ਕੋਲਕਾਤਾ 'ਚ ਇਮਾਰਤ ਡਿੱਗਣ ਨਾਲ ਮਾਂ ਅਤੇ ਤਿੰਨ ਸਾਲਾ ਬੱਚੇ ਦੀ ਹੋਈ ਮੌਤ

By  Riya Bawa September 29th 2021 03:44 PM

ਕੋਲਕਾਤਾ: ਪੱਛਮੀ ਬੰਗਾਲ ਵਿਚ ਇਮਾਰਤ ਡਿੱਗਣ ਨਾਲ ਇੱਕ ਵੱਡਾ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿਚ ਇੱਕ ਔਰਤ ਅਤੇ ਤਿੰਨ ਸਾਲ ਦੇ ਬੱਚੇ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਘਟਨਾ ਕੋਲਕਾਤਾ ਦੇ ਅਹੀਰੀਟੋਲਾ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਅਹੀਰੀਟੋਲਾ ਵਿਚ ਸਵੇਰੇ ਇੱਕ ਇਮਾਰਤ ਢਹਿ ਗਈ।

ਇਕ ਔਰਤ ਅਤੇ ਉਸ ਦਾ ਤਿੰਨ ਸਾਲਾ ਬੱਚਾ ਇਸ ਦੇ ਹੇਠਾਂ ਦੱਬ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਚਾਰ ਹੋਰ ਲੋਕਾਂ ਨੂੰ ਮਲਬੇ ਵਿਚੋਂ ਬਾਹਰ ਕੱਢਿਆ ਗਿਆ ਹੈ, ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹਾਦਸੇ ਵਾਲੀ ਥਾਂ 'ਤੇ ਪਹੁੰਚੀਆਂ ਰਾਹਤ ਟੀਮਾਂ ਨੇ ਦੋਵਾਂ ਨੂੰ ਮਲਬੇ ਤੋਂ ਵੀ ਬਾਹਰ ਕੱਢਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਗੰਭੀਰ ਸੱਟਾਂ ਕਾਰਨ ਉਸਦੀ ਮੌਤ ਹੋ ਗਈ।

ਇਹ ਘਟਨਾ ਸਵੇਰੇ 6.40 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਦੋ ਮੰਜ਼ਿਲਾ ਇਮਾਰਤ ਬਹੁਤ ਹੀ ਖਸਤਾ ਹਾਲਤ ਵਿੱਚ ਸੀ। ਸਵੇਰੇ ਤੜਕੇ ਇਮਾਰਤ ਦਾ ਇੱਕ ਹਿੱਸਾ ਉੱਚੀ ਆਵਾਜ਼ ਨਾਲ ਢਹਿ ਗਿਆ, ਜਿਸ ਦੀ ਲਪੇਟ ਵਿੱਚ ਪਰਿਵਾਰਕ ਮੈਂਬਰ ਫਸ ਗਏ। ਸਥਾਨਕ ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਅਤੇ ਫਾਇਰ ਵਿਭਾਗ ਨੂੰ ਦਿੱਤੀ। ਇਸ ਤੋਂ ਬਾਅਦ ਬਚਾਅ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਮਲਬੇ ਵਿੱਚੋਂ ਚਾਰ ਲੋਕਾਂ ਨੂੰ ਕੱਢਿਆ ਗਿਆ ਹੈ।

-PTC News

Related Post