ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ

By  Shanker Badra December 17th 2019 11:16 AM

ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ:ਮੋਹਾਲੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ ਖਰੜ ਜ਼ਿਲ੍ਹਾ ਐੱਸਏਐੱਸ ਨਗਰ ਵਿਖੇ ਤਾਇਨਾਤ ਏਐੱਸਆਈ ਹਰਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਏਐਸਆਈ ਨੂੰ ਸ਼ਿਕਾਇਤਕਰਤਾ ਦਵਿੰਦਰ ਸਿੰਘ ਵਾਸੀ ਪਿੰਡ ਪੜੋਲ, ਜ਼ਿਲ੍ਹਾ ਮੋਹਾਲੀ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਹੈ।

Vigilance Bureau 10 thousand bribe Takes ASI Arrested ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ

ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਦਰਜ ਕਰਵਾਏ ਪੁਲਿਸ ਕੇਸ ਵਿੱਚ ਦੋਸ਼ੀਆਂ ਦੀ ਅਦਾਲਤ ਵਿੱਚ ਜ਼ਮਾਨਤ ਹੋਣ ਤੋਂ ਰੋਕਣ ਅਤੇ ਅਦਾਲਤ ਵਿੱਚ  ਇਸ ਕੇਸ ਦੀ ਚੰਗੀ ਤਰ੍ਹਾਂ ਪੈਰਵੀ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਸੀ।

Vigilance Bureau 10 thousand bribe Takes ASI Arrested ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ

ਜਿਸ ਤੋਂ ਬਾਅਦ ਵਿਜੀਲੈਂਸ ਨੇ ਸ਼ਿਕਾਇਤ ਦੀ ਪੜਤਾਲ 'ਤੇ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੂਐਡ ਥਾਣਾ ਮੋਹਾਲੀ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

-PTCNews

Related Post