Weather Update: ਪੰਜਾਬ 'ਚ ਛਾਏ ਰਹਿਣਗੇ ਬੱਦਲ, ਅੱਤ ਦੀ ਗਰਮੀ ਤੋਂ ਅੱਜ ਮਿਲ ਸਕਦੀ ਰਾਹਤ

By  Riya Bawa July 2nd 2022 12:58 PM -- Updated: July 2nd 2022 01:00 PM

Weather Update: ਪੰਜਾਬ ਹੀ ਨਹੀਂ ਦੇਸ਼ ਭਰ ਵਿਚ ਮਾਨਸੂਨ ਸ਼ੁਰੂ ਹੋਣ ਨਾਲ ਮੌਸਮ ਪੂਰੀ ਤਰ੍ਹਾਂ ਸੁਹਾਵਣਾ ਹੋ ਗਿਆ ਹੈ, ਜਿਸ ਨਾਲ ਭਾਰੀ ਗਰਮੀ ਤੋਂ ਰਾਹਤ ਮਿਲੀ ਹੈ। ਮੌਨਸੂਨ ਦੀ ਬਾਰਸ਼ ਨੇ ਉੱਤਰੀ ਭਾਰਤ ਵਿੱਚ ਜਨਜੀਵਨ ਅਸਥਿਰ ਕਰ ਦਿੱਤਾ ਹੈ। ਮੁੰਬਈ 'ਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਇਸ ਦੇ ਨਾਲ ਹੀ ਬਿਹਾਰ 'ਚ ਭਾਰੀ ਮੀਂਹ ਕਾਰਨ ਨਦੀਆਂ 'ਚ ਤੇਜ਼ੀ ਹੈ ਅਤੇ ਪਾਣੀ ਪਿੰਡਾਂ 'ਚ ਪਹੁੰਚ ਗਿਆ ਹੈ। ਬਿਹਾਰ 'ਚ ਹੁਣ ਤੱਕ 10 ਲੋਕਾਂ ਦੀ ਪਾਣੀ 'ਚ ਡੁੱਬਣ ਨਾਲ ਮੌਤ ਹੋ ਚੁੱਕੀ ਹੈ। ਇੱਥੇ ਦਿੱਲੀ-ਐਨਸੀਆਰ ਵਿੱਚ ਵੀ ਲਗਾਤਾਰ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਹਿਮਾਚਲ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਅਗਲੇ ਇੱਕ ਹਫ਼ਤੇ ਤੱਕ ਮੀਂਹ ਜਾਰੀ ਰਹੇਗਾ।

rain

ਦੂਜੇ ਪਾਸੇ ਅੱਜ ਸ਼ਨੀਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਅੰਮ੍ਰਿਤਸਰ ਸਮੇਤ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਵਾਈ ਰਹਿ ਸਕਦੀ ਹੈ ਅਤੇ ਦਰਮਿਆਨੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਸ ਦਾ ਪ੍ਰਭਾਵ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਜ਼ਿਆਦਾ ਪਵੇਗਾ। ਇਸ ਦੇ ਨਾਲ ਹੀ ਸੂਬੇ 'ਚ ਸ਼ਨੀਵਾਰ ਤੋਂ ਮੰਗਲਵਾਰ ਤੱਕ ਮੀਂਹ ਦੀ ਗਤੀਵਿਧੀ ਘਟਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਤੋਂ ਬਾਅਦ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

Heavy rainfall to continue in Delhi-NCR and Punjab

ਦਿੱਲੀ ਵਿੱਚ ਮਾਨਸੂਨ ਪਹੁੰਚ ਗਿਆ ਹੈ। ਇੱਥੇ ਲਗਾਤਾਰ ਦੂਜੇ ਦਿਨ ਯਾਨੀ ਸ਼ੁੱਕਰਵਾਰ ਨੂੰ ਵੀ ਮਾਨਸੂਨ ਦਾ ਮੀਂਹ ਜਾਰੀ ਰਿਹਾ। ਇਸ ਕਾਰਨ ਮੌਸਮ ਸੁਹਾਵਣਾ ਤੇ ਠੰਢਾ ਰਿਹਾ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਇੱਕ ਹਫ਼ਤਾ ਬਰਸਾਤ ਜਾਰੀ ਰਹੇਗੀ ਅਤੇ ਗਰਮੀ ਤੋਂ ਰਾਹਤ ਵੀ ਬਰਕਰਾਰ ਰਹੇਗੀ।

Punjab Weather Forecast: ਪੰਜਾਬ 'ਚ ਜਲਦ ਬਦਲੇਗਾ ਮੌਸਮ ਦਾ ਮਿਜਾਜ਼

ਇਹ ਵੀ ਪੜ੍ਹੋ: ਭੂਚਾਲ ਦੇ ਝਟਕਿਆਂ ਨਾਲ ਦਹਿਲਿਆ ਦੱਖਣੀ ਈਰਾਨ, 5 ਮੌਤਾਂ, 44 ਜ਼ਖ਼ਮੀ

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਆਸਮਾਨ 'ਚ ਬੱਦਲ ਛਾਏ ਰਹੇ ਅਤੇ ਕਈ ਥਾਵਾਂ 'ਤੇ ਮੀਂਹ ਪਿਆ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ। ਅੰਮ੍ਰਿਤਸਰ 'ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਦਰਮਿਆਨੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ। 'ਚੰਗੀ' ਸ਼੍ਰੇਣੀ 'ਚ ਹਵਾ ਗੁਣਵੱਤਾ ਸੂਚਕ ਅੰਕ 30 ਦਰਜ ਕੀਤਾ ਗਿਆ।

-PTC News

Related Post