ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

By  Shanker Badra February 15th 2020 01:55 PM

ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ:ਗੁਰਦਾਸਪੁਰ : ਵਿਜੀਲੈਂਸ ਵਿਭਾਗ ਦੀ ਟੀਮ ਨੇ ਗੁਰਦਾਸਪੁਰ ਦੇ ਥਾਣਾ ਬਹਿਰਾਮਪੁਰ ਵਿਚ ਤਾਇਨਾਤ ਏਐੱਸਆਈ ਹਰਜਿੰਦਰ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਦੌਰਾਨ ਫੜੇ ਗਏ ਏਐੱਸਆਈ ਨੇ ਦੱਸਿਆ ਕਿ ਰਿਸ਼ਵਤ ਦੇ 10 ਹਜਾਰ ਰੁਪਏ ਵਿਚੋਂ 5 ਹਜ਼ਾਰ ਰੁਪਏ ਥਾਣਾ ਮੁਖੀ ਦੇ ਹਨ। ਇਸ ਸਬੰਧੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਪਰ ਹਾਲੇ ਥਾਣਾ ਇੰਚਾਰਜ ਹੱਥ ਨਹੀਂ ਲੱਗਾ।

ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਮਿਲੀ ਜਾਣਕਾਰੀ ਅਨੁਸਾਰ 29 ਜਨਵਰੀ 2020 ਨੂੰ ਸਰਬਜੀਤ ਸਿੰਘ ਵਾਸੀ ਪਿੰਡ ਮਟਮਾਂ ਅਤੇ ਮੁਨੀਸ਼ ਕੁਮਾਰ ਦਾ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਜਿਸ ਕਾਰਨ ਮੁਨੀਸ਼ ਨੇ ਸਰਬਜੀਤ ਸਿੰਘ ਖ਼ਿਲਾਫ਼ ਬਹਿਰਾਮਪੁਰ ਥਾਣੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਵਾਇਆ। ਇਸ ਲਈ ਏਐੱਸਆਈ ਹਰਜਿੰਦਰ ਸਿੰਘ ਨੇ ਜਾਂਚ ਰਿਪੋਰਟ ਨੂੰ ਸਰਬਜੀਤ ਦੇ ਹੱਕ 'ਚ ਕਰਨ ਲਈ 10,000 ਰੁਪਏ ਦੀ ਰਿਸ਼ਵਤ ਮੰਗੀ ਸੀ।

ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਜਿਸ ਤੋਂ ਬਾਅਦ ਇਸ ਬਾਰੇ ਸਰਬਜੀਤ ਨੇ ਵਿਜੀਲੈਂਸ ਨੂੰ ਸ਼ਿਕਾਇਤ ਕਰ ਦਿੱਤੀ। ਅੰਮ੍ਰਿਤਸਰ ਦੀ ਵਿਜੀਲੈਂਸ ਟੀਮ ਨੇ ਪੂਰਾ ਟਰੈਪ ਲਾ ਕੇ ਉਸ ਨੂੰ ਗੁਰਦਾਸਪੁਰ ਦੇ ਜੇਲ੍ਹ ਰੋਡ ਤੋਂ ਸਰਕਾਰੀ ਗਵਾਹਾਂ ਦੇ ਵਿਚ ਗਿ੍ਫ਼ਤਾਰ ਕਰ ਲਿਆ ਹੈ। ਉਧਰ ਫੜੇ ਗਏ ਏਐੱਸਆਈ ਹਰਜਿੰਦਰ ਸਿੰਘ ਨੇ ਵਿਜੀਲੈਂਸ ਨੂੰ ਦਿੱਤੇ ਬਿਆਨ ਵਿਚ ਕਿਹਾ ਹੈ ਕਿ ਰਿਸ਼ਵਤ ਦੇ ਪੈਸਿਆਂ ਵਿਚੋਂ 5 ਹਜ਼ਾਰ ਰੁਪਏ ਥਾਣਾ ਮੁਖੀ ਦਾ ਵੀ ਹਿੱਸਾ ਹੈ।

-PTCNews

Related Post