Weather Updates: ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੇ ਆਸਾਰ, IMD ਨੇ ਜਾਰੀ ਕੀਤਾ ਅਲਰਟ

By  Riya Bawa October 17th 2021 09:19 AM

Weather Updates : ਪੰਜਾਬ-ਹਰਿਆਣਾ ਸਮੇਤ ਦਿੱਲੀ-ਐਨਸੀਆਰ 'ਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਚਲਦੇ ਅੱਜ ਮੌਸਮ ਵਿਭਾਗ (IMD) ਨੇ ਰਾਸ਼ਟਰੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਐਤਵਾਰ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅੱਜ ਸਵੇਰੇ ਹੀ ਰਾਸ਼ਟਰੀ ਰਾਜਧਾਨੀ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ।

ਮੌਸਮ ਵਿਭਾਗ (ਆਈਐਮਡੀ) ਨੇ ਦਿੱਲੀ ਵਿੱਚ ਬਾਰਿਸ਼ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਅਗਲੇ 2 ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਐਤਵਾਰ ਅਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਪੰਜਾਬ, ਹਰਿਆਣਾ ਦੇ ਕਈ ਜ਼ਿਲ੍ਹਿਆਂ ਦੇ ਨਾਲ-ਨਾਲ ਚੰਡੀਗੜ੍ਹ ਵਿੱਚ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾ ਚੱਲੇਗੀ ਅਤੇ ਗਰਜ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

 

ਮੌਸਮ ਵਿਭਾਗ ਨੇ ਕਿਹਾ, "ਅਗਲੇ ਦੋ ਘੰਟਿਆਂ ਦੌਰਾਨ ਸਮੁੱਚੀ ਦਿੱਲੀ-ਨੋਇਡਾ ਅਤੇ ਨੇੜਲੇ ਸਥਾਨਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਅਤੇ ਗਰਜ਼-ਤੂਫ਼ਾਨ ਜਾਰੀ ਰਹੇਗਾ।" ਇਸ ਦੇ ਨਾਲ ਹੀ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਵਿੱਚ ਮੀਂਹ ਨੇ ਗਰਮੀ ਤੋਂ ਰਾਹਤ ਦਿਵਾਈ ਹੈ। ਤਾਪਮਾਨ ਵਿੱਚ ਵੀ ਕਮੀ ਆਈ ਹੈ।

ਦੂਜੇ ਉੱਸੇ ਕੇਰਲ ਵਿੱਚ ਭਾਰੀ ਬਾਰਸ਼ ਕਾਰਨ ਸਥਿਤੀ ਵਿਗੜ ਰਹੀ ਹੈ। ਭਾਰੀ ਮੀਂਹ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ। ਦਿੱਲੀ-ਐਨਸੀਆਰ ਵਿੱਚ ਵੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ।

Heavy rainfall to continue in Delhi-NCR and Punjab

-PTC News

Related Post