ਵਿਜੀਲੈਂਸ ਬਿਊਰੋ ਪੰਜਾਬ ਨੇ ਸਹਾਇਕ ਫੂਡ ਸਪਲਾਈ ਅਫਸਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By  Shanker Badra October 22nd 2019 11:46 AM

ਵਿਜੀਲੈਂਸ ਬਿਊਰੋ ਪੰਜਾਬ ਨੇ ਸਹਾਇਕ ਫੂਡ ਸਪਲਾਈ ਅਫਸਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ:ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਕਸਬਾ ਝੂਨੀਰ ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (ਏ.ਐਫ.ਐਸ.ਓ) ਨੂੰ 5,000 ਰੁਪਏ ਦੀਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਫਸਰ ਸੁਖਦੇਵ ਸਿੰਘ ਨੂੰ ਸ਼ਿਕਾਇਤ ਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ, ਮਾਨਸਾ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

Vigilance Bureau Punjab Assistant Food Supply Officer bribe Taking Arrested ਵਿਜੀਲੈਂਸ ਬਿਊਰੋ ਪੰਜਾਬ ਨੇਸਹਾਇਕ ਫੂਡ ਸਪਲਾਈ ਅਫਸਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਇਸ ਦੌਰਾਨ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਅਫਸਰ ਵਲੋਂ ਉਸ ਦੇ ਸਸਤੇ ਰਾਸ਼ਨ ਦੇ ਸਰਕਾਰੀ ਡਿੱਪੂ ਦਾ ਲਾਈਸੈਂਸ ਰੱਦ ਨਾ ਕਰਨ ਅਤੇ ਜਾਂਚ 'ਚ ਉਸ ਦੀ ਮਦਦ ਕਰਨ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ।

Vigilance Bureau Punjab Assistant Food Supply Officer bribe Taking Arrested ਵਿਜੀਲੈਂਸ ਬਿਊਰੋ ਪੰਜਾਬ ਨੇਸਹਾਇਕ ਫੂਡ ਸਪਲਾਈ ਅਫਸਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਿਸ ਤੋਂ ਬਾਅਦ ਵਿਜੀਲੈਂਸ ਨੇ ਪੜਤਾਲ ਉਪਰੰਤ ਉਕਤ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

-PTCNews

Related Post