ਕਿਸਾਨਾਂ ਦੇ ਹੱਕ 'ਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਮੋੜੇ ਪਦਮ ਵਿਭੂਸ਼ਣ ਦੇ ਫੈਸਲੇ ਦਾ ਸਵਾਗਤ

By  Jagroop Kaur December 3rd 2020 07:19 PM -- Updated: December 3rd 2020 07:21 PM

ਚੰਡੀਗੜ੍ਹ, 3 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਅੱਜ ਪਾਰਟੀ ਦੇ ਸਰਪ੍ਰਸਤ ਅਤੇ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੀ ਜ਼ਮੀਰ ਦੀ ਆਵਾਜ਼ ਸੁਣਦਿਆਂ ਉਹਨਾਂ ਦੀਆਂ ਸੇਵਾਵਾਂ ਬਦਲੇ ਦੇਸ਼ ਵੱਲੋਂ ਦਿੱਤਾ ਪਦਮ ਵਿਭੂਸ਼ਣ ਐਵਾਰਡ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਧੋਖਾ ਕਰਨ ਦੇ ਵਿਰੋਧ ਵਿਚ ਰੋਸ ਵਜੋਂ ਮੋੜਨ ਦਾ ਜ਼ੋਰਦਾਰ ਸਵਾਗਤ ਕੀਤਾ।

Padma Vibhushan Shri Parkash Singh Badal – Government of Punjab

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਸ੍ਰੀ ਸਿਕੰਦਰ ਸਿੰਘ ਮਲੂਕਾ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਾ ਕਿ ਸਾਬਕਾ ਮੁੱਖ ਮੰਤਰੀ ਕਿਸਾਨਾਂ ਦੇ ਹੱਕਾਂ ਦੀ ਲਡਾਈ ਵਿਚ ਹਮੇਸ਼ਾ ਮੂਹਰੇ ਹੋ ਕੇ ਲੜੇ ਹਨ। ਉਹਨਾਂ ਕਿਹਾ ਕਿ ਅੱਜ ਵੀ ਜਦੋਂ ਅੰਨਦਾਤਾ ਕੜਾਕੇ ਦੀ ਠੰਢ ਵਿਚ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਗਟ ਕਰ ਰਿਹਾ ਹੈ ਤਾਂ ਉਦੋਂ ਸਰਦਾਰ ਬਾਦਲ ਨੇ ਲੋਕਾਂ ਦੀ ਸੇਵਾ ਬਦਲੇ ਦੇਸ਼ ਵੱਲੋਂ ਦਿੱਤਾ ਐਵਾਰਡ ਵਾਪਸ ਮੋੜਨ ਦਾ ਫੈਸਲਾ ਕੀਤਾ।

Farmers' Protest | Reactions pour in as Parkash Singh Badal returns Padma Vibhushan

ਅਕਾਲੀ ਆਗੂਆਂ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਕਦਮ ਨਾਲ ਰਾਸ਼ਟਰਪਤੀ ਨੂੰ ਜਾਣੂ ਕਰਵਾਇਆ ਹੈ ਕਿ ਕੇਂਦਰ ਸਰਕਾਰ ’ਤੇ ਕੌਮੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਰੋਸ ਵਿਖਾ ਕ ਰਹੇ ਕਿਸਾਨਾਂ ਦੀ ਹਾਲਤ ਪ੍ਰਤੀ ਕੋਈ ਅਸਰ ਨਹੀਂ ਪਿਆ। ਉਹਨਾਂ ਕਿਹਾ ਕਿ ਹੁਣ ਇਹ ਰਾਸ਼ਟਰਪਤੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕੇਂਦਰ ਸਰਕਾਰ ਨੂੰ ਆਖਣ ਕਿ ਉਹ ਕਿਸਾਨਾਂ ਦੀ ਗੱਲ ਸੁਣੇ ਅਤੇ ਉਹਨਾਂ ਦੀਆਂ ਸ਼ਿਕਾਇਤਾਂ ਛੇਤੀ ਤੋਂ ਛੇਤੀ ਦੂਰ ਕਰੇ।

Parkash Singh Badal returns Padma Vibhushan to protest 'betrayal of farmers'. - Q8India.comਸ੍ਰੀ ਮਲੂਕਾ ਤੇ ਡਾ. ਚੀਮਾ ਨੇ ਕਿਹਾ ਕਿ ਇਹ ਹੁਣ ਸਪਸ਼ਟ ਹੋ ਗਿਆ ੲੈ ਕਿ ਕੇਂਦਰ ਸਰਕਾਰ ਨੇ ਸਰਦਾਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੋਵਾਂ ਨੁੰ ਧੋਖਾ ਦਿੱਤਾ। ਉਹਨਾਂ ਹਿਕਾ ਕਿ ਸਰਦਾਰ ਬਾਦਲ ਨੇ ਹੁਣ ਦੱਸਿਆ ਹੈ ਕਿ ਉਹਨਾਂ ਨੂੰ ਭਰੋਸਾ ਦੁਆਇਆ ਗਿਆ ਸੀ ਕਿ ਜਦੋਂ ਆਰਡੀਨੈਂਸਾਂ ਬਦਲੇ ਬਿੱਲ ਲਿਆਂਦੇ ਜਾਣਗੇ ਤੇ ਐਕਟ ਬਣਾਏ ਜਾਣ ਤਾਂ ਉਸ ਵੇਲੇ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹੀ ਗੱਲ ਅਕਾਲੀ ਦਲ ਨੇ ਕਿਸਾਨਾਂ ਨੂੰ ਆਖੀ ਸੀ ਪਰ ਮੰਦੇਭਾਗਾ ਨੂੰ ਕੇਂਦਰ ਸਰਕਾਰ ਨੇ ਆਰਡੀਨੈਂਸਾਂ ਦੇ ਇੰਨ ਬਿੰਨ ਬਿੱਲ ਪੇਸ਼ ਕਰ ਕੇ ਪਾਸ ਕਰਵਾ ਦਿੱਤੇ ਅਤੇ ਕਾਲੇ ਕਾਨੂੰਨ ਬਣਾ ਦਿੱਤੇ ਜਿਸ ਖਿਲਾਫ ਕਿਸਾਨ ਹੁਣ ਰੋਸ ਪ੍ਰਗਟਾ ਰਹੇ ਹਨ।

ਉਹਨਾਂ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਮਾਮਲੇ ਦੀ ਗੰਭੀਰਤਾ ਸਮਝੇ ਅਤੇ ਉਹਨਾਂ ਮੰਗ ਕੀਤੀ ਕਿ ਤਿੰਨੋਂ ਕੇਂਦਰੀ ਕਾਨੂੰਨ ਤੁਰੰਤ ਖਾਰਜ ਕੀਤੇ ਜਾਣ।

ਕਿਸਾਨਾਂ ਦੇ ਹੱਕ 'ਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਮੋੜੇ ਪਦਮ ਵਿਭੂਸ਼ਣ ਦੇ ਫੈਸਲੇ ਦਾ ਸਵਾਗਤ 

Punjab CM Captain Amarinder Singh expressed grief at the death of two farmers during the ongoing protest against the farm laws 2020.ਇਸੇ ਦੌਰਾਨ ਸ੍ਰੀ ਮਲੂਕਾ ਤੇ ਡਾ. ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਪਿੰਡ ਦਾ ਸਰਪੰਚ ਬਣਨ ਤੋਂ ਲੈ ਕੇ ਸਿਆਸੀ ਜੀਵਨ ਵਿਚ ਬਹੁਤ ਬੁਲੰਦੀਆਂ ਛੂਹੀਆਂ। ਵੁਹਨਾਂ ਕਿਹਾ ਕਿ ਸਰਦਾਰ ਬਾਦਲ ਨੇ ਹਮੇਸ਼ਾ ਕਿਸਾਨਾਂ ਦੇ ਮਸਲੇ ਹੱਲ ਕੀਤੇ ਭਾਵੇਂ ਉਹ ਟਰੈਕਟਰਾਂ ’ਤੇ ਟੈਕਸ ਖਤਮ ਕਰਨਾ ਹੋਵੇ, ਸਾਰੀਆਂ ਲਹਿਰਾਂ ਤੇ ਖਾਲਾਂ ਦੀ ਲਾਈਨਿੰਗ ਹੋਵੇ, ਅਨਾਜ ਮੰਡੀਆਂ ਦਾ ਆਧੁਨਿਕੀਕਰਣ ਹੋਵੇ ਜਾਂ ਫਿਰ ਕਿਸਾਨਾਂ ਨੁੰ ਮੁਫਤ ਬਿਜਲੀ ਪ੍ਰਦਾਨ ਕਰਨੀ ਹੋਵੇ। ਉਹਨਾਂ ਕਿਹਾ ਕਿ ਕਿਸਾਨਾਂ ਅਤੇ ਸਮਾਜ ਦੇ ਦਬੇ ਕੁਚਲੇ ਵਰਗ ਦੇ ਲੋਕਾਂ ਲਈ ਲੜਦਿਆਂ ਸਰਦਾਰ ਬਾਦਲ ਅਨੇਕਾਂ ਵਾਰ ਜੇਲ੍ਹ ਗਏ। ਅੱਜ ਉਹਨਾਂ ਨੇ ਇਕ ਵਾਰ ਫਿਰ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ ਹੈ।

Related Post