ਪੰਜਾਬ 'ਚ ਕੋਰੋਨਾ ਦੀਆਂ ਸਾਵਧਾਨੀਆਂ ਨਾਲ ਭਲਕੇ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ

By  Shanker Badra April 9th 2021 05:44 PM

ਚੰਡੀਗੜ੍ਹ : ਕੋਵਿਡ ਮਹਾਂਮਾਰੀ ਦੇ ਦਰਮਿਆਨ ਭਲਕੇ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬਾ ਭਰ ਵਿਚ ਸਾਰੀਆਂ 154 ਮਾਰਕੀਟ ਕਮੇਟੀਆਂ ਵਿਚ ਕੋਵਿਡ ਟੀਕਾਕਰਨ ਕੈਂਪ ਸਥਾਪਤ ਕੀਤੇ ਤਾਂ ਕਿ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿਚ ਆਉਣ ਵਾਲੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ ਜਾ ਸਕੇ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਮੰਡੀ ਬੋਰਡ ਨੇ ਮਹਾਂਮਾਰੀ ਦੇ ਔਖੇ ਸਮੇਂ ਦੌਰਾਨ ਕਣਕ ਦੀ ਖਰੀਦ ਦੇ ਚੁਣੌਤੀਪੂਰਨ ਕਾਰਜ ਲਈ ਪੁਖਤਾ ਤਿਆਰੀਆਂ ਕੀਤੀਆਂ ਹਨ।

wheat procurement gets Underway from April 10, amid COVID-19 pandemic ਪੰਜਾਬ 'ਚ ਕੋਰੋਨਾ ਦੀਆਂ ਸਾਵਧਾਨੀਆਂ ਨਾਲਭਲਕੇ ਸ਼ੁਰੂਹੋਵੇਗੀ ਕਣਕ ਦੀ ਸਰਕਾਰੀ ਖਰੀਦ

ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਖਰੀਦ ਕਾਰਜਾਂ ਨਾਲ ਜੁੜੀਆਂ ਸਾਰੀਆਂ ਧਿਰਾਂ ਨੂੰ ਕੋਵਿਡ ਦੇ ਸੁਰੱਖਿਆ ਨੇਮਾਂ ਦਾ ਪਾਲਣ ਕਰਨ ਦੀ ਅਪੀਲ ਕਰਦਿਆਂ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਮੰਡੀਆਂ ਵਿਚੋਂ ਕਣਕ ਦੇ ਇਕ-ਇਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ, ਉਥੇ ਹੀ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਏਗੀ।

ਪੜ੍ਹੋ ਹੋਰ ਖ਼ਬਰਾਂ : ਚੀਨ ਦੀ Wuhan ਲੈਬ 'ਚ ਕੋਰੋਨਾ ਨਾਲੋਂ ਵੀ ਵੱਧ ਖ਼ਤਰਨਾਕ ਵਾਇਰਸ ਮੌਜੂਦ , ਇੰਝ ਹੋਇਆ ਖ਼ੁਲਾਸਾ 

wheat procurement gets Underway from April 10, amid COVID-19 pandemic ਪੰਜਾਬ 'ਚ ਕੋਰੋਨਾ ਦੀਆਂ ਸਾਵਧਾਨੀਆਂ ਨਾਲਭਲਕੇ ਸ਼ੁਰੂਹੋਵੇਗੀ ਕਣਕ ਦੀ ਸਰਕਾਰੀ ਖਰੀਦ

ਚੇਅਰਮੈਨ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਕੋਵਿਡ ਸਬੰਧੀ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੇ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10,000 ਮਾਸਕ (ਐਨ-95) ਅਤੇ ਸੈਨੀਟਾਈਜ਼ਰਾਂ ਦੀਆਂ 10,000 ਬੋਤਲਾਂ ਮੁਹੱਈਆ ਕਰਵਾਈਆਂ ਹਨ ਤਾਂ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਸਾਲ 2021-22 ਦੇ ਹਾੜ੍ਹੀ ਮੰਡੀਕਰਨ ਸੀਜ਼ਨ ਲਈ ਖਰੀਦ ਕਾਰਜ ਸੁਚਾਰੂ ਬਣਾਉਣ ਲਈ ਢੁਕਵੇਂ ਬੰਦੋਬਸਤ ਕਰਨ ਵਾਸਤੇ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੰਡੀ ਬੋਰਡ ਨੇ ਖਰੀਦ ਕੇਂਦਰਾਂ ਉਪਰ ਆਪਣੀ ਫਸਲ ਲੈ ਕੇ ਪਹੁੰਚਣ ਵਾਲੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਇਕ ਲੱਖ ਮਾਸਕ ਅਤੇ 35,000 ਲਿਟਰ ਸੈਨੀਟਾਈਜ਼ਰ ਦਾ ਵੀ ਇੰਤਜਾਮ ਕੀਤਾ ਹੈ।

wheat procurement gets Underway from April 10, amid COVID-19 pandemic ਪੰਜਾਬ 'ਚ ਕੋਰੋਨਾ ਦੀਆਂ ਸਾਵਧਾਨੀਆਂ ਨਾਲਭਲਕੇ ਸ਼ੁਰੂਹੋਵੇਗੀ ਕਣਕ ਦੀ ਸਰਕਾਰੀ ਖਰੀਦ

ਲਾਲ ਸਿੰਘ ਨੇ ਅੱਗੇ ਕਿਹਾ ਕਿ ਮੰਡੀਆਂ ਵਿਚ ਭੀੜ-ਭੜੱਕਾ ਰੋਕਣ ਲਈ ਅਨਾਜ ਮੰਡੀਆਂ ਦੀ ਗਿਣਤੀ 1872 ਤੋਂ ਵਧਾ ਕੇ 4000 ਕੀਤੀ ਗਈ ਹੈ ਅਤੇ ਇਸ ਸੀਜ਼ਨ ਦੌਰਾਨ 130 ਲੱਖ ਮੀਟਰਕ ਟਨ ਕਣਕ ਖਰੀਦਣ ਦਾ ਟੀਚਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਪੜਾਅ ਵਾਰ ਮੰਡੀਆਂ ਵਿਚ ਲਿਆਉਣ ਲਈ ਆਖਿਆ ਜਾ ਰਿਹਾ ਹੈ ਤਾਂ ਕਿ ਕੋਵਿਡ ਦੀ ਰੋਕਥਾਮ ਲਈ ਸਾਰੇ ਇਹਤਿਆਦ ਵਰਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਨੇ ਇਸ ਸੀਜ਼ਨ ਦੌਰਾਨ ਪੀਣ ਵਾਲਾ ਸਾਫ ਪਾਣੀ ਅਤੇ ਸਾਫ-ਸਫਾਈ ਤੋਂ ਇਲਾਵਾ ਪਾਸ ਜਾਰੀ ਕਰਨ ਲਈ ਰੂਪ-ਰੇਖਾ ਉਲੀਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਪਾਸ ਜਾਰੀ ਕੀਤੇ ਜਾਣਗੇ।

ਪੜ੍ਹੋ ਹੋਰ ਖ਼ਬਰਾਂ : ਹੁਣ ਪੂਰੇ ਪੰਜਾਬ 'ਚ ਲੱਗੇਗਾ ਨਾਈਟ ਕਰਫ਼ਿਊ ,ਰਾਜਨੀਤਿਕ ਇਕੱਠਾਂ 'ਤੇ ਪੂਰੀ ਤਰ੍ਹਾਂ ਪਾਬੰਦੀ

wheat procurement gets Underway from April 10, amid COVID-19 pandemic ਪੰਜਾਬ 'ਚ ਕੋਰੋਨਾ ਦੀਆਂ ਸਾਵਧਾਨੀਆਂ ਨਾਲਭਲਕੇ ਸ਼ੁਰੂਹੋਵੇਗੀ ਕਣਕ ਦੀ ਸਰਕਾਰੀ ਖਰੀਦ

ਦੱਸਣਯੋਗ ਹੈ ਕਿ ਪਿਛਲੇ ਹਾੜ੍ਹੀ ਸੀਜ਼ਨ ਦੌਰਾਨ ਸੂਬਾ ਸਰਕਾਰ ਕੋਵਿਡ ਦੀਆਂ ਬੰਦਿਸ਼ਾਂ ਦੇ ਬਾਵਜੂਦ 127.13 ਲੱਖ ਮੀਟਰਕ ਟਨ ਕਣਕ ਦੀ ਸਫਲ ਖਰੀਦ ਕੀਤੀ ਸੀ ਅਤੇ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ 17.51 ਲੱਖ ਪਾਸ ਕੀਤੇ ਗਏ ਸਨ। ਲਾਲ ਸਿੰਘ ਨੇ ਅੱਗੇ ਦੱਸਿਆ ਕਿ ਸਭ ਤੋਂ ਵੱਧ ਤਰਜੀਹ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਸਿਹਤ ਸੁਰੱਖਿਆ ਸਬੰਧੀ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕਾਰਜਾਂ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਦਰਮਿਆਨ ਸਮਾਜਿਕ ਦੂਰੀ ਬਣਾਈ ਰੱਖਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

-PTCNews

Related Post