ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਈ ਐਕਟਿਵਾ ਸਵਾਰ ਮਹਿਲਾ, ਹੋਈ ਮੌਤ

By  Jashan A December 18th 2019 08:39 PM -- Updated: December 18th 2019 08:41 PM

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਈ ਐਕਟਿਵਾ ਸਵਾਰ ਮਹਿਲਾ, ਹੋਈ ਮੌਤ,ਸ੍ਰੀ ਅੰਮ੍ਰਿਤਸਰ ਸਾਹਿਬ: ਵੇਰਕਾ ਮਜੀਠਾ ਬਾਈਪਾਸ ਰੋਡ 'ਤੇ ਅੱਜ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ ਇੱਕ ਐਕਟਿਵਾ ਸਵਾਰ ਲੜਕੀ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਐਕਟਿਵਾ ਸਵਾਰ ਮਹਿਲਾ ਆਪਣੇ ਬੇਟੇ ਨੂੰ ਆਪਣੀ ਸਹੇਲੀ ਨਾਲ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਘਰ ਪਰਤ ਰਹੀ ਸੀ ਕਿ ਪਿੱਛੋਂ ਆਏ ਟਿਪਰ ਦੁਆਰਾ ਟੱਕਰ ਮਾਰ ਦਿੱਤੇ ਜਾਣ ਕਾਰਨ ਵਾਪਰੇ ਹਾਦਸੇ 'ਚ ਐਕਟਿਵਾ ਦੇ ਪਿੱਛੇ ਬੈਠੀ ਔਰਤ ਦੀ ਟਿਪਰ ਦੇ ਟਾਇਰ ਹੇਠ ਆ ਕੇ ਕੁਚਲੇ ਜਾਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਇਸ ਦਾ ਬੇਟਾ ਗੰਭੀਰ ਜ਼ਖਮੀ ਹੋ ਗਿਆ।

ਹੋਰ ਪੜ੍ਹੋ:ਸਹੁਰੇ ਪਰਿਵਾਰ ਵਾਲਿਆਂ ਨੇ ਆਪਣੇ ਹੀ ਜਵਾਈ ਨੂੰ ਇੱਟਾਂ ਪੱਥਰਾਂ ਨਾਲ ਮਾਰਕੇ ਕੀਤਾ ਜ਼ਖਮੀ, ਐਕਟਿਵਾ ਲੈ ਕੇ ਹੋਏ ਫਰਾਰ, ਸੀਸੀਟੀਵੀ 'ਚ ਕੈਦ ਹੋਈ ਘਟਨਾ 

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਟਿਪਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

Related Post