ਵ੍ਰਿੰਦਾਵਨ : ਠਾਕੁਰ ਬਾਂਕੇ ਬਿਹਾਰੀ ਮੰਦਰ 'ਚ ਆਰਤੀ ਦੌਰਾਨ 50 ਸ਼ਰਧਾਲੂ ਹੋਏ ਬੇਹੋਸ਼, 2 ਦੀ ਮੌਤ

By  Ravinder Singh August 20th 2022 09:40 AM

ਆਗਰਾ : ਇਕ ਪਾਸੇ ਜਿੱਥੇ ਪੂਰਾ ਦੇਸ਼ ਜਨਮ ਅਸ਼ਟਮੀ 'ਤੇ ਭਗਵਾਨ ਕ੍ਰਿਸ਼ਨ ਦੀ ਪੂਜਾ 'ਚ ਲੱਗਾ ਹੋਇਆ ਸੀ ਉਥੇ ਹੀ ਦੂਜੇ ਪਾਸੇ ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ 'ਤੇ ਵ੍ਰਿੰਦਾਵਨ ਦੇ ਮਸ਼ਹੂਰ ਠਾਕੁਰ ਬਾਂਕੇ ਬਿਹਾਰੀ ਮੰਦਰ 'ਚ ਦੇਰ ਰਾਤ ਦਰਸ਼ਨਾਂ ਲਈ ਇਕੱਠੀ ਹੋਈ ਭੀੜ 'ਚ 2 ਲੋਕਾਂ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਵ੍ਰਿੰਦਾਵਨ : ਠਾਕੁਰ ਬਾਂਕੇ ਬਿਹਾਰੀ ਮੰਦਰ 'ਚ ਆਰਤੀ ਦੌਰਾਨ 50 ਸ਼ਰਧਾਲੂ ਹੋਏ ਬੇਹੋਸ਼, 2 ਦੀ ਮੌਤਚਸ਼ਮਦੀਦਾਂ ਮੁਤਾਬਕ ਭੀੜ ਇੰਨੀ ਜ਼ਿਆਦਾ ਸੀ ਕਿ ਮੰਗਲਾ ਆਰਤੀ ਦੌਰਾਨ 50 ਤੋਂ ਵੱਧ ਲੋਕ ਬੇਹੋਸ਼ ਹੋ ਗਏ। ਮਥੁਰਾ ਦੇ ਐਸਐਸਪੀ ਅਭਿਸ਼ੇਕ ਯਾਦਵ ਨੇ ਦੱਸਿਆ ਕਿ ਬਾਂਕੇ ਬਿਹਾਰੀ ਮੰਦਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਨੋਇਡਾ ਦੀ ਰਹਿਣ ਵਾਲੀ ਨਿਰਮਲਾ ਦੇਵੀ ਤੇ ਵਰਿੰਦਾਵਨ ਦੀ ਰੁਕਮਣੀ ਵਿਹਾਰ ਕਲੋਨੀ ਵਾਸੀ ਰਾਮ ਪ੍ਰਸਾਦ ਵਿਸ਼ਵਕਰਮਾ (65) ਵਜੋਂ ਹੋਈ।

ਸ਼ਰਧਾਲੂਆਂ ਦੀ ਗਿਣਤੀ ਮੰਦਰ ਦੀ ਸਮਰੱਥਾ ਤੋਂ ਕਈ ਗੁਣਾ ਜ਼ਿਆਦਾ ਹੋਣ ਕਾਰਨ ਦਮ ਘੁੱਟਣ ਨਾਲ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ। ਜ਼ਿਆਦਾ ਭੀੜ ਕਾਰਨ ਲੋਕਾਂ ਨੂੰ ਮੰਦਿਰ ਕੰਪਲੈਕਸ ਵਿੱਚ ਦਮ ਘੁਟਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਜਿਸ ਵੇਲੇ ਮੰਦਰ 'ਚ ਹਾਦਸਾ ਵਾਪਰਿਆ ਉਸ ਸਮੇਂ ਡੀਐੱਮ, ਐੱਸਐੱਸਪੀ, ਨਗਰ ਨਿਗਮ ਕਮਿਸ਼ਨਰ ਸਮੇਤ ਭਾਰੀ ਪੁਲਿਸ ਬਲ ਮੌਜੂਦ ਸੀ।

ਇਹ ਵੀ ਪੜ੍ਹੋ : ਆਬਕਾਰੀ ਵਿਭਾਗ ਦੀਆਂ ਟੀਮਾਂ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਸ਼ਰਾਬ ਦੇ ਠੇਕਿਆਂ ਦੀ ਜਾਂਚ

ਹਾਦਸੇ ਤੋਂ ਤੁਰੰਤ ਮਗਰੋਂ ਪੁਲਿਸ ਤੇ ਨਿੱਜੀ ਸੁਰੱਖਿਆ ਮੁਲਾਜ਼ਮਾਂ ਨੇ ਬੇਹੋਸ਼ ਹੋਏ ਸ਼ਰਧਾਲੂਆਂ ਨੂੰ ਮੰਦਰ ਤੋਂ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਇਸ ਹਾਦਸੇ 'ਚ ਜ਼ਖਮੀ ਹੋਏ ਸ਼ਰਧਾਲੂਆਂ ਨੂੰ ਵ੍ਰਿੰਦਾਵਨ ਦੇ ਰਾਮ ਕ੍ਰਿਸ਼ਨ ਮਿਸ਼ਨ, ਬ੍ਰਜ ਹੈਲਥ ਕੇਅਰ ਅਤੇ ਸੌ ਸ਼ਈਆ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਘਟਨਾ ਤੋਂ ਮਗਰੋਂ ਹਸਪਤਾਲ ਪੁੱਜੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਪੋਸਟਮਾਰਟਮ ਕਰਵਾਏ ਬਿਨਾਂ ਹੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ।

-PTC News

 

 

Related Post