ਵਿਧਾਨ ਸਭਾ ਸਪੀਕਰ ਨੇ ਅਕਾਲੀ ਵਿਧਾਇਕਾਂ ਨੂੰ ਸੈਸ਼ਨ ਵਿੱਚ ਸ਼ਾਮਿਲ ਨਹੀਂ ਹੋਣ ਦਿੱਤਾ: ਬਿਕਰਮ ਸਿੰਘ ਮਜੀਠੀਆ

By  Shanker Badra August 28th 2020 01:48 PM

ਵਿਧਾਨ ਸਭਾ ਸਪੀਕਰ ਨੇ ਅਕਾਲੀ ਵਿਧਾਇਕਾਂ ਨੂੰ ਸੈਸ਼ਨ ਵਿੱਚ ਸ਼ਾਮਿਲ ਨਹੀਂ ਹੋਣ ਦਿੱਤਾ: ਬਿਕਰਮ ਸਿੰਘ ਮਜੀਠੀਆ:ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਬੁਲਾਏ ਗਏ ਵਿਧਾਨ ਸਭਾ ਦੇ ਇਕ ਰੋਜ਼ਾ ਮਾਨਸੂਨ ਇਜਲਾਸ ਦੀ ਕਾਰਵਾਈ ਜਾਰੀ ਹੈ। ਵਿਧਾਨ ਸਭਾ ਦੇ ਇਸ ਸੈਸ਼ਨ ਵਿਚ ਵਿਧਾਇਕ ਆਪਣੀਆਂ ਨੈਗੇਟਿਵ ਕੋਰੋਨਾ ਰਿਪੋਰਟਾਂ ਲੈ ਕੇ ਪਹੁੰਚੇ ਹਨ।ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਾਂਗਰਸ ਦੇ 41 ਵਿਧਾਇਕ ਸੈਸ਼ਨ 'ਚ ਸ਼ਾਮਿਲ ਹੋਏ ਹਨ। [caption id="attachment_426727" align="aligncenter" width="300"] ਵਿਧਾਨ ਸਭਾ ਸਪੀਕਰ ਨੇ ਅਕਾਲੀ ਵਿਧਾਇਕਾਂ ਨੂੰ ਸੈਸ਼ਨ ਵਿੱਚ ਸ਼ਾਮਿਲ ਨਹੀਂ ਹੋਣ ਦਿੱਤਾ : ਬਿਕਰਮ ਸਿੰਘ ਮਜੀਠੀਆ[/caption] ਇਸ ਦੌਰਾਨ ਸੈਸ਼ਨ 'ਚ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਵਿਧਾਇਕ ਸ਼ਾਮਿਲ ਨਹੀਂ ਹੈ। ਸਪੀਕਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਸੈਸ਼ਨ ਵਿੱਚ ਸ਼ਾਮਿਲ ਨਾ ਹੋਣ ਲਈ ਪੱਤਰ ਲਿਖਿਆ ਗਿਆ ਹੈ। ਵਿਧਾਨ ਸਭਾ ਸਪੀਕਰ ਨੇ ਅਕਾਲੀ ਵਿਧਾਇਕਾਂ ਨੂੰ ਸੈਸ਼ਨ ਵਿੱਚ ਸ਼ਾਮਿਲ ਨਹੀਂ ਹੋਣ ਦਿੱਤਾ। [caption id="attachment_426726" align="aligncenter" width="275"] ਵਿਧਾਨ ਸਭਾ ਸਪੀਕਰ ਨੇ ਅਕਾਲੀ ਵਿਧਾਇਕਾਂ ਨੂੰ ਸੈਸ਼ਨ ਵਿੱਚ ਸ਼ਾਮਿਲ ਨਹੀਂ ਹੋਣ ਦਿੱਤਾ : ਬਿਕਰਮ ਸਿੰਘ ਮਜੀਠੀਆ[/caption] ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਵਿਧਾਨ ਸਭਾ ਸਪੀਕਰ ਨੇ ਅਕਾਲੀ ਵਿਧਾਇਕਾਂ ਨੂੰ ਸੈਸ਼ਨ ਵਿੱਚ ਸ਼ਾਮਿਲ ਨਹੀਂ ਹੋਣ ਦਿੱਤਾ। ਉਨ੍ਹਾਂ ਦੱਸਿਆ ਕਿਪੱਤਰ ਲਿਖ ਕੇ ਸਾਨੂੰ ਸੈਸ਼ਨ 'ਚ ਸ਼ਾਮਿਲ ਨਾ ਹੋਣ ਲਈ ਕਿਹਾ ਗਿਆ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਮੁੱਦਿਆਂ 'ਤੇ ਚਰਚਾ ਕਰਨ ਤੋਂ ਭੱਜੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਦੋਹਰਾ ਰਵੱਈਆ ਅਪਣਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਰੋਨਾ ਪਾਜ਼ੀਟਿਵ ਮੰਤਰੀਆਂ ਦੇ ਸੰਪਰਕ ਵਿੱਚ ਆਏ ਸਪੀਕਰ ਖ਼ੁਦਇਕਾਂਤਵਾਸ ਕਿਉਂ ਨਹੀਂ ਹੋਏ। [caption id="attachment_426728" align="aligncenter" width="300"] ਵਿਧਾਨ ਸਭਾ ਸਪੀਕਰ ਨੇ ਅਕਾਲੀ ਵਿਧਾਇਕਾਂ ਨੂੰ ਸੈਸ਼ਨ ਵਿੱਚ ਸ਼ਾਮਿਲ ਨਹੀਂ ਹੋਣ ਦਿੱਤਾ : ਬਿਕਰਮ ਸਿੰਘ ਮਜੀਠੀਆ[/caption] ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਵਿਧਾਨ ਸਭਾ ਵਿਚ ਪੀਪੀਈ ਕਿੱਟਾਂ ਪਾ ਕੇ ਪਹੁੰਚੇ ਹਨ। ਆਪ ਵਿਧਾਇਕਾਂ ਨੇ ਆਪਣੀਆਂ ਨੈਗੇਟਿਵ ਰਿਪੋਰਟਾਂ ਵੀ ਹੱਥਾਂ ਵਿਚ ਫੜੀਆਂ ਹੋਈਆਂ ਹਨ ਪਰ ਉਨ੍ਹਾਂ ਨੂੰ ਸੈਸ਼ਨ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਜਿਸ ਤੋਂ ਬਾਅਦਆਪ ਨੇ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਹੈ। -PTCNews

Related Post