ਵਿਜੀਲੈਂਸ ਵਿਭਾਗ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

By  Shanker Badra January 22nd 2020 10:57 AM

ਵਿਜੀਲੈਂਸ ਵਿਭਾਗ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਕਾਬੂ:ਤਰਨਤਾਰਨ : ਵਿਜੀਲੈਂਸ ਵਿਭਾਗ ਤਰਨਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿਚ ਥਾਣਾ ਵਿਜੀਲੈਂਸ ਅੰਮ੍ਰਿਤਸਰ ਵਿਖੇ ਚੌਂਕੀ ਇੰਚਾਰਜ ਦੇ ਖ਼ਿਲਾਫ਼ ਕੇਸ ਦਰਜ ਕਰਕੇ ਵਿਜੀਲੈਂਸ ਵਿਭਾਗ ਵੱਲੋਂ ਅਗਲੇਰੀ ਕਾਰਵਾਈ ਕਰ ਦਿੱਤੀ ਹੈ।

Vigilance department Arrested ASI by taking Rs 10,000 bribe ਵਿਜੀਲੈਂਸ ਵਿਭਾਗ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਰਨਤਾਰਨਵਿਜੀਲੈਂਸ ਦੇ ਡੀ.ਐੱਸ.ਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਵਿਜੀਲੈਂਸ ਅੰਮ੍ਰਿਤਸਰ ਦੇ ਹੁਕਮਾਂ ਤਹਿਤ ਇਹ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਨੂੰ ਬਲਦੇਵ ਸਿੰਘ ਮਹੰਤ ਪੁੱਤਰ ਗੁਰਨਾਮ ਸਿੰਘ ਵਾਸੀ ਡੇਰਾ ਟੱਕਰਾਂ ਦਾ ਅੱਡਾ ਨੂਰਦੀ, ਤਰਨਤਾਰਨ ਵੱਲੋਂ ਦਰਖਾਸਤ ਦਿੱਤੀ ਗਈ ਸੀ।

 Vigilance department Arrested ASI by taking Rs 10,000 bribe ਵਿਜੀਲੈਂਸ ਵਿਭਾਗ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਉਸ ਦਾ ਯਾਦਵਿੰਦਰ ਸਿੰਘ ਅਤੇ ਸੁਰਜੀਤ ਕੌਰ ਨਾਲ ਝਗੜਾ ਹੋ ਗਿਆ ਸੀ ਅਤੇ ਉਹ ਜ਼ਖਮੀ ਹੋ ਗਿਆ ਸੀ। ਇਸ ਝਗੜੇ ਦੌਰਾਨ ਮਾਰਕੁੱਟ ਦਾ ਸ਼ਿਕਾਰ ਹੋਣ ਉਪਰੰਤ ਉਹ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਵੀ ਰਿਹਾ ਹੈ। ਇਸ ਸਬੰਧੀ ਮਹੰਤ ਬਲਦੇਵ ਐਮ.ਐਲ.ਆਰ ਲੈ ਕੇ ਚੌਕੀ ਟਾਊਨ ਥਾਣਾ ਸਿਟੀ ਤਰਨਤਾਰਨ ਵਿਖੇ ਚੱਕਰ ਕੱਟਦਾ ਰਿਹਾ ਪਰ ਉਸ ਦੀ ਕੋਈ ਸੁਣਵਾਈ ਨਹੀ ਹੋਈ।

Vigilance department Arrested ASI by taking Rs 10,000 bribe ਵਿਜੀਲੈਂਸ ਵਿਭਾਗ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਜਿਸ ਤੋਂ ਬਾਅਦ ਚੌਕੀ ਇੰਚਾਰਜ ਮਹਿਲ ਸਿੰਘ ਇਸ ਸਬੰਧੀ ਦੋਸ਼ੀਆਂ ਖਿਲਾਫ ਕਾਰਵਾਈ ਕਰਵਾਉ ਸਬੰਧੀ 10 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਲੱਗ ਪਿਆ। ਇਸ ਸਬੰਧੀ ਵਿਜੀਲੈਂਸ ਵਿਭਾਗ ਨੇ ਚੌਂਕੀ ਟਾਉਨ ਦੇ ਇੰਚਾਰਜ ਏ.ਐਸ.ਆਈ ਮਹਿਲ ਸਿੰਘ ਨੂੰ ਰੰਗੇ ਹੱਥੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕਰ ਲਿਆ ਹੈ।

-PTCNews

Related Post