ਵਿਸ਼ਵ ਹਿੰਦੂ ਮਹਾਸਭਾ ਦੇ ਨੇਤਾ ਰਣਜੀਤ ਬੱਚਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

By  Jashan A February 2nd 2020 12:23 PM -- Updated: February 2nd 2020 12:26 PM

Vishva Hindu Mahasabha leader Shot Dead In Lucknow ਉੱਤਰ ਪ੍ਰਦੇਸ਼ ਦੇ ਲਖਨਊ 'ਚ ਅੱਜ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ, ਇਥੇ ਵਿਸ਼ਵ ਹਿੰਦੂ ਮਹਾਸਭਾ ਦੇ ਆਗੂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਹਿੰਦੂ ਮਹਾਸਭਾ ਦੇ ਸੂਬਾ ਪ੍ਰਧਾਨ ਰਣਜੀਤ ਬੱਚਨ ਸੈਰ ਕਰਨ ਗਏ ਸੀ ਤੇ ਕੁਝ ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ 'ਤੇ ਅੰਨੇਵਾਹ ਫਾਇਰਿੰਗ ਕਰ ਦਿੱਤੀ।

ਹੋਰ ਪੜ੍ਹੋ: ਸੰਘਣੀ ਧੁੰਦ ਕਾਰਨ ਮੰਡੀ ਗੋਬਿੰਦਗੜ੍ਹ 'ਚ ਵਾਪਰਿਆ ਭਿਆਨਕ ਹਾਦਸਾ, ਵਾਹਨਾਂ ਨੂੰ ਲੱਗੀ ਅੱਗ

ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ ਤੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ 'ਚ ਜੁਟ ਗਈ ਹੈ।

ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਇਲਾਕੇ 'ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸਣਯੋਗ ਹੈ ਕਿ ਗੋਰਖਪੁਰ ਦੇ ਰਹਿਣ ਵਾਲੇ ਰਣਜੀਤ ਬੱਚਨ ਹਜਰਤਗੰਜ ਦੀ ਓ.ਸੀ.ਆਰ ਇਮਾਰਤ ਦੇ ਬੀ-ਬਲਾਕ 'ਚ ਰਹਿੰਦੇ ਸਨ।

-PTC News

Related Post