ਪਿੰਡ ਭੂੰਦੜ ਵਿਖੇ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

By  Shanker Badra December 4th 2019 12:43 PM

ਪਿੰਡ ਭੂੰਦੜ ਵਿਖੇ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ:ਬਾਲਿਆਂਵਾਲੀ : ਬਠਿੰਡਾ ਦੇ ਪਿੰਡ ਭੂੰਦੜ ਵਿਖੇ ਇੱਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਗੁਰਜੰਟ ਸਿੰਘ ਵਾਸੀ ਭੂੰਦੜ (ਬਠਿੰਡਾ) ਵਜੋਂ ਹੋਈ ਹੈ ,ਜੋ ਫੋਟੋਗ੍ਰਾਫੀ ਦਾ ਕੰਮ ਕਰਦਾ ਸੀ।

Village Bhunder Young man shot dead From Unknown persons ਪਿੰਡ ਭੂੰਦੜ ਵਿਖੇ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਮਿਲੀ ਜਾਣਕਾਰੀ ਅਨੁਸਾਰ ਦੁਪਹਿਰ ਬਾਅਦ ਭੂੰਦੜ- ਢੱਡੇ ਰੋਡ 'ਤੇ ਪੁਲ ਦੇ ਨੇੜੇ ਗੁਰਦੁਆਰਾ ਬੇਰੀ ਸਾਹਿਬ ਦੇ ਨਜ਼ਦੀਕ ਉਸਦਾ ਕੁਝ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਦੌਰਾਨ ਛਾਤੀ 'ਤੇ ਗੋਲੀ ਲੱਗਣ ਕਰ ਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

Village Bhunder Young man shot dead From Unknown persons ਪਿੰਡ ਭੂੰਦੜ ਵਿਖੇ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਇਸ ਮੌਕੇ ਪੁੱਜੀ ਪੁਲਿਸ ਵੱਲੋਂ 3-4 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਪੁਲਿਸ ਕਈ ਪਹਿਲੂਆਂ ਤੇ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

-PTCNews

Related Post