Verka Milk Plant : ਵਿਰੋਧ ਦੇ ਡਰ ਕਾਰਨ ਕਿਸਾਨਾਂ ਦੀਆਂ ਕਾਲੀਆਂ ਪੱਗਾਂ ਉਤਰਾਈਆਂ

By  Pardeep Singh October 19th 2022 01:46 PM

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਦੇ ਵੇਰਕਾ ਪਲਾਂਟ ਵਿੱਚ ਇਕ ਸਮਾਗਮ ਵਿੱਚ ਸ਼ਿਰਕਤ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਈ ਪਿੰਡਾਂ ਤੋਂ ਕਿਸਾਨ ਵਿਸ਼ੇਸ਼ ਤੌਰ ’ਤੇ ਪੁੱਜੇ ਹੋਏ ਸਨ ਪਰ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪੁੱਜੇ ਕਿਸਾਨਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। Verka Milk Plant ਸੀਐਮ ਨੂੰ ਕਾਲੇ ਰੰਗ ਦਾ ਡਰ! ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ਼ਾਇਦ ਕਾਲੇ ਰੰਗ ਤੋਂ ਡਰ ਲੱਗਣ ਲੱਗ ਪਿਆ ਹੈ, ਜਿਸ ਕਾਰਨ ਅੱਜ ਉਨ੍ਹਾਂ ਦੇ ਆਉਣ 'ਤੇ ਕਾਲੀਆਂ ਪੱਗਾਂ ਵਾਲੇ ਕਿਸਾਨਾਂ ਨੂੰ ਸਮਾਗਮ ਵਿਚ ਸ਼ਾਮਲ ਨਹੀਂ ਹੋਣ ਦਿੱਤਾ ਗਿਆ। ਇਸ ਦੇ ਨਾਲ ਹੀ ਕਈ ਅਜਿਹੇ ਕਿਸਾਨ ਹਨ ਜਿਨ੍ਹਾਂ ਦੀਆਂ ਪੱਗਾਂ ਕਾਲੇ ਰੰਗ ਕਾਰਨ ਪੰਜਾਬ ਪੁਲਿਸ ਨੇ ਲਾਹ ਦਿੱਤੀਆਂ ਹਨ। ਸਮਾਗਮ ਵਿੱਚ ਪੁੱਜੇ ਕਿਸਾਨਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਗੁੱਸਾ ਹੈ। ਇੱਥੋਂ ਤੱਕ ਕਿ ਉਸੇ ਵੇਰਕਾ ਮਿਲਕ ਪਲਾਂਟ ਦੇ ਵਰਕਰਾਂ ਨੂੰ ਵੀ ਸਮਾਗਮ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਗਿਆ, ਜਿਨ੍ਹਾਂ ਨੇ ਕਾਲੀਆਂ ਪੱਗਾਂ ਬੰਨ੍ਹੀਆਂ ਹੋਈਆਂ ਸਨ।ਫਿਰੋਜ਼ਪੁਰ ਰੋਡ 'ਤੇ 105 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਪਲਾਂਟ ਦਾ ਉਦਘਾਟਨ ਕੀਤਾ ਜਾ ਰਿਹਾ ਹੈ।ਮਾਨ ਦੀ ਆਮਦ ਤੋਂ ਪਹਿਲਾਂ ਹੀ ਸ਼ਹਿਰ ਦੇ ਵਿਧਾਇਕਾਂ ਨੇ ਆਪਣੇ ਸਮਰਥਕਾਂ ਸਮੇਤ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਕਰ ਲਈਆਂ ਸਨ। ਇਹ ਵੀ ਪੜ੍ਹੋ:ਮਹਿਤਪੁਰ ਵਿਖੇ ਪਤਨੀ, 2 ਬੱਚੇ ਤੇ ਸੱਸ-ਸਹੁਰੇ ਨੂੰ ਜਿਊਂਦਾ ਸਾੜਨ ਵਾਲੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ -PTC News

Related Post