ ਵੀ ਸੁੱਚਾ ਸਿੰਘ ਲੰਗਾਹ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਸੀ। ਹਾਲਾਂਕਿ ਸੁੱਚਾ ਸਿੰਘ ਲੰਗਾਹ ਨੂੰ ਗੁਰਦਾਸਪੁਰ ਦੀ ਐਡੀਸ਼ਨਲ ਸ਼ੈਸ਼ਨ ਅਦਾਲਤ ਨੇ 30 ਜੁਲਾਈ 2018 ਨੂੰ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਸੀ ਕਿਉਂਕਿ ਮਹਿਲਾ ਬਾਅਦ ਵਿੱਚ ਆਪਣੇ ਬਿਆਨ ਤੋਂ ਮੁੱਕਰ ਗਈ ਸੀ।

- PTC NEWS

Top News view more...

Latest News view more...

PTC NETWORK
PTC NETWORK