ਸ਼ਾਹਕੋਟ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਅਮਲ ਹੋਇਆ ਸ਼ੁਰੂ

By  Shanker Badra May 28th 2018 07:26 AM -- Updated: May 28th 2018 01:10 PM

ਸ਼ਾਹਕੋਟ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਅਮਲ ਹੋਇਆ ਸ਼ੁਰੂ:ਸ਼ਾਹਕੋਟ ਜ਼ਿਮਨੀ ਚੋਣ ਲਈ ਅੱਜ ਸਵੇਰੇ 7 ਵਜੇ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਗਿਆ ਹੈ।ਸ਼ਾਹਕੋਟ ਹਲਕੇ ਦੇ ਲੋਕ ਆਪਣੇ ਉਮੀਦਵਾਰ ਨੂੰ ਵੋਟਾਂ ਦੇਣ ਦੇ ਲਈ ਪੋਲਿੰਗ ਬੂਥਾਂ ’ਤੇ ਪਹੁੰਚ ਰਹੇ ਹਨ।ਹੁਣ ਤੱਕ ਦੀ ਜਾਣਕਾਰੀ ਅਨੁਸਾਰ ਸ਼ਾਹਕੋਟ ਦੇ ਵਿੱਚ ਸ਼ਾਂਤਮਈ ਢੰਗ ਨਾਲ ਵੋਟਾਂ ਪੈ ਰਹੀਆਂ ਹਨ।voting-process-for-the-shahkot-byelection-was-startedਸ਼ਾਹਕੋਟ 'ਚ ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ।ਜਿਸ ਦੇ ਅੱਜ ਸ਼ਾਹਕੋਟ ਚੋਣ ਖੇਤਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਵੋਟਾਂ ਦੀ ਗਿਣਤੀ 31 ਮਈ ਨੂੰ ਹੋਵੇਗੀ।voting-process-for-the-shahkot-byelection-was-startedਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸ,ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਸਮੇਤ ਕੁੱਲ 11 ਉਮੀਦਵਾਰਾਂ ਚੋਣ ਮੈਦਾਨ ਦੇ ਵਿੱਚ ਹਨ।ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਉਮੀਦਵਾਰ ਮਰਹੂਮ ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦੇ ਪੁੱਤਰ ਨਾਇਬ ਸਿੰਘ ਕੋਹਾੜ ਨੂੰ ਬਣਾਇਆ।ਕਾਂਗਰਸ ਨੇ ਆਪਣਾ ਉਮੀਦਵਾਰ ਲਾਡੀ ਸ਼ੋਰੋਵਾਲਿਆਂ ਨੂੰ ਬਣਾਇਆ ਹੈ।ਆਮ ਆਦਮੀ ਪਾਰਟੀ ਨੇ ਰਤਨ ਸਿੰਘ ਕਾਂਕੜ ਕਲਾਂ ਨੂੰ ਉਮੀਦਵਾਰ ਬਣਾਇਆ ਹੈ। -PTCNews

Related Post