ਵਿਜੀਲੈਂਸ ਵੱਲੋਂ ਰਿਸ਼ਵਤ ਦੇਣ ਦੇ ਦੋਸ਼ 'ਚ ਪਟਵਾਰੀ ਤੇ ਏਜੰਟ ਖਿਲਾਫ਼ ਮਾਮਲਾ ਦਰਜ ,ਏਜੰਟ ਰੰਗੇ ਹੱਥੀਂ ਕਾਬੂ

By  Shanker Badra January 8th 2019 10:55 AM

ਵਿਜੀਲੈਂਸ ਵੱਲੋਂ ਰਿਸ਼ਵਤ ਦੇਣ ਦੇ ਦੋਸ਼ 'ਚ ਪਟਵਾਰੀ ਤੇ ਏਜੰਟ ਖਿਲਾਫ਼ ਮਾਮਲਾ ਦਰਜ ,ਏਜੰਟ ਰੰਗੇ ਹੱਥੀਂ ਕਾਬੂ:ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਸਰਕੀ, ਗੁਰਦਾਸਪੁਰ ਵਿਖੇ ਤਾਇਨਾਤ ਪਟਵਾਰੀ ਅਤੇ ਉਸਦੇ ਏਜੰਟ ਖਿਲਾਫ਼ ਰਿਸ਼ਵਤ ਲੈਣ ਸਬੰਧੀ ਪਰਚਾ ਦਰਜ ਕੀਤਾ ਹੈ ਅਤੇ ਇਸ ਕੇਸ ਵਿਚ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ ਹੈ।

Vigilance Bureau Punjab bribe Case patwari And agent Against case registered
ਵਿਜੀਲੈਂਸ ਵੱਲੋਂ ਰਿਸ਼ਵਤ ਦੇਣ ਦੇ ਦੋਸ਼ 'ਚ ਪਟਵਾਰੀ ਤੇ ਏਜੰਟ ਖਿਲਾਫ਼ ਮਾਮਲਾ ਦਰਜ ,ਏਜੰਟ ਰੰਗੇ ਹੱਥੀਂ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਸੁਰਜੀਤ ਸਿੰਘ ਦੇ ਏਜੰਟ ਪਰਤਾਪ ਸਿੰਘ ਵਾਸੀ ਪਿੰਡ ਹਰਦੋ ਝੰਡੇ ਜ਼ਿਲਾ ਗੁਰਦਾਸਪੁਰ ਨੂੰ ਸ਼ਿਕਾਇਤ ਕਰਤਾ ਜਗਤਾਰ ਸਿੰਘ ਵਾਸੀ ਪਿੰਡ ਮੜੀਆਂਵਾਲਾ, ਜਿਲਾਗੁਰਦਾਸਪੁਰ ਦੀ ਸ਼ਿਕਾਇਤ ‘ਤੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

Vigilance Bureau Punjab bribe Case patwari And agent Against case registered
ਵਿਜੀਲੈਂਸ ਵੱਲੋਂ ਰਿਸ਼ਵਤ ਦੇਣ ਦੇ ਦੋਸ਼ 'ਚ ਪਟਵਾਰੀ ਤੇ ਏਜੰਟ ਖਿਲਾਫ਼ ਮਾਮਲਾ ਦਰਜ ,ਏਜੰਟ ਰੰਗੇ ਹੱਥੀਂ ਕਾਬੂ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸ ਦੇ ਏਜੰਟ ਵਲੋਂ ਜਮੀਨ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 12,000 ਵਿਚ ਤੈਅ ਹੋਇਆ ਹੈ।ਜਿਸ ਤੋਂ ਬਾਅਦ ਵਿਜੀਲੈਂਸ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪਟਵਾਰੀ ਦੇ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ12,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਹੈ।

Vigilance Bureau Punjab bribe Case patwari And agent Against case registered
ਵਿਜੀਲੈਂਸ ਵੱਲੋਂ ਰਿਸ਼ਵਤ ਦੇਣ ਦੇ ਦੋਸ਼ 'ਚ ਪਟਵਾਰੀ ਤੇ ਏਜੰਟ ਖਿਲਾਫ਼ ਮਾਮਲਾ ਦਰਜ ,ਏਜੰਟ ਰੰਗੇ ਹੱਥੀਂ ਕਾਬੂ

ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਤੇ ਉਸ ਦੇ ਏਜੰਟ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

-PTCNews

Related Post