ਵਧਦੇ ਕੋਰੋਨਾ ਕੇਸ ਤੇ Omicron ਦੇ ਮੱਦੇਨਜ਼ਰ ਦਿੱਲੀ 'ਚ ਲੱਗਾ ਵੀਕੈਂਡ ਕਰਫਿਊ

By  Riya Bawa January 4th 2022 01:13 PM -- Updated: January 4th 2022 01:55 PM

Delhi Weekend Curfew: ਵਧਦੇ ਕੋਰੋਨਾ ਕੇਸ ਅਤੇ ਓਮੀਕਰੋਨ ਦੇ ਖਤਰੇ ਦੇ ਮੱਦੇਨਜ਼ਰ ਦਿੱਲੀ ਵਿੱਚ ਵੀਕੈਂਡ ਕਰਫਿਊ ਲਗਾਇਆ ਗਿਆ ਹੈ। ਇਸ ਤਹਿਤ ਸ਼ਨੀਵਾਰ ਅਤੇ ਐਤਵਾਰ ਨੂੰ ਦਿੱਲੀ ਪੂਰੀ ਤਰ੍ਹਾਂ ਬੰਦ ਰਹੇਗੀ। ਇਹ ਫੈਸਲਾ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਗੈਰ-ਜ਼ਰੂਰੀ ਸੇਵਾਵਾਂ ਵਾਲੇ ਦਫਤਰਾਂ ਵਿੱਚ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਜਾਵੇਗਾ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਇਆ ਗਿਆ ਸੀ। ਇਸ ਦੇ ਨਾਲ ਹੀ ਦਿੱਲੀ 'ਚ ਯੈਲੋ ਅਲਰਟ ਵੀ ਜਾਰੀ ਹੈ, ਜਿਸ ਕਾਰਨ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ।

Amid surge in Omicron cases, Delhi imposes weekend curfew

ਇਸ ਦੇ ਨਾਲ ਹੀ ਡੀਡੀਐਮਏ ਦੀ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਜ਼ਰੂਰੀ ਸੇਵਾਵਾਂ ਨਾਲ ਸਬੰਧਤ ਦਫ਼ਤਰਾਂ ਨੂੰ ਛੱਡ ਕੇ ਬਾਕੀ ਸਾਰੇ ਲੋਕ ਘਰ ਤੋਂ ਹੀ ਕੰਮ ਕਰਨ। ਇਸ ਤੋਂ ਇਲਾਵਾ ਪ੍ਰਾਈਵੇਟ ਅਦਾਰਿਆਂ ਵਿੱਚ 50 ਫੀਸਦੀ ਕੰਮ ਘਰੋਂ ਕਰਨ ਲਈ ਵੀ ਕਿਹਾ ਗਿਆ ਹੈ।

ਇਸ ਦੇ ਨਾਲ ਹੀ ਦਿੱਲੀ ਵਿੱਚ ਗੈਰ-ਜ਼ਰੂਰੀ ਆਵਾਜਾਈ ਦੀ ਵੀ ਇਜਾਜ਼ਤ ਨਹੀਂ ਹੈ।

ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਲਿਖਿਆ ਕਿ ਇਨਫੈਕਸ਼ਨ ਦੇ ਹਲਕੇ ਲੱਛਣ ਹਨ।

-PTC News

Related Post