ਵਿਜੀਲੈਂਸ ਵਿਭਾਗ ਵੱਲੋਂ ਬਿਜਲੀ ਨਿਗਮ ਦਾ ਜੇ.ਈ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

By  Shanker Badra November 5th 2018 09:05 PM

ਵਿਜੀਲੈਂਸ ਵਿਭਾਗ ਵੱਲੋਂ ਬਿਜਲੀ ਨਿਗਮ ਦਾ ਜੇ.ਈ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ:ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਮਲੇਰਕੋਟਲਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜੇ.ਈ ਜਗਤਾਰ ਸਿੰਘ ਨੂੰ ਸ਼ਿਕਾਇਤਕਰਤਾ ਮੰਗਲਜੀਤ ਸਿੰਘ ਵਾਸੀ ਪਿੰਡ ਸੰਗਾਲੀ, ਜਿਲਾ ਸੰਗਰੂਰ ਦੀ ਸ਼ਿਕਾਇਤ 'ਤੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਦਾਣਾ ਮੰਡੀ ਵਿਖੇ ਲੱਗੇ ਬਿਜਲੀ ਦੇ ਖਰਾਬ ਹੋਏ ਟਰਾਂਸਫਾਰਮਰ ਨੂੰ ਬਦਲਣ ਬਦਲੇ ਜੇ.ਈ 5,000 ਰੁਪਏ ਦੀ ਮੰਗ ਕਰ ਰਿਹਾ ਹੈ।ਦੱਸਣਯੋਗ ਹੈ ਕਿ ਦੋਸ਼ੀ ਜੇ.ਈ ਉਕਤ ਟਰਾਂਸਫਾਰਮਰ ਨੂੰ ਬਦਲਣ ਬਦਲੇ ਪਹਿਲਾਂ ਹੀ 2000 ਰੁਪਏ ਪਹਿਲੀ ਕਿਸ਼ਤ ਵਜੋਂ ਹਾਸਲ ਕਰ ਚੁੱਕਾ ਸੀ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਹੈ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। -PTCNews

Related Post