ਵਿੱਕੀ ਮਿੱਡੂਖੇੜਾ ਦੇ ਭਰਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ

By  Riya Bawa May 31st 2022 03:00 PM

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਉਸ ਕਤਲ ਤੋਂ ਬਾਅਦ ਹੁਣ ਪੰਜਾਬ ਵਿਚ ਮਾਹੌਲ ਤਣਾਅਪੂਰਨ ਹੋ ਗਿਆ ਹੈ। ਇਸ ਵਿਚਾਲੇ ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਨੇ ਹਾਈਕੋਰਟ ਤੋਂ ਸੁਰੱਖਿਆ ਮੰਗੀ ਹੈ। ਵਿੱਕੀ ਮਿੱਡੂਖੇੜਾ ਦੇ ਕਤਲ ਕੇਸ ਤੋਂ ਬਾਅਦ ਅਜੈ ਪਾਲ ਨੇ ਦੋਸ਼ ਲਾਇਆ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ, ਇਸ ਕਰ ਕੇ ਉਸ ਨੂੰ ਸੁਰੱਖਿਆ ਦਿੱਤੀ ਜਾਵੇ।

 ਵਿੱਕੀ ਮਿੱਡੂਖੇੜਾ ਦੇ ਭਰਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ

ਇਸ ਤੋਂ ਬਾਅਦ ਸਿੱਧੂ ਕਤਲ ਕਾਂਡ ਤੋਂ ਬਾਅਦ ਅੱਜ ਉਨ੍ਹਾਂ ਨੇ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਚ ਉਸ ਨੇ ਵਿੱਕੀ ਮਿੱਡੂਖੇੜਾ ਕਤਲ ਕਾਂਡ ਦੀ ਗੱਲ ਕੀਤੀ ਹੈ ਅਤੇ ਆਪਣੀ ਜਾਨ ਨੂੰ ਖ਼ਤਰਾ ਦੱਸ ਕੇ ਸੁਰੱਖਿਆ ਦੀ ਮੰਗ ਕੀਤੀ ਹੈ।

ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ

ਇਹ ਵੀ ਪੜ੍ਹੋ: Sidhu Moosewala funeral LIVE UPDATES: ਆਖਰੀ ਵਾਰ ਮਾਂ ਨੇ ਭਰੇ ਮਨ ਨਾਲ ਕੀਤਾ ਸਿੱਧੂ ਮੂਸੇਵਾਲੇ ਦਾ ਜੂੜਾ

ਇਸ 'ਤੇ ਹਾਈਕੋਰਟ ਨੇ ਐੱਸਐੱਸਪੀ ਨੂੰ ਨੋਟਿਸ ਜਾਰੀ ਕੀਤਾ ਹੈ। ਉਹਨਾਂ ਨੇ ਕਿਹਾ ਹੈ ਕਿ ਉਹ ਸੁਰੱਖਿਆ ਤੈਅ ਹੈ ਜਾਂ ਨਹੀਂ, ਉਨ੍ਹਾਂ ਨੂੰ ਕਿਹੜੀਆਂ ਗੱਲਾਂ 'ਤੇ ਸੁਰੱਖਿਆ ਦਿੱਤੀ ਜਾਵੇ। ਦੱਸ ਦੇਈਏ ਕਿ 8 ਅਗਸਤ 2021 ਨੂੰ ਵਿੱਕੀ ਮਿੱਡੂ ਖੇੜਾ ਦਾ ਮੋਹਾਲੀ ਦੇ ਸੈਕਟਰ -71 ਵਿੱਚ ਕਤਲ ਕੀਤਾ ਗਿਆ ਸੀ।  12 ਗੋਲੀਆਂ ਲੱਗਣ ਨਾਲ ਮੌਕੇ 'ਤੇ ਹੀ ਹੋ ਮੌਤ ਗਈ ਸੀ।

highcourt

-PTC News

Related Post