ਕੋਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੂੰ ਦੇਖਦੇ ਕੇਜਰੀਵਾਲ ਨੇ ਕੇਂਦਰ ਤੋਂ ਕੀਤੀ ਅਪੀਲ

By  Jagroop Kaur May 18th 2021 04:40 PM

ਦੇਸ਼ 'ਚ ਕੋਰੋਨਾ ਦੇ ਵੱਧਦੇ ਪ੍ਰਕੋਪ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਿੰਗਾਪੁਰ 'ਚ ਆਇਆ ਕੋਰੋਨਾ ਦਾ ਨਵਾਂ ਰੂਪ ਬੱਚਿਆਂ ਲਈ ਬੇਹੱਦ ਖ਼ਤਰਨਾਕ ਦੱਸਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਭਾਰਤ 'ਚ ਤੀਜੀ ਲਹਿਰ ਦੇ ਰੂਪ 'ਚ ਆ ਸਕਦਾ ਹੈ। ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਮੇਰੀ ਅਪੀਲ ਹੈ ਕਿ ਸਿੰਗਾਪੁਰ ਨਾਲ ਹਵਾਈ ਸੇਵਾਵਾਂ ਤੁਰੰਤ ਪ੍ਰਭਾਵ ਤੋਂ ਰੱਦ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਬੱਚਿਆਂ ਲਈ ਵੀ ਵੈਕਸੀਨ ਦੇ ਬਦਲ 'ਤੇ ਪਹਿਲ ਦੇ ਆਧਾਰ 'ਤੇ ਕੰਮ ਹੋਣਾ ਚਾਹੀਦਾ।Read More : ਜਲੰਧਰ ‘ਚ ਜੋੜੇ ਨੇ ਦਿੱਤੀ ਆਪਣੀ ਜਾਨ,ਮ੍ਰਿਤਕ ਲਾੜੇ ਨੇ ਵਾਇਰਲ ਆਡੀਓ ‘ਚ ਦੱਸੀ ਮੌਤ…

ਦੱਸਣਯੋਗ ਹੈ ਕਿ ਦਿੱਲੀ 'ਚ ਲਾਕਡਾਊਨ ਲੱਗਣ ਦੇ ਬਾਅਦ ਤੋਂ ਕੋਰੋਨਾ ਸੰਕਰਮਣ ਦਰ ਘੱਟ ਕੇ ਹੁਣ 8 ਫੀਸਦੀ 'ਤੇ ਆ ਗਈ ਹੈ। ਅਜਿਹੇ 'ਚ ਸਰਕਾਰ ਨਹੀਂ ਚਾਹੁੰਦੀ ਕਿ ਇੰਨੀਆਂ ਮੁਸ਼ਕਲਾਂ ਤੋਂ ਬਾਅਦ ਕੰਟਰੋਲ ਹੋਏ ਹਾਲਾਤਾਂ ਵਿਚਜ ਫਿਰ ਤੋਂ ਵਾਧਾ ਹੋਏ । ਅਜਿਹੇ 'ਚ ਜੇਕਰ ਉਡਾਣਾਂ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ ਤਾਂ ਇਸ ਦੇ ਪ੍ਰਕੋਪ ਤੋਂ ਕੁਝ ਹੱਦ ਤੱਕ ਬਚਿਆ ਜਾ ਸਕੇਗਾ।

Read More : ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼, 31 ਮਈ ਤੱਕ ਵਧਾਇਆ ਗਿਆ ਲੌਕਡਾਊਨ

ਦੱਸ ਦੇਈਏ ਕਿ ਹਾਲ ਦੇ ਦਿਨਾਂ 'ਚ ਸਿੰਗਾਪੁਰ 'ਚ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਤੇਜ਼ੀ ਆਈ ਹੈ। ਇਸ ਨੂੰ ਦੇਖਦੇ ਹੋਏ 14 ਮਈ ਨੂੰ ਸਿੰਗਾਪੁਰ 'ਚ ਲੋਕਾਂ ਦੇ ਇਕੱਠੇ ਹੋਣ ਅਤੇ ਜਨ ਗਤੀਵਿਧੀਆਂ 'ਤੇ ਪਾਬੰਦੀਆਂ ਸਖ਼ਤ ਕਰ ਦਿੱਤੀਆਂ ਸਨ।

Related Post