Weather Update: ਰਾਜਸਥਾਨ ਤੇ ਗੁਜਰਾਤ ਸਮੇਤ ਇਨ੍ਹਾਂ 5 ਸੂਬਿਆਂ ਵਿਚ ਭਾਰੀ ਬਾਰਿਸ਼ ਦੇ ਆਸਾਰ

By  Riya Bawa September 19th 2021 04:35 PM -- Updated: September 19th 2021 04:44 PM

ਨਵੀਂ ਦਿੱਲੀ: ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਅਗਲੇ 5 ਦਿਨ ਭਾਰੀ ਬਾਰਿਸ਼ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ, ਬੰਗਾਲ ਦੀ ਖਾੜੀ ਵਿੱਚ ਦੋ ਮੌਸਮੀ ਚੱਕਰਵਾਤੀ ਹਾਲਾਤ ਬਣ ਰਹੇ ਹਨ। ਇਸ ਕਾਰਨ ਪੂਰਬੀ, ਮੱਧ ਤੇ ਉੱਤਰ-ਪੱਛਮੀ ਭਾਰਤ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਵਿਭਾਗ ਅਨੁਸਾਰ ਪੂਰਬੀ ਰਾਜਸਥਾਨ ਅਤੇ ਗੁਜਰਾਤ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੌਰਾਨ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਹੈ। ਦੂਜੇ ਪਾਸੇ ਪੱਛਮੀ ਰਾਜਸਥਾਨ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤਾਮਿਲਨਾਡੂ ਤੇ ਪੁਡੂਚੇਰੀ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਪੂਰਬੀ ਯੂਪੀ, ਮੱਧ ਪ੍ਰਦੇਸ਼, ਝਾਰਖੰਡ, ਗੰਗਾ ਪੱਛਮੀ ਬੰਗਾਲ, ਉੜੀਸਾ, ਛੱਤੀਸਗੜ੍ਹ, ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਦਿੱਲੀ ਵਿੱਚ ਦੋ ਦਿਨਾਂ ਦਾ ਬ੍ਰੇਕ ਲੈਣ ਤੋਂ ਬਾਅਦ ਅਗਲੇ ਹਫਤੇ ਮਾਨਸੂਨ ਫਿਰ ਤੋਂ ਸਰਗਰਮ ਹੋ ਜਾਵੇਗੀ। ਇਸ ਕਾਰਨ 21-22 ਸਤੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। Heavy rainfall to continue in Delhi-NCR and Punjab ਵਿਭਾਗ ਅਨੁਸਾਰ, 19-21 ਸਤੰਬਰ ਦੌਰਾਨ ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਉੜੀਸਾ, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਵਿੱਚ ਅਲੱਗ-ਅਲੱਗ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਰਾਜਧਾਨੀ ਵਿੱਚ ਚੋਖੀ ਵਰਖਾ ਹੋ ਸਕਦੀ ਹੈ। ਮੌਸਮ ਵਿਭਾਗ ਨੇ 21 ਤੋਂ 24 ਸਤੰਬਰ ਤੱਕ ‘ਯੈਲੋ ਅਲਰਟ’ ਜਾਰੀ ਕੀਤਾ ਹੈ। -PTC News

Related Post