'ਅਗਨੀਪੱਥ ਸਕੀਮ' ਦੇ ਵਿਰੋਧ ਲਈ ਵਿਧਾਨ ਸਭਾ 'ਚ ਮਤਾ ਲਿਆਵਾਂਗੇ : ਭਗਵੰਤ ਸਿੰਘ ਮਾਨ

By  Ravinder Singh June 28th 2022 01:30 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐਨਡੀਏ ਸਰਕਾਰ ਵੱਲੋਂ ਪ੍ਰਸਤਾਵਿਤ 'ਅਗਨੀਪੱਥ' ਸਕੀਮ ਦਾ ਵਿਰੋਧ ਕਰਨ ਲਈ ਸੂਬਾ ਸਰਕਾਰ ਛੇਤੀ ਹੀ ਵਿਧਾਨ ਸਭਾ ਵਿੱਚ ਮਤਾ ਲਿਆਵੇਗੀ। ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ''ਅਗਨੀਪੱਥ ਐਨਡੀਏ ਸਰਕਾਰ ਦਾ ਇੱਕ ਤਰਕਹੀਣ ਕਦਮ ਹੈ ਜੋ ਭਾਰਤੀ ਫ਼ੌਜ ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰ ਦੇਵੇਗਾ।''

'ਅਗਨੀਪੱਥ ਸਕੀਮ' ਦੇ ਵਿਰੋਧ ਲਈ ਵਿਧਾਨ ਸਭਾ 'ਚ ਮਤਾ ਲਿਆਵਾਂਗੇ : ਭਗਵੰਤ ਸਿੰਘ ਮਾਨਮੁੱਖ ਮੰਤਰੀ ਨੇ ਕਿਹਾ ਕਿ ਇਹ ਐਨ.ਡੀ.ਏ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਦੀ ਇੱਕ ਹੋਰ ਤਰਕਹੀਣ ਚਾਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਛੱਡ ਕੇ ਕਿਸੇ ਨੇ ਵੀ ਨੋਟਬੰਦੀ, ਜੀ.ਐਸ.ਟੀ., ਖੇਤੀ ਕਾਨੂੰਨਾਂ ਆਦਿ ਵਰਗੀਆਂ ਸਕੀਮਾਂ ਦੇ ਗੁਣਾਂ ਨੂੰ ਨਹੀਂ ਸਮਝਿਆ। ਸਰਕਾਰ ਦੇ ਇਸ ਕਦਮ ਨੂੰ ਵੀ ਕੋਈ ਨਹੀਂ ਸਮਝ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਅਤੇ ਅਵਿਸ਼ਵਾਸ਼ਯੋਗ ਹੈ ਕਿ ਇੱਕ ਨੌਜਵਾਨ 17 ਸਾਲ ਦੀ ਉਮਰ ਤੋਂ ਬਾਅਦ ਫ਼ੌਜ ਵਿੱਚ ਭਰਤੀ ਹੋ ਜਾਵੇਗਾ ਤੇ 21 ਸਾਲ ਦੀ ਉਮਰ ਵਿੱਚ ਸਿਰਫ਼ ਚਾਰ ਸਾਲ ਬਾਅਦ ਸੇਵਾਮੁਕਤ ਹੋ ਜਾਵੇਗਾ।

'ਅਗਨੀਪੱਥ ਸਕੀਮ' ਦੇ ਵਿਰੋਧ ਲਈ ਵਿਧਾਨ ਸਭਾ 'ਚ ਮਤਾ ਲਿਆਵਾਂਗੇ : ਭਗਵੰਤ ਸਿੰਘ ਮਾਨਮੁੱਖ ਮੰਤਰੀ ਨੇ ਕਿਹਾ ਕਿ ਵਿਡੰਬਨਾ ਇਹ ਹੈ ਕਿ ਜੋ ਨੌਜਵਾਨ ਆਪਣੀ ਜਵਾਨੀ ਵਿੱਚ ਦੇਸ਼ ਦੀ ਸੇਵਾ ਕਰੇਗਾ, ਉਸ ਨੂੰ ਇਸ ਸੇਵਾ ਬਦਲੇ ਕੋਈ ਪੈਨਸ਼ਨ ਜਾਂ ਹੋਰ ਲਾਭ ਨਹੀਂ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਉਨ੍ਹਾਂ ਨੌਜਵਾਨਾਂ ਲਈ ਬਹੁਤ ਵੱਡਾ ਘਾਟਾ ਹੈ ਜੋ ਆਪਣੀ ਸਰੀਰਕ ਯੋਗਤਾ ਦੇ ਆਧਾਰ 'ਤੇ ਹਥਿਆਰਬੰਦ ਸੈਨਾਵਾਂ 'ਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ 'ਅਗਨੀਪਥ' ਦੇਸ਼ ਦੀ ਤਰਸਯੋਗ ਸਥਿਤੀ ਨੂੰ ਦਰਸਾਉਂਦਾ ਹੈ ਕਿਉਂਕਿ ਕੇਂਦਰ ਵਿੱਚ ਸੱਤਾ ਵਿੱਚ ਰਹੀ ਪਾਰਟੀ ਲਾਪਰਵਾਹੀ ਨਾਲ ਆਪਣੇ ਕੰਮ ਬਿਨਾਂ ਸੋਚੇ ਸਮਝੇ ਚਲਾ ਰਹੀ ਹੈ।

'ਅਗਨੀਪੱਥ ਸਕੀਮ' ਦੇ ਵਿਰੋਧ ਲਈ ਵਿਧਾਨ ਸਭਾ 'ਚ ਮਤਾ ਲਿਆਵਾਂਗੇ : ਭਗਵੰਤ ਸਿੰਘ ਮਾਨਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦੇ ਨੌਜਵਾਨਾਂ ਨਾਲ ਘੋਰ ਬੇਇਨਸਾਫੀ ਹੈ ਜੋ ਕਿ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਦੇ ਇਸ ਬੇਤੁਕੇ ਕਦਮ ਦਾ ਡਟਵਾਂ ਵਿਰੋਧ ਕਰਦੀ ਹੈ ਅਤੇ ਇਸ ਦੇ ਵਿਰੋਧ ਦਾ ਮਤਾ ਬਹੁਤ ਜਲਦ ਲਿਆਂਦਾ ਜਾਵੇਗਾ। ਉਨ੍ਹਾਂ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਸ ਕਦਮ ਦਾ ਪੂਰੀ ਤਾਕਤ ਨਾਲ ਵਿਰੋਧ ਕਰਨ ਲਈ ਸਾਰੀਆਂ ਪਾਰਟੀਆਂ ਦੇ ਸਹਿਯੋਗ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'SYL' ਨੂੰ ਲੀਕ ਕਰਨ ਖ਼ਿਲਾਫ਼ ਮਾਮਲਾ ਦਰਜ

Related Post