ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਮਾਮਲੇ 'ਚ ਪਟਵਾਰੀ ਵਿਰੁੱਧ ਦਰਜ ਕੀਤਾ ਮੁਕੱਦਮਾ ,ਪਟਵਾਰੀ ਫ਼ਰਾਰ

By  Shanker Badra March 16th 2019 09:38 AM

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਮਾਮਲੇ 'ਚ ਪਟਵਾਰੀ ਵਿਰੁੱਧ ਦਰਜ ਕੀਤਾ ਮੁਕੱਦਮਾ ,ਪਟਵਾਰੀ ਫ਼ਰਾਰ:ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਰਸੂਲਪੁਰ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸੁਨੀਲ ਕੁਮਾਰ ਵਿਰੁੱਧ ਰਿਸ਼ਵਤ ਲੈਣ ਦੇ ਮਾਮਲੇ 'ਚ ਮਾਮਲਾ ਦਰਜ ਕੀਤਾ ਹੈ।

Vigilance bureau bribe getting case Patwari against FIR Registered ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਮਾਮਲੇ 'ਚ ਪਟਵਾਰੀ ਵਿਰੁੱਧ ਦਰਜ ਕੀਤਾ ਮੁਕੱਦਮਾ ,ਪਟਵਾਰੀ ਫ਼ਰਾਰ

ਇਸ ਸਬੰਧੀ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਨਰਿੰਦਰ ਸਿੰਘ ਵਾਸੀ ਪਿੰਡ ਅਲਗੋ ਕੋਠੀ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ 'ਤੇ ਪਟਵਾਰੀ ਸੁਨੀਲ ਕੁਮਾਰ ਵਿਰੁੱਧ ਵਿਜੀਲੈਂਸ ਬਿਉਰੋ ਦੇ ਅੰਮ੍ਰਿਤਸਰ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ।

Vigilance bureau bribe getting case Patwari against FIR Registered ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਮਾਮਲੇ 'ਚ ਪਟਵਾਰੀ ਵਿਰੁੱਧ ਦਰਜ ਕੀਤਾ ਮੁਕੱਦਮਾ ,ਪਟਵਾਰੀ ਫ਼ਰਾਰ

ਸ਼ਿਕਾਇਤਕਰਤਾ ਨਰਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ 'ਚ ਦੱਸਿਆ ਹੈ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦੇ ਰਿਕਾਰਡ ਨੂੰ ਦਰੁਸਤ ਕਰਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ ਸੀ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋ ਗਿਆ ਸੀ।ਜਿਸ ਤੋਂ ਬਾਅਦ ਪੀੜਤ ਨਰਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ।

Vigilance bureau bribe getting case Patwari against FIR Registered ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਮਾਮਲੇ 'ਚ ਪਟਵਾਰੀ ਵਿਰੁੱਧ ਦਰਜ ਕੀਤਾ ਮੁਕੱਦਮਾ ,ਪਟਵਾਰੀ ਫ਼ਰਾਰ

ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਟਰੈਪ ਲਗਾਇਆ ਗਿਆ,ਇਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੋਸ਼ੀ ਪਟਵਾਰੀ 30,000 ਰੁਪਏ ਪ੍ਰਾਪਤ ਕਰਨ ਤੋਂ ਬਾਅਦ ਮੌਕੇ ਤੋ ਫ਼ਰਾਰ ਹੋ ਗਿਆ ਹੈ।

-PTCNews

Related Post