ਪੰਜਾਬ 'ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ 'ਚ ਹੋਵੇਗਾ ਵਿਚਾਰ

By  Shanker Badra April 14th 2021 09:04 AM -- Updated: April 14th 2021 01:36 PM

ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਇਕ ਵਾਰ ਫਿਰ ਪੰਜਾਬ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਕੈਪਟਨ ਸਰਕਾਰ ਵੱਲੋਂ ਲਗਾਏ ਗਏ ਕ ਨਾਈਟ ਕਰਫ਼ਿਊਦੇ ਬਾਵਜੂਦ ਕੋਵਿਡ -19 ਦੇ ਕੇਸ ਵੱਧ ਰਹੇ ਹਨ। ਸੂਤਰਾਂ ਅਨੁਸਾਰ ਮੁੱਖ ਮੰਤਰੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੋਰੋਨਾ ਬਾਰੇ ਸਮੀਖਿਆ ਬੈਠਕ ਕਰਨਗੇ। ਇਸ ਵਿੱਚ ਸੂਬੇ ਵਿਚ ਵੀਕੈਂਡ ਲਾਕਡਾਊਨ ਦੇ ਸੰਬੰਧ ਵਿੱਚ ਫੈਸਲਾ ਲਿਆ ਜਾ ਸਕਦਾ ਹੈ।

ਪੰਜਾਬ 'ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ 'ਚ ਹੋਵੇਗਾ ਵਿਚਾਰ

ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਕੋਰੋਨਾ ਕਰਕੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ

ਸਿਹਤ ਵਿਭਾਗ ਦੇ ਇੱਕ ਅਧਿਕਾਰੀ ਨੇ ਨਾਮ ਜ਼ਾਹਿਰ ਨਾ ਕਰਨ ਦੀ ਸ਼ਰਤ ਉੱਤੇ ਦੱਸਿਆ ਕਿ ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਸੂਬੇ ਵਿਚ ਲਾਕਡਾਊਨ ਲਾਗੂ ਕਰਨ ਤੋਂ ਬਚਿਆ ਜਾਵੇਗਾ। ਇਸ ਕਾਰਨ ਕੋਰੋਨਾ ਉੱਤੇ ਕੰਟਰੋਲ ਕਰਨ ਲਈ ਵੀਕੈਂਡ ਕਰਫਿਊ ਹੀ ਕਾਰਗਰ ਹਥਿਆਰ ਹੈ। ਹਾਲਾਂਕਿ ਸੂਬੇ ਵਿਚ ਜਾਰੀ ਫਸਲ ਖਰੀਦ ਪ੍ਰਕਿਰਿਆ ਪਹਿਲਾਂ ਵਾਂਗ ਚੱਲਦੀ ਰਹੇਗੀ। ਇਸ ਉੱਤੇ ਕੋਈ ਬੰਦਿਸ਼ ਨਹੀਂ ਲਗਾਈ ਜਾਵੇਗੀ।

ਪੰਜਾਬ 'ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ 'ਚ ਹੋਵੇਗਾ ਵਿਚਾਰ

ਸੋਸ਼ਲ ਡਿਸਟੈਂਸਿੰਗ ਦੇ ਪ੍ਰਤੀ ਲੋਕਾਂ ਦੀ ਵਧਦੀ ਲਾਪਰਵਾਹੀ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਇਸੇ ਹਫਤੇ ਤੋਂ ਵੀਕੈਂਡ ਲਾਕਡਾਊਨ ਲਾਊਣ ਦੀ ਸਿਫਾਰਿਸ਼ ਕੀਤੀ ਜਾਵੇਗੀ। ਇਸ ਸਮੇਂ ਪੂਰੇ ਸੂਬੇ ਵਿਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਕਰਫਿਊ ਲਾਗੂ ਹੈ ਪਰ ਇਹ ਅਸਰਦਾਰ ਸਾਬਿਤ ਨਹੀਂ ਹੋ ਰਿਹਾ ਹੈ।

ਪੰਜਾਬ 'ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ 'ਚ ਹੋਵੇਗਾ ਵਿਚਾਰ

ਮਹਾਰਾਸ਼ਟਰ 'ਚ ਵੀਕੈਂਡ ਲਾਕਡਾਊਨ ਦੇ ਬਾਅਦ ਹੁਣ ਸਖਤ ਪਾਬੰਦੀਆਂ ਲਗਾਈਆਂ ਗਈਆ ਹਨ। ਮਹਾਰਾਸ਼ਟਰ ਵਿਚ ਪੂਰਾ ਲਾਕਡਾਊਨ ਲੱਗ ਸਕਦੈ ਹੈ। ਮਹਾਰਾਸ਼ਟਰ ਵਿਚ ਧਾਰਾ 144 ਲਾਗੂ ਕਰ ਦਿਤੀ ਗਈ ਹੈ। ਸਰਕਾਰ ਬਹੁਤ ਸਖਤ ਫ਼ੈਸਲੇ ਲੈ ਰਹੀ ਹੈ।ਇਸੀ ਤਰ੍ਹਾਂ ਯੂਪੀ 'ਚ ਵੀ ਲਾਕਡਾਊਨ ਦੀ ਤਿਆਰੀ ਹੋ ਰਹੀ ਹੈ।

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਕਰਕੇ ਦਿੱਲੀ-NCR ਸਮੇਤ ਇਨ੍ਹਾਂ 13 ਸੂਬਿਆਂ ਵਿੱਚ ਸਕੂਲ-ਕਾਲਜ ਬੰਦ , ਪੜ੍ਹੋ ਪੂਰੀ ਖ਼ਬਰ

ਪੰਜਾਬ 'ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ 'ਚ ਹੋਵੇਗਾ ਵਿਚਾਰ

ਇਸ ਸਬੰਧ ਵਿਚ ਡੀਜੀਪੀ ਦਿਨਕਰ ਗੁਪਤਾ ਦਾ ਕਹਿਣਾ ਹੈ ਕਿ ਰਾਤ ਦੇ ਕਰਫਿਊ ਦੌਰਾਨ ਕੰਮਕਾਜੀ ਲੋਕਾਂ ਨੂੰ ਆਉਣ-ਜਾਣ ਦੀ ਛੋਟ ਦਿੱਤੀ ਗਈ ਹੈ ਪਰ ਬਿਨਾਂ ਕੰਮ ਦੇ ਘੁੰਮਣ-ਫਿਰਨ ਦੀ ਕਿਸੇ ਨੂੰ ਆਗਿਆ ਨਹੀਂ ਦਿੱਤੀ ਜਾਵੇਗੀ। ਸੂਬੇ ਵਿਚ ਮਾਸਕ ਨਾ ਪਾਉਣ ਵਾਲੇ ਲੋਕਾਂ ਦੇ ਨਾ ਸਿਰਫ ਚਲਾਣ ਕੱਟੇ ਜਾਣਗੇ ਬਲਕਿ ਉਨ੍ਹਾਂ ਦੇ ਕੋਵਿਡ ਟੈਸਟ ਵੀ ਕਰਵਾਏ ਜਾਣਗੇ।

-PTCNews

Related Post