ਸਿਹਤ ਵਿਭਾਗ ਦੇ ਇੱਕ ਕਲਰਕ ਨੇ ਕੀਤਾ ਅਜਿਹਾ ਕਾਰਨਾਮਾ ,ਵਿਭਾਗ ਦੀ ਕਾਰਜਪ੍ਰਣਾਲੀ 'ਤੇ ਉੱਠੇ ਸਵਾਲ

By  Shanker Badra November 5th 2018 06:54 PM

ਸਿਹਤ ਵਿਭਾਗ ਦੇ ਇੱਕ ਕਲਰਕ ਨੇ ਕੀਤਾ ਅਜਿਹਾ ਕਾਰਨਾਮਾ ,ਵਿਭਾਗ ਦੀ ਕਾਰਜਪ੍ਰਣਾਲੀ 'ਤੇ ਉੱਠੇ ਸਵਾਲ:ਵਿਜੀਲੈਂਸ ਵਿਭਾਗ ਦੀ ਟੀਮ ਨੇ ਊਨਾ 'ਚ ਸਿਹਤ ਵਿਭਾਗ ਦੇ ਇੱਕ ਕਲਰਕ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਜਾਣਕਾਰੀ ਅਨੁਸਾਰ ਦੋਸ਼ੀ ਕਲਰਕ ਇੱਕ ਕਲੀਨਿਕ ਦਾ ਲਾਇਸੈਂਸ ਰੀਨਿਊ ਕਰਨ ਦੀ ਏਵਜ਼ 'ਚ 50 ਹਜ਼ਾਰ ਦੀ ਰਿਸ਼ਵਤ ਲੈ ਰਿਹਾ ਸੀ।ਜਿਸ ਤੋਂ ਬਾਅਦ ਡਾਕਟਰ ਨੇ ਵਿਜੀਲੈਂਸ ਵਿਭਾਗ ਨੂੰ ਕਲਰਕ ਦੇ ਇਸ ਕਾਰਨਾਮੇ ਬਾਰੇ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਨਿੱਜੀ ਕਲੀਨਿਕ ਚਲਾਨ ਵਾਲੇ ਇੱਕ ਡਾਕਟਰ ਦੀ ਸ਼ਿਕਾਇਤ 'ਤੇ ਦੋਸ਼ੀ ਕਲਰਕ ਨੂੰ ਦਬੋਚਿਆ ਹੈ।ਇਸ ਦੌਰਾਨ ਸਿਹਤ ਵਿਭਾਗ ਦੇ ਕਲਰਕ ਨੇ ਰਿਸ਼ਵਤ ਲੈ ਕੇ ਪੂਰੇ ਵਿਭਾਗ 'ਤੇ ਕਾਲਾ ਧੱਬਾ ਲਗਾ ਦਿੱਤਾ ਹੈ।ਜਿਸ ਨਾਲ ਸਿਹਤ ਵਿਭਾਗ ਦੀ ਕਾਰਜਪ੍ਰਣਾਲੀ 'ਤੇ ਸਵਾਲ ਖੜੇ ਹੋ ਗਏ ਹਨ। ਇਸ ਸਬੰਧੀ ਵਿਜੀਲੈਂਸ ਵਿਭਾਗ ਦੇ ਏ.ਐਸ.ਪੀ. ਸਾਗਰ ਚੰਦ ਨੇ ਕਲਰਕ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕਲਰਕ ਨੂੰ 50 ਹਜਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।ਜਿਸ ਤੋਂ ਬਾਅਦ ਵਿਭਾਗ ਵੱਲੋਂ ਉਸਦੇ ਖਿਲਾਫ਼ ਕਾਰਵਾਈ ਆਰੰਭ ਦਿੱਤੀ ਹੈ। -PTCNews

Related Post