Wed, Mar 4, 2026
Whatsapp

ਮੈਡੀਕਲ ਅਫਸਰਾਂ ਦੀ ਭਰਤੀ 'ਚ ਬੇਨਿਯਮੀਆਂ ਦਾ ਮਾਮਲਾ, ਸਾਬਕਾ ਵਿਧਾਇਕ ਸਮੇਤ 6 ਖਿਲਾਫ ਕੇਸ ਦਰਜ

ਮੁਕੱਦਮੇ ਵਿੱਚ ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ. ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

Reported by:  PTC News Desk  Edited by:  KRISHAN KUMAR SHARMA -- December 19th 2023 05:49 PM
ਮੈਡੀਕਲ ਅਫਸਰਾਂ ਦੀ ਭਰਤੀ 'ਚ ਬੇਨਿਯਮੀਆਂ ਦਾ ਮਾਮਲਾ, ਸਾਬਕਾ ਵਿਧਾਇਕ ਸਮੇਤ 6 ਖਿਲਾਫ ਕੇਸ ਦਰਜ

ਮੈਡੀਕਲ ਅਫਸਰਾਂ ਦੀ ਭਰਤੀ 'ਚ ਬੇਨਿਯਮੀਆਂ ਦਾ ਮਾਮਲਾ, ਸਾਬਕਾ ਵਿਧਾਇਕ ਸਮੇਤ 6 ਖਿਲਾਫ ਕੇਸ ਦਰਜ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ. ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਇਹ ਵੀ ਹਨ ਮਾਮਲੇ 'ਚ ਸ਼ਾਮਿਲ
ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਵਿਸ਼ੇਸ਼ ਪੜਤਾਲੀਆ ਟੀਮ (ਐਸ.ਆਈ.ਟੀ.) ਦੀ ਜਾਂਚ ਰਿਪੋਰਟ ਦੇ ਆਧਾਰ ਉਤੇ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਐਸ. ਕੇ. ਸਿਨਹਾ ਚੇਅਰਮੈਨ (ਸਵਰਗਵਾਸੀ), ਬ੍ਰਿਗੇਡੀਅਰ (ਸੇਵਾਮੁਕਤ) ਡੀ.ਐਸ. ਗਰੇਵਾਲ (ਸਵਰਗਵਾਸੀ), ਡਾ: ਸਤਵੰਤ ਸਿੰਘ ਮੋਹੀ, ਡੀ.ਐਸ. ਮਾਹਲ, ਸਾਬਕਾ ਮੰਤਰੀ ਲਾਲ ਸਿੰਘ ਦੀ ਨੂੰਹ ਰਵਿੰਦਰ ਕੌਰ ਅਤੇ ਭਾਜਪਾ ਦਾ ਬੁਲਾਰਾ ਅਨਿਲ ਸਰੀਨ ਸ਼ਾਮਲ ਹੈ।


312 ਮੈਡੀਕਲ ਅਫਸਰਾਂ ਦੀ ਭਰਤੀ 'ਚ ਬੇਨਿਯਮੀਆਂ ਦਾ ਮਾਮਲਾ
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22-11-2013 ਨੂੰ ਪੀ.ਪੀ.ਐਸ.ਸੀ. ਦੁਆਰਾ ਦੋ ਵਾਰੀਆਂ ਵਿੱਚ 100 ਅਤੇ 212 ਅਸਾਮੀਆਂ ਉਪਰ ਕੁੱਲ 312 ਐਮ.ਓਜ਼ ਦੀ ਭਰਤੀ ਦੌਰਾਨ ਹੋਈਆਂ ਬੇਨਿਯਮੀਆਂ ਨੂੰ ਚੁਣੌਤੀ ਦੇਣ ਵਾਲੀਆਂ ਰਿੱਟ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਸਮੁੱਚੇ ਮਾਮਲੇ ਦੀ ਜਾਂਚ ਲਈ ਇੱਕ ਐਸ.ਆਈ.ਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਦੋ ਮੈਂਬਰੀ ਐਸ.ਆਈ.ਟੀ. ਵਿੱਚ ਸ਼ਾਮਲ ਐਮ.ਐਸ. ਬਾਲੀ, ਸੰਯੁਕਤ ਕਮਿਸ਼ਨਰ ਸੀ.ਬੀ.ਆਈ. (ਸੇਵਾਮੁਕਤ) ਅਤੇ ਸੁਰੇਸ਼ ਅਰੋੜਾ, ਤੱਤਕਾਲੀ ਡਾਇਰੈਕਟਰ ਜਨਰਲ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ ਹੈ, ਜੋ ਇਹ ਸਾਬਤ ਕਰਦੀ ਹੈ ਕਿ ਸਾਲ 2008-2009 ਵਿੱਚ 312 ਡਾਕਟਰਾਂ ਦੀ ਪੂਰੀ ਚੋਣ ਬੇਨਿਯਮੀਆਂ ਨਾਲ ਭਰੀ ਹੋਈ ਸੀ। ਇਸ ਅਨੁਸਾਰ ਪੀ.ਪੀ.ਐਸ.ਸੀ. ਦੇ ਤੱਤਕਾਲੀ ਚੇਅਰਮੈਨ ਅਤੇ ਪੰਜ ਮੈਂਬਰਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਇਹ ਐਫ.ਆਈ.ਆਰ. ਦਰਜ ਕੀਤੀ ਗਈ ਹੈ।

- PTC NEWS

Top News view more...

Latest News view more...

PTC NETWORK
PTC NETWORK