ਵਿਜੀਲੈਂਸ ਵੱਲੋਂ ਫੰਡਾਂ 'ਚ ਘਪਲੇ ਦੇ ਇਲਜ਼ਾਮ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ

By  Pardeep Singh September 28th 2022 04:55 PM

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫੰਡਾਂ ਵਿੱਚ ਗਬਨ ਕਰਨ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋਂ ਵੱਲੋਂ ਨਗਰ ਕੌਂਸਲ ਸੁਨਾਮ ਵਿੱਚ ਫੰਡਾਂ ਦੇ ਘਪਲੇ ਦੀ ਜਾਂਚ ਕੀਤੀ ਗਈ ਜਿਸ ਦੌਰਾਨ ਪਤਾ ਲੱਗਾ ਕਿ ਭਗੀਰਥ ਰਾਏ ਨੇ ਆਪਣੀ ਸਰਕਾਰੀ ਗੱਡੀ ਦੀ ਮੁਰੰਮਤ ਦੇ ਜਾਅਲੀ ਬਿੱਲ ਤਿਆਰ ਕੀਤੇ ਸਨ। ਇਸ ਤੋਂ ਇਲਾਵਾ ਉਸ ਨੇ ਆਪਣੇ ਦੋ ਵਾਰੀ ਦੇ ਕਾਰਜਕਾਲ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਿਰਧਾਰਤ ਇਸ਼ਤਿਹਾਰ ਨੀਤੀ ਨੂੰ ਨਗਰ ਕੌਂਸਲ ਵਿੱਚ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਕਰੀਬ 4 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ;ਸਿੱਖ ਜਥੇਬੰਦੀਆਂ ਵੱਲੋਂ IG ਬਾਰਡਰ ਰੇਂਜ ਨੂੰ ਨਸ਼ੇ ਦੀ ਰੋਕਥਾਮ ਲਈ ਦਿੱਤਾ ਮੰਗ ਪੱਤਰ 

-PTC News

Related Post