ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

By  Riya Bawa September 15th 2022 07:42 PM -- Updated: September 15th 2022 08:05 PM

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਬਟਾਲਾ ਸਰਕੀ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਵੰਤ ਸਿੰਘ ਨੂੰ ਸ੍ਰੀਮਤੀ ਗੁਰਦੀਪ ਕੌਰ ਵਾਸੀ ਮਹਿਤਾ ਚੌਕ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Vigilance nabs peon red-handed taking Rs 12,000 bribe

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਹਿਲਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੇ ਪਤੀ ਦੀ ਮੌਤ ਉਪਰੰਤ ਉਸਦੇ ਨਾਂ 'ਤੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਇਹ ਵੀ ਪੜ੍ਹੋ : ਨਸ਼ਾ ਬਣਿਆ ਨਾਸੂਰ : ਚਿੱਟੀ ਕਾਲੋਨੀ 'ਚ ਸ਼ਰੇਆਮ ਵਿਕ ਰਿਹੈ 'ਚਿੱਟਾ'

ਉਸਦੀ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 4500 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ।

ਉਹਨਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।

-PTC News

Related Post