ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਵੀਡੀਓ ਆਈ ਸਾਹਮਣੇ, DCW ਨੇ ਕੀਤੀ ਕਾਰਵਾਈ ਦੀ ਮੰਗ

By  Riya Bawa February 12th 2022 10:52 AM -- Updated: February 12th 2022 10:57 AM

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਲੜਕੀ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ (DCW) ਨੇ ਇਸ ਦਾ ਨੋਟਿਸ ਲਿਆ ਹੈ। ਡੀਸੀਡਬਲਿਊ ਨੇ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿੱਚ ਤੁਰੰਤ ਕੇਸ ਦਰਜ ਕਰਨ ਅਤੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ। ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਵੀਡੀਓ ਆਈ ਸਾਹਮਣੇ, DCW ਨੇ ਕੀਤੀ ਕਾਰਵਾਈ ਦੀ ਮੰਗ ਘਟਨਾ ਦਿੱਲੀ ਦੇ ਪੱਛਮ ਵਿਹਾਰ ਇਲਾਕੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਆਰਡਬਲਯੂਏ ਅਤੇ ਇਲਾਕਾ ਨਿਵਾਸੀਆਂ ਨੇ ਇਸ ਮਾਮਲੇ ਸਬੰਧੀ ਦਿੱਲੀ ਮਹਿਲਾ ਕਮਿਸ਼ਨ ਨਾਲ ਸੰਪਰਕ ਕੀਤਾ ਸੀ। ਸੰਪਰਕ ਕਰਨ ਵਾਲਿਆਂ ਨੇ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਕਰਦਿਆਂ ਦੋਸ਼ ਲਾਇਆ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ ਅਤੇ ਉਸ ਨੇ ਲੜਕੀ ਨੂੰ ਬੰਧਕ ਬਣਾ ਕੇ ਰੱਖਿਆ ਹੋਇਆ ਹੈ। ਮੁਲਜ਼ਮ ਨੇ ਸਾਰਿਆਂ ਦੇ ਸਾਹਮਣੇ ਕਈ ਵਾਰ ਲੜਕੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਸ਼ਿਕਾਇਤਕਰਤਾਵਾਂ ਨੇ ਮਹਿਲਾ ਕਮਿਸ਼ਨ ਨੂੰ ਇੱਕ ਸੀਸੀਟੀਵੀ ਫੁਟੇਜ ਵੀ ਦਿੱਤੀ ਹੈ, ਜਿਸ ਵਿੱਚ ਇੱਕ ਵਿਅਕਤੀ ਲੜਕੀ ਦਾ ਪਿੱਛਾ ਕਰਦਾ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਨਜ਼ਰ ਆ ਰਿਹਾ ਹੈ। ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਵੀਡੀਓ ਆਈ ਸਾਹਮਣੇ, DCW ਨੇ ਕੀਤੀ ਕਾਰਵਾਈ ਦੀ ਮੰਗ ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ ਅਤੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ, ਲੜਕੀ ਨੂੰ ਬਚਾਉਣ ਅਤੇ ਉਸ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ ਦੇ ਵੇਰਵਿਆਂ ਦੇ ਨਾਲ-ਨਾਲ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ। ਦਿੱਲੀ ਪੁਲਿਸ ਨੂੰ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਵਿਸਥਾਰਤ ਰਿਪੋਰਟ ਕਮਿਸ਼ਨ ਨੂੰ ਸੌਂਪਣ ਲਈ 48 ਘੰਟਿਆਂ ਦਾ ਸਮਾਂ ਦਿੱਤਾ ਗਿਆ ਹੈ। ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਵੀਡੀਓ ਆਈ ਸਾਹਮਣੇ, DCW ਨੇ ਕੀਤੀ ਕਾਰਵਾਈ ਦੀ ਮੰਗ ਡੀਸੀਡਬਲਯੂ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ, "ਮੈਂ ਸੀਸੀਟੀਵੀ ਫੁਟੇਜ ਦੇਖ ਕੇ ਬਹੁਤ ਦੁਖੀ ਹਾਂ ਜਿਸ ਵਿੱਚ ਵਿਅਕਤੀ ਨੂੰ ਲੜਕੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਦੇ ਦੇਖਿਆ ਜਾ ਸਕਦਾ ਹੈ। ਮੈਂ ਆਰਡਬਲਯੂਏ ਦੇ ਨੁਮਾਇੰਦਿਆਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦੀ ਹਾਂ ਜਿਨ੍ਹਾਂ ਨੇ ਕਮਿਸ਼ਨ ਕੋਲ ਮਾਮਲਾ ਉਠਾਇਆ ਹੈ। ਦਿੱਲੀ ਪੁਲਿਸ ਨੂੰ ਇਸ ਮਾਮਲੇ ਵਿੱਚ ਤੁਰੰਤ ਐਫਆਈਆਰ ਦਰਜ ਕਰਨੀ ਚਾਹੀਦੀ ਹੈ ਅਤੇ ਲੜਕੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।ਕਮਿਸ਼ਨ ਮਾਮਲੇ ਦੀ ਜੜ੍ਹ ਤੱਕ ਪਹੁੰਚਣ ਦੀ ਕੋਸ਼ਿਸ਼ ਕਰੇਗਾ ਅਤੇ ਲੜਕੀ ਦੀ ਹਰ ਸੰਭਵ ਮਦਦ ਕਰੇਗਾ। ਇਥੇ ਪੜ੍ਹੋ ਹੋਰ ਖ਼ਬਰਾਂ: Farmers Protest: PM ਮੋਦੀ ਦੇ ਪੰਜਾਬ ਦੌਰੇ ਦਾ ਕਿਸਾਨਾਂ ਨੇ ਇਕ ਵਾਰ ਫਿਰ ਤੋਂ ਵਿਰੋਧ ਕਰਨ ਦਾ ਕੀਤਾ ਐਲਾਨ -PTC News

Related Post