ਈਡੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਇਰ

By  Joshi February 1st 2018 03:10 PM -- Updated: February 1st 2018 03:19 PM

Virbhadra Singh DA Case: ED Filed supplementary Chargesheet in Patiala House court: ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰਤਿਭਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੇ ਪਟਿਆਲਾ ਹਾਊਸ ਅਦਾਲਤ ਵਿੱਚ ਮਾਮਲੇ ਵਿੱਚ ਉਹਨਾਂ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਵਿਸ਼ੇਸ਼ ਜੱਜ ਸੰਤੋਸ਼ ਸਨੇਹੀ ਮਾਨ ਨੇ ਐਨਫੋਰਸਮੈਂਟ ਵਿਭਾਗ ਨੂੰ ਕਿਹਾ ਸੀ ਕਿ ਇਸ ਮਾਮਲੇ ਵਿੱਚ ਚੱਲ ਰਹੀ ਜਾਂਚ ਨੂੰ ਪਹਿਲਾਂ ਹੀ ਬਹੁਤ ਸਮਾਂ ਦਿੱਤਾ ਜਾ ਚੁੱਕਾ ਸੀ।

ਈਡੀ ਨੇ ਇਸ ਤੋਂ ਪਹਿਲਾਂ ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ (ਐਲਆਈਸੀ) ਦੇ ਏਜੰਟ ਅਨੰਦ ਚੌਹਾਨ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਅਦਾਲਤ ਨੂੰ ਸੂਚਿਤ ਕੀਤਾ ਗਿਆ ਸੀ ਕਿ ਹੋਰ ਮੁਲਜ਼ਮਾਂ ਵਿਰੁੱਧ ਜਾਂਚ ਜਾਰੀ ਹੈ।

ਸੀਬੀਆਈ ਨੇ ਦਾਅਵਾ ਕੀਤਾ ਸੀ ਕਿ ਸਿੰਘ ਨੇ ਲਗਪਗ 10 ਕਰੋੜ ਰੁਪਏ ਦੀ ਜਾਇਦਾਦ ਇਕੱਠੀ ਕੀਤੀ ਸੀ, ਜੋ ਕੇਂਦਰੀ ਮੰਤਰੀ ਦੇ ਕਾਰਜਕਾਲ ਦੌਰਾਨ ਆਪਣੀ ਕੁੱਲ ਆਮਦਨ ਤੋਂ ਕਿਤੇ ਵੱਧ ਸੀ।

—PTC News

Related Post