ਕੇਂਦਰ ਕਸ਼ਮੀਰ ਵਿਚ ਬਾਹਰਲਿਆਂ ਵਾਸਤੇ ਜ਼ਮੀਨ ਖਰੀਦਣ ਲਈ ਛੋਟ ਦੇਣਾ ਚਾਹੁੰਦਾ ਹੈ: ਡਾ. ਚੀਮਾ

By  Shanker Badra October 29th 2020 08:17 AM

ਕੇਂਦਰ ਕਸ਼ਮੀਰ ਵਿਚ ਬਾਹਰਲਿਆਂ ਵਾਸਤੇ ਜ਼ਮੀਨ ਖਰੀਦਣ ਲਈ ਛੋਟ ਦੇਣਾ ਚਾਹੁੰਦਾ ਹੈ: ਡਾ. ਚੀਮਾ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੇਂਦਰ ਅਤੇ ਰਾਜਾਂ ਵਿਚ ਵੱਖ -ਵੱਖ ਰਾਜਾਂ ਦੇ ਨਾਗਰਿਕਾਂ ਵਾਸਤੇ ਜ਼ਮੀਨ ਦੀ ਮਲਕੀਅਤ ਦੇ ਹੱਕ ਵੱਖ -ਵੱਖ ਰੱਖਣ ਦੇ ਦੋਗਲੇਪਨ ਦੀ ਜ਼ੋਰਦਾਰ ਨਿਖੇਧੀ ਕੀਤੀ। ਇਥੇ ਜਾਰੀ ਕੀਤੇ ਇਕ ਸਖ਼ਤ ਸ਼ਬਦਾਂ ਦੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਫਿਰੂਕ ਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਵੱਲੋਂ ਦੋਗਲਾਪਨ ਅਪਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੀ ਇਹ ਹੈਰਾਨੀਜਨਕ ਨਹੀਂ ਕਿ ਕੋਈ ਵੀ ਪੰਜਾਬ ਤੇ ਹੁਣ ਜੰਮੂ ਅਤੇ ਕਸ਼ਮੀਰ ਵਿਚ ਜ਼ਮੀਨ ਤੇ ਹੋਰ ਜਾਇਦਾਦ ਖਰੀਦ ਅਤੇ ਵੇਚ ਸਕਦਾ ਹੈ ,ਜਿਥੇ ਕਿ ਦੇਸ਼ ਦੀਆਂ ਦੋ ਘੱਟ ਗਿਣਤੀਆਂ ਬਹੁ ਗਿਣਤੀ ਵਿਚ ਹਨ ਜਦਕਿ ਪੰਜਾਬੀਆਂ ਨੂੰ ਹੋਰਨਾਂ ਰਾਜਾਂ ਖਾਸ ਤੌਰ 'ਤੇ ਗੁਜਰਾਤ ਅਤੇ ਰਾਜਸਥਾਨ ਵਿਚ ਇਹ ਹੱਕ ਦੇਣ ਤੋਂ ਵਾਂਝਾ ਕੀਤਾ ਜਾ ਰਿਹਾ ਹੈ।

While center wants to open IT for Outsiders in Kashmir : Daljit Singh Cheema ਕੇਂਦਰ ਕਸ਼ਮੀਰ ਵਿਚ ਬਾਹਰਲਿਆਂ ਵਾਸਤੇ ਜ਼ਮੀਨ ਖਰੀਦਣ ਲਈ ਛੋਟ ਦੇਣਾ ਚਾਹੁੰਦਾ ਹੈ : ਡਾ. ਚੀਮਾ

ਉਹਨਾਂ ਹੈਰਾਨੀ ਪ੍ਰਗਟ ਕੀਤੀ ਕਿ ਹਿਮਾਚਲ ਪ੍ਰਦੇਸ ਵਿਚ ਕੋਈ ਵੀ ਭਾਰਤੀ ਖੇਤੀਬਾੜੀ ਜ਼ਮੀਨ ਕਿਉਂ ਨਹੀਂ ਖਰੀਦ ਸਕਦਾ ? ਉਹਨਾਂ ਸਵਾਲ ਕੀਤਾ ਕਿ ਕੀ ਹਿਮਾਚਲ ਪ੍ਰਦੇਸ਼ ਦੇਸ਼ ਦਾ ਹਿੱਸਾ ਨਹੀਂ ਹੈ ? ਡਾ. ਚੀਮਾ ਨੇ ਕਿਹਾ ਕਿ ਪੰਜਾਬੀਆਂ ਵਾਸਤੇ ਗੁਜਰਾਤ ਅਤੇ ਰਾਜਸਥਾਨ ਵਿਚ ਤਾਂ ਮੁਸ਼ਕਿਲਾਂ ਹੋਰ ਜ਼ਿਆਦਾ ਹੈ ਭਾਵੇਂ ਸਾਡੇ ਕਿਸਾਨਾਂ ਨੂੰ ਦੇਸ਼ ਦੇ ਹੋਰ ਭਾਗਾਂ ਵਿਚ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਗੁਜਰਾਤ ਵਿਚ ਭਾਜਪਾ ਦੇ ਰਾਜ ਵਿਚ ਪੰਜਾਬੀ ਕਿਸਾਨਾਂ ਜਿਹਨਾਂ ਨੇ ਦਹਾਕਿਆਂ ਦੀ ਮਿਹਨਤ ਸਦਕਾ ਬੰਜ਼ਰ ਜ਼ਮੀਨਾਂ ਆਬਾਦ ਕੀਤੀਆਂ ਤੇ ਇਹਨਾਂ ਨੂੰ ਉਪਜਾਊ ਜ਼ਮੀਨ ਬਣਾਇਆ, ਨੂੰ ਵੀ ਮੁਸ਼ਕਿਲਾਂ ਦਰਪੇਸ਼ ਹਨ। ਉਹਨਾਂ ਕਿਹਾ ਕਿ ਇਹ ਲੋਕ 60ਵਿਆਂ ਦੇ ਦਹਾਕੇ ਵਿਚ ਕੱਛ ਖੇਤਰ ਵਿਚ ਗਏ ਸਨ, ਜਿਥੇ ਇਹਨਾਂ ਨੂੰ ਸੂਬਾ ਸਰਕਾਰ ਨੇ ਸੱਦਿਆ ਸੀ, ਜਦੋਂ ਕੋਈ ਵੀ ਉਥੇ ਜਾਣ ਨੂੰ ਤਿਆਰ ਨਹੀਂ ਸੀ।

While center wants to open IT for Outsiders in Kashmir : Daljit Singh Cheema ਕੇਂਦਰ ਕਸ਼ਮੀਰ ਵਿਚ ਬਾਹਰਲਿਆਂ ਵਾਸਤੇ ਜ਼ਮੀਨ ਖਰੀਦਣ ਲਈ ਛੋਟ ਦੇਣਾ ਚਾਹੁੰਦਾ ਹੈ : ਡਾ. ਚੀਮਾ

ਉਹਨਾਂ ਕਿਹਾ ਕਿ ਜਦੋਂ ਪੰਜਾਬੀ ਕਿਸਾਨਾਂ ਨੇ ਬੰਜ਼ਰ ਜ਼ਮੀਨਾਂ ਨੂੰ ਉਪਜਾਊ ਜ਼ਮੀਨਾਂ ਵਿਚ ਤਬਦੀਲ ਕਰ ਦਿੱਤਾ ਤਾਂ ਉਹਨਾਂ ਨੂੰ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਜ਼ਮੀਨਾਂ ਵਿਚੋਂ ਬਾਹਰ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਹਾਈਕੋਰਟ ਦੇ ਹੁਕਮ ਦਾ ਸਨਮਾਨ ਕਰਨ ਦੀ ਥਾਂ ਗੁਜਰਾਤ ਦੀ ਭਾਜਪਾ ਸਰਕਾਰ ਨੇ ਮਾਮਲਾ ਸੁਪਰੀਮ ਕੋਰਟ ਵਿਚ ਲਿਜਾ ਕੇ ਪੰਜਾਬੀ ਕਿਸਾਨਾਂ ਨੂੰ ਉਹਨਾਂ ਦੇ ਹਾਲਾਤਾਂ 'ਤੇ ਛੱਡ ਦਿੱਤਾ।ਅਕਾਲੀ ਆਗੂ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਮਾਮਲੇ ਵਿਚ ਵੀ ਪੰਜਾਬੀਆਂ ਨਾਲ ਵਿਤਕਰਾ ਜਾਰੀ ਹੈ ਕਿਉਂਕਿ ਉਹਨਾਂ ਦੀ ਮਾਂ ਬੋਲੀ ਨਾਲ ਵਿਤਕਰਾ ਕੀਤਾ ਗਿਆ ਤੇ ਇਸਨੂੰ ਸਰਕਾਰੀ ਭਾਸ਼ਾ ਦਾ ਦਰਜਾ ਨਹੀਂ ਦਿੱਤਾ ਗਿਆ ਜਦਕਿ ਵੱਡੀ ਗਿਣਤੀ ਵਿਚ ਕਸ਼ਮੀਰੀ ਪੰਜਾਬੀ ਨੂੰ ਆਪਣੀ ਮਾਂ ਬੋਲੀ ਵਜੋਂ ਬੋਲਦੇ ਹਨ ਅਤੇ ਇਸਨੂੰ ਵਾਦੀ ਵਿਚ ਸਮਝਿਆ ਜਾਂਦਾ ਹੈ।

While center wants to open IT for Outsiders in Kashmir : Daljit Singh Cheema ਕੇਂਦਰ ਕਸ਼ਮੀਰ ਵਿਚ ਬਾਹਰਲਿਆਂ ਵਾਸਤੇ ਜ਼ਮੀਨ ਖਰੀਦਣ ਲਈ ਛੋਟ ਦੇਣਾ ਚਾਹੁੰਦਾ ਹੈ : ਡਾ. ਚੀਮਾ

ਇਸ ਤੋਂ ਇਲਾਵਾ ਵਾਦੀ ਮਹਾਰਾਜਾ ਰਣਜੀਤ ਸਿੰਘ ਦੇ ਰਾਜਕਾਲ ਦੌਰਾਨ ਖਾਲਸਾ ਰਾਜ ਦਾ ਹਿੱਸਾ ਸੀ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਪੰਜਾਬ ਅਤੇ ਕਸ਼ਮੀਰ ਵਿਚਾਲੇ ਸਭਿਆਚਾਰਕ ਸਾਂਝ ਹੈ, ਭਾਸ਼ਾਈ ਇਕਸਾਰਤਾ ਹੈ ਅਤੇ ਭੁਗੌਲਿਕ ਇਕਸੁਰਤਾ ਹੈ। ਇਹਨਾਂ ਮਜ਼ਬੂਤ ਕਾਰਨਾਂ ਕਰ ਕੇ ਹੀ ਗੈਰ ਕਸ਼ਮੀਰੀ ਨਾਗਰਿਕ ਜੇਕਰ ਕਸ਼ਮੀਰ ਵਿਚ ਜਾਇਦਾਦ 'ਤੇ ਹੱਕ ਜਤਾਉਂਦੇ ਸਨ ਪਰ ਭਾਜਪਾ ਸਰਕਾਰ ਨੇ ਪਹਿਲਾਂ ਪੰਜਾਬੀ ਵਿਰੋਧੀ ਸੰਦੇਸ਼ ਬਹੁਤ ਸਪਸ਼ਟ ਦਿੱਤਾ ਹੈ ,ਜਿਸ ਵਿਚ ਪੰਜਾਬੀ ਨੂੰ ਵਾਦੀ ਵਿਚ ਵਿਦੇਸ਼ੀ ਭਾਸ਼ਾ ਬਣਾ ਦਿੱਤਾ ਹੈ। ਅਜਿਹੀ ਫਿਰਕੂ ਵਿਤਕਰਾ ਕੌਮੀ ਹਿੱਤ ਦੇ ਵਿਚ ਨਹੀਂ ਹੈ।

-PTCNews

Related Post