Sun, Dec 7, 2025
Whatsapp

ਕੁਰੂਕਸ਼ੇਤਰ ਵਿਚ 26 ਦਸੰਬਰ ਨੂੰ ਰਾਜ ਪੱਧਰੀ ਪ੍ਰੋਗਰਾਮ ਪ੍ਰਬੰਧਿਤ ਕਰ ਮਨਾਇਆ ਜਾਵੇਗਾ ਵੀਰ ਬਾਲ ਦਿਵਸ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋ ਮਨਾਉਣ ਦੇ ਐਲਾਨ 'ਤੇ ਗੌਰ ਕਰਦੇ ਹੋਏ ਇਹ ਫੈਸਲਾ ਕੀਤਾ ਹੈ ਕਿ ਹਰਿਆਣਾ ਵਿਚ ਵੀਰ ਬਾਲ ਦਿਵਸ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ।

Reported by:  PTC News Desk  Edited by:  Amritpal Singh -- December 21st 2024 07:36 PM
ਕੁਰੂਕਸ਼ੇਤਰ ਵਿਚ 26 ਦਸੰਬਰ ਨੂੰ ਰਾਜ ਪੱਧਰੀ ਪ੍ਰੋਗਰਾਮ ਪ੍ਰਬੰਧਿਤ ਕਰ ਮਨਾਇਆ ਜਾਵੇਗਾ ਵੀਰ ਬਾਲ ਦਿਵਸ

ਕੁਰੂਕਸ਼ੇਤਰ ਵਿਚ 26 ਦਸੰਬਰ ਨੂੰ ਰਾਜ ਪੱਧਰੀ ਪ੍ਰੋਗਰਾਮ ਪ੍ਰਬੰਧਿਤ ਕਰ ਮਨਾਇਆ ਜਾਵੇਗਾ ਵੀਰ ਬਾਲ ਦਿਵਸ

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋ ਮਨਾਉਣ ਦੇ ਐਲਾਨ 'ਤੇ ਗੌਰ ਕਰਦੇ ਹੋਏ ਇਹ ਫੈਸਲਾ ਕੀਤਾ ਹੈ ਕਿ ਹਰਿਆਣਾ ਵਿਚ ਵੀਰ ਬਾਲ ਦਿਵਸ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ। ਹਰਿਆਣਾ ਸਰਕਾਰ ਨੇ ਇਸ ਦੀ ਰੂਪਰੇਖਾ ਤਿਆਰ ਕਰ ਲਈ ਹੈ।

ਮੁੱਖ ਮੰਤਰੀ ਦੇ ਓ.ਐਸ.ਡੀ. ਡਾ. ਪ੍ਰਭਲੀਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਿੱਖਾਂ ਦੇ ਦੱਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਦੀ ਕੁਰਬਾਨੀ ਦੀ ਯਾਦ ਵਿਚ ਵੀਰ ਬਾਲ ਦਿਵਸ ਮਨਾਇਆ ਜਾਣਾ ਹੈ। ਇਸ ਦੇ ਤਹਿਤ 26 ਦਸੰਬਰ ਨੂੰ ਕੁਰੂਕਸ਼ੇਤਰ ਵਿਚ ਗੁਰੂਦੁਆਰਾ ਛੇਵੀਂ ਪਾਤਸ਼ਾਹੀਂ ਵਿਚ ਵੀਰ ਬਾਲ ਦਿਵਸ 'ਤੇ ਰਾਜ ਪੱਧਰੀ ਪ੍ਰੋਗ੍ਰਾਮ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਿਰਕਤ ਕਰਨਗੇ।


ਉਨ੍ਹਾਂ ਨੇ ਦਸਿਆ ਕਿ ਸੂਬੇ ਦੀ ਸਾਰੀ ਸਰਕਾਰੀ ਯੂਨੀਵਰਸਿਟੀਆਂ ਵਿਚ 26 ਦਸੰਬਰ ਨੂੰ ਸੈਮੀਨਾਰ ਦਾ ਪ੍ਰਬੰਧ ਕੀਤਾ ਜਾਵੇਗਾ, ਉਸ ਦਾ ਵਿਸ਼ਾ ਸਾਹਿਬਜਾਦਿਆਂ ਦੀ ਕੁਰਬਾਨੀ 'ਤੇ ਅਧਾਰਿਤ ਹੋਵੇਗਾ। ਇਸ ਤੋਂ ਇਲਾਵਾ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ਵਿਚ ਲੇਖ ਲੇਖਣ, ਭਾਸ਼ਨ ਤੇ ਪੇਟਿੰਗ ਮੁਕਾਬਲੇ ਪ੍ਰਬੰਪਤ ਕੀਤੇ ਜਾਣਗੇ, ਤਾਂ ਜੋ ਨੌਜੁਆਨ ਤੇ ਆਉਣ ਵਾਲੇ ਪੀੜੀ ਸਾਹਿਬਜਾਦਿਆਂ ਦੀ ਕੁਰਬਾਨੀ ਦੇ ਬਾਰੇ ਵਿਚ ਜਾਣ ਸਕਣ।

ਉਨ੍ਹਾਂ ਨੇ ਦਸਿਆ ਕਿ ਪਹਿਲੀ ਵਾਰ ਹਰਿਆਣਾ ਦੇ ਸਾਰੇ ਨੈਸ਼ਨਲ ਹਾਈਵੇ ਸਥਿਤ ਪੈਟਰੋਲ ਪੰਪਾਂ 'ਤੇ ਫਲੈਕਸ ਲਗਾਏ ਜਾਣਗੇ, ਜਿਸ ਵਿਚ ਮੁੱਖ ਮੰਤਰੀ  ਨਾਇਬ ਸਿੰਘ ਸੈਣੀ ਵੱਲੋਂ ਸਾਹਿਬਜਾਦਿਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੀ ਤਸਵੀਰ ਹੋਵੇਗੀ। ਉਨ੍ਹਾਂ ਨੇ ਦਸਿਆ ਕਿ ਸੂਬੇ ਦੀ ਸਰਕਾਰੀ ਇਮਾਰਤਾਂ, ਮਾਲ ਤੇ ਕਲਿਪ ਦੇ ਨਾਲ ਮੁੱਖ ਮੰਤਰੀ ਦਾ ਸਾਹਿਬਜਾਦਿਆਂ ਦੀ ਕੁਰਬਾਨੀ ਦੇ ਬਾਰੇ ਵਿਚ ਸੰਦੇਸ਼ ਪ੍ਰਸਾਰਿਤ ਕੀਤਾ ਜਾਵੇਗਾ। ਉਨ੍ਹਾਂ ਨੇ ਦਸਿਆ ਕਿ ਇਹ ਦੇਸ਼ ਵਿਚ ਪਹਿਲੀ ਵਾਰ ਹੋ ਰਿਹਾ ਹੈ ਕਿ ਹਰਿਆਣਾ ਨੇ ਪਹਿਲ ਕਰਦੇ ਹੋਏ ਵੀਰ ਬਾਲ ਦਿਵਸ ਨੂੰ ਇੰਨ੍ਹੇ ਵਿਆਪਕ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਹੈ। ਵਿਸ਼ਵ ਦੇ ਸਿੱਖ ਸਮਾਜ ਨੇ ਇਸ ਪਹਿਲ ਲਈ ਮੁੱਖ ਮੰਤਰੀ  ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ ਹੈ ਅਤੇ ਅਪੀਲ ਕੀਤੀ ਹੈ ਕਿ ਹਰਿਆਣਾ ਸਰਕਾਰ ਦੇ ਰੋਲ ਮਾਡਲ ਨੂੰ ਅਪਣਾਉਂਦੇ ਹੋਏ ਵੀਰ ਬਾਲ ਦਿਵਸ ਨੂੰ ਪੂਰੇ ਦੇਸ਼ ਵਿਚ ਮਨਾਇਆ ਜਾਣਾ ਚਾਹੀਦਾ ਹੈ।

- PTC NEWS

Top News view more...

Latest News view more...

PTC NETWORK
PTC NETWORK