ਪਿੰਡ ਚੱਕ ਸਿਕੰਦਰ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਤਾਇਆ ਅਫ਼ਸੋਸ

By  Shanker Badra May 7th 2019 02:04 PM -- Updated: May 7th 2019 02:07 PM

ਪਿੰਡ ਚੱਕ ਸਿਕੰਦਰ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਤਾਇਆ ਅਫ਼ਸੋਸ:ਅੰਮ੍ਰਿਤਸਰ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨਤਾਰਨ ਜ਼ਿਲ੍ਹੇ ਦੇ ਝਬਾਲ ਨੇੜਲੇ ਪਿੰਡ ਚੱਕ ਸਿਕੰਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 6 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।

Village Chak Sikandar Sri Guru Granth Sahib Ji Fire Bhai Gobind Longowal ਪਿੰਡ ਚੱਕ ਸਿਕੰਦਰ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਤਾਇਆ ਅਫ਼ਸੋਸ

ਉਨ੍ਹਾਂ ਨੇ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਗੁਰਦੁਆਰਾ ਸ੍ਰੀ ਬੀੜ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕਾਂ ਨੂੰ ਚੱਕ ਸਿਕੰਦਰ ਵਿਖੇ ਭੇਜਿਆ।

Village Chak Sikandar Sri Guru Granth Sahib Ji Fire Bhai Gobind Longowal ਪਿੰਡ ਚੱਕ ਸਿਕੰਦਰ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਤਾਇਆ ਅਫ਼ਸੋਸ

ਭਾਈ ਲੌਂਗੋਵਾਲ ਨੇ ਕਿਹਾ ਕਿ ਬਾਰ-ਬਾਰ ਸੰਗਤਾਂ ਨੂੰ ਅਪੀਲ ਕਰਨ ਦੇ ਬਾਵਜੂਦ ਵੀ ਬਿਜਲੀ ਉਪਕਰਣਾਂ ਦੁਆਰਾ ਗੁਰੂ ਘਰਾਂ ਅੰਦਰ ਅੱਗ ਲੱਗਣ ਦੀਆਂ ਵਾਪਰ ਰਹੀਆਂ ਦੁਖਦਾਈ ਘਟਨਾਵਾਂ ਚਿੰਤਾਜਨਕ ਹਨ। ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਲੋੜ ਸਮੇਂ ਹੀ ਬਿਜਲੀ ਉਪਕਰਣ ਚਲਾਏ ਜਾਣ ਅਤੇ ਰਾਤ ਸਮੇਂ ਬਿਜਲੀ ਦੀ ਸਮੁੱਚੀ ਸਪਲਾਈ ਬੰਦ ਰੱਖੀ ਜਾਵੇ।

-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post