ਅੰਮ੍ਰਿਤਸਰ ਦੇ ਖ਼ਾਲਸਾ ਕਾਲਜ ਦੇ ਬਾਹਰ 2 ਧੜਿਆਂ ਵਿਚ ਹਿੰਸਕ ਝੜਪ, ਇੱਕ ਵਿਦਿਆਰਥੀ ਦੀ ਮੌਤ

By  Jasmeet Singh June 1st 2022 06:49 PM -- Updated: June 1st 2022 07:08 PM

ਅੰਮ੍ਰਿਤਸਰ, 1 ਜੂਨ: ਪੰਜਾਬ ਵਿੱਚ ਝਗੜਿਆਂ ਦੌਰਾਨ ਲਗਾਤਾਰ ਗੋਲੀ ਬਾਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਮੌਜੂਦਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਨ੍ਹਾਂ ਹਿੰਸਕ ਮਾਮਲਿਆਂ 'ਤੇ ਨਕੇਲ ਕੱਸਣ ਵਿਚ ਲਗਾਤਾਰ ਅਸਫਲ ਹੋ ਰਹੀ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲੇ ਦੀਆਂ ਅਸਥੀਆਂ ਜਲ੍ਹ ਪਰਵਾਹ, ਨਮ ਅੱਖਾਂ ਨਾਲ ਸਾਰਿਆਂ ਨੇ ਦਿੱਤੀ ਵਿਦਾਈ

ਅਜਿਹਾ ਹੀ ਇੱਕ ਤਾਜ਼ਾ ਮਾਮਲਾ ਬੁੱਧਵਾਰ ਨੂੰ ਅੰਮ੍ਰਿਤਸਰ 'ਚ ਦੇਖਣ ਨੂੰ ਮਿਲਿਆ। ਜਿੱਥੇ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਵਿਦਿਆਰਥੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਦੋਵਾਂ ਵਿਚਾਲੇ ਝਗੜਾ ਇੰਨਾ ਵੱਧ ਗਿਆ ਕਿ ਗੋਲੀਆਂ ਤੱਕ ਚੱਲ ਗਈਆਂ।

ਦੱਸਿਆ ਜਾ ਰਿਹਾ ਹੈ ਕਿ ਇਸ ਝਗੜੇ ਵਿਚ ਦੋ ਵਿਦਿਆਰਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਜਿਨ ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਗੋਲੀਆਂ ਚੱਲਣ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਸ਼ਹਿਰੀ ਪੁਲਿਸ ਨੇ ਇਸ ਮਾਮਲੇ 'ਚ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਪੁਲਿਸ ਨੇ ਦੋਸ਼ੀਆਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਰਾਜਵਿੰਦਰ ਕੌਰ ਅਨੁਸਾਰ ਇੱਕ ਕੁੜੀ ਕਾਰਨ ਇਸ ਝਗੜੇ ਦੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਜੋ ਵੀ ਦੋਸ਼ੀ ਪਾਇਆ ਜਾਂਦਾ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਫ਼ਿਲਹਾਲ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ। ਖ਼ਾਲਸਾ ਕਾਲਜ ਦੇ ਬਾਹਰ ਜਿਨ੍ਹਾਂ ਦੋ ਧੜਿਆਂ ਵਿੱਚ ਲੜਾਈ ਹੋਈ, ਉਨ੍ਹਾਂ ਵਿੱਚੋਂ ਇੱਕ ਧੜਾ ਜੰਡਿਆਲਾ ਅਤੇ ਦੂਜਾ ਬਟਾਲਾ ਦਾ ਹੈ।

ਇਹ ਵੀ ਪੜ੍ਹੋ: ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ PRTC ਦੀ ਬੱਸ ਵਿਚ ਹੋਈ ਲੁੱਟ , ਨੈਸ਼ਨਲ ਹਾਈਵੇ ਜਾਮ

ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਾ ਨੌਜਵਾਨ ਬਟਾਲਾ ਧੜੇ ਨਾਲ ਸਬੰਧਿਤ ਸੀ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਉਥੇ ਹੀ ਦੂਜੇ ਪੁਲਿਸ ਵਲੋਂ ਦੂਜੇ ਧਿਰ ਦੇ ਜ਼ਖਮੀ ਹੋਏ ਨੌਜਵਾਨ ਦੀ ਪਛਾਣ ਗੁਰਸਿਮਰਨ ਸਪੁੱਤਰ ਅਮਰਜੀਤ ਸਿੰਘ ਵਾਸੀ ਬਟਾਲਾ ਵਜੋਂ ਹੋਈ ਹੈ।

ਡਾਕਟਰ ਦਾ ਕਹਿਣਾ ਹੈ ਕਿ ਪੇਟ 'ਤੇ ਛਾਤੀ 'ਚ ਗੋਲੀਆਂ ਲਗਨ ਕਾਰਨ ਲਵਪ੍ਰੀਤ ਦੀ ਹੋਈ ਮੌਤ। ਜ਼ਖਮੀ ਹੋਏ ਗੁਰਸਿਮਰਨ ਦੀ ਹਾਲਤ ਵੀ ਗੰਭੀਰ, ਪੇਟ 'ਚ ਲੱਗੀ ਗੋਲੀ ਕਾਰਨ ਉਸਦੀਆਂ ਅੰਤੜੀਆਂ ਫੱਟ ਗਈਆਂ ਹਨ।

-PTC News

Related Post