ਪੈਟਰੋਲ ਦੀਆਂ ਲਗਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਪੈਟਰੋਲੀਅਮ ਮੰਤਰੀ ਦਾ ਬਿਆਨ , ਪੜ੍ਹੋ ਕੀ ਕਿਹਾ

By  Shanker Badra February 22nd 2021 12:06 PM

ਨਵੀਂ ਦਿੱਲੀ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ।ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਰਿਕਾਰਡ ਤੋੜ ਦਿੱਤੇ ਹਨ ,ਜਿਸ ਨਾਲ ਆਮ ਲੋਕਾਂ ਤੇ ਭਾਰੀ ਬੋਝ ਪੈ ਰਿਹਾ ਹੈ। ਅੱਜ ਲਗਾਤਾਰ ਦੂਸਰਾ ਦਿਨ ਹੈ ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ, 9 ਫਰਵਰੀ ਤੋਂ ਪੈਟਰੋਲ ਡੀਜ਼ਲ ਲਗਾਤਾਰ 12 ਦਿਨਾਂ ਤੱਕ ਮਹਿੰਗਾ ਹੋ ਰਿਹਾ ਸੀ। ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਂ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੋ ਗਈ ਹੈ।

Farmers Protest : ਕਿਸਾਨਾਂ ਵੱਲੋਂ 23 ਫਰਵਰੀ ਨੂੰ ਮਨਾਇਆ ਜਾਵੇਗਾ 'ਪੱਗੜੀ ਸੰਭਾਲ ਦਿਵਸ'

Why are prices of petrol and diesel increasing? Petroleum minister explains ਪੈਟਰੋਲ ਦੀਆਂ ਲਗਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਪੈਟਰੋਲੀਅਮ ਮੰਤਰੀ ਦਾ ਬਿਆਨ , ਪੜ੍ਹੋ ਕੀ ਕਿਹਾ

ਇਸ ਦੌਰਾਨ ਕੇਂਦਰੀ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਦਾ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਬਿਆਨ ਆਇਆ ਹੈ। ਉਨ੍ਹਾਂ ਨੇ ਸਭ ਤੋਂ ਪਹਿਲਾ ਕਾਰਨ ਤੇਲ ਦੇ ਘੱਟ ਉਤਪਾਦਨ ਨੂੰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਨੇ ਤੇਲ ਦਾ ਉਤਪਾਦਨ ਘੱਟ ਕਰ ਦਿੱਤਾ ਹੈ। ਉਤਪਾਦਕ ਦੇਸ਼ ਵਧੇਰੇ ਮੁਨਾਫਾ ਲੈਣ ਲਈ ਘੱਟ ਤੇਲ ਦਾ ਉਤਪਾਦਨ ਕਰ ਰਹੇ ਹਨ। ਇਸ ਨਾਲ ਖਪਤਕਾਰ ਦੇਸ਼ਾਂ ਨੂੰ ਦੁਖੀ ਹੋਣਾ ਪੈ ਰਿਹਾ ਹੈ।

Why are prices of petrol and diesel increasing? Petroleum minister explains ਪੈਟਰੋਲ ਦੀਆਂ ਲਗਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਪੈਟਰੋਲੀਅਮ ਮੰਤਰੀ ਦਾ ਬਿਆਨ , ਪੜ੍ਹੋ ਕੀ ਕਿਹਾ

ਉਨ੍ਹਾਂ ਨੇ ਤੇਲ ਦੀਆਂ ਕੀਮਤਾਂ ਪਿੱਛੇ ਸਭ ਤੋਂ ਵੱਡਾ ਕਾਰਨ ਕੋਰੋਨਾ ਮਹਾਂਮਾਰੀ ਵੀ ਹੈ। ਉਨ੍ਹਾਂ ਅਗੇ ਕਿਹਾ ਕਿ ਅਸੀਂ ਕਈ ਤਰ੍ਹਾਂ ਦੇ ਵਿਕਾਸ ਕਾਰਜ ਪੂਰੇ ਕਰਨੇ ਹਨ। ਇਸ ਲਈ ਕੇਂਦਰ ਤੇ ਰਾਜ ਸਰਕਾਰ ਟੈਕਸ ਇਕੱਠਾ ਕਰਦੀ ਹੈ। ਵਿਕਾਸ ਕਾਰਜ ਤੇ ਖਰਚਾ ਕਰਨ ਨਾਲ ਵਧੇਰੇ ਰੁਜ਼ਗਾਰ ਹੋਏਗਾ। ਸਰਕਾਰ ਨੇ ਆਪਣਾ ਨਿਵੇਸ਼ ਵਧਾ ਦਿੱਤਾ ਹੈ ਤੇ 34% ਹੋਰ ਪੂੰਜੀ ਇਸ ਬਜਟ ਵਿੱਚ ਖਰਚ ਕੀਤੀ ਜਾਏਗੀ।

Why are prices of petrol and diesel increasing? Petroleum minister explains ਪੈਟਰੋਲ ਦੀਆਂ ਲਗਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਪੈਟਰੋਲੀਅਮ ਮੰਤਰੀ ਦਾ ਬਿਆਨ , ਪੜ੍ਹੋ ਕੀ ਕਿਹਾ

ਦਿੱਲੀ ਵਿਚ ਪੈਟਰੋਲ ਹੁਣ 90 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ। ਵੀਰਵਾਰ ਨੂੰ ਡੀਜ਼ਲ 80 ਰੁਪਏ ਪ੍ਰਤੀ ਲੀਟਰ ਦੇ ਪੱਧਰ ਨੂੰ ਪਾਰ ਕਰ ਗਿਆ ਸੀ, ਹੁਣ ਇਹ 81 ਰੁਪਏ ਦੇ ਪੱਧਰ 'ਤੇ ਚਲਾ ਗਿਆ ਹੈ। ਪਿਛਲੇ ਸਾਲ ਜੁਲਾਈ ਦੇ ਆਖਰੀ ਹਫ਼ਤੇ ਦਿੱਲੀ ਦਾ ਸਭ ਤੋਂ ਮਹਿੰਗਾ ਡੀਜ਼ਲ ਵਿਕਿਆ ਸੀ, ਜਦੋਂ ਕੀਮਤ 81.94 ਰੁਪਏ ਪ੍ਰਤੀ ਲੀਟਰ ਅਤੇ ਪੈਟਰੋਲ ਦੀ ਦਰ 80.43 ਰੁਪਏ ਪ੍ਰਤੀ ਲੀਟਰ ਸੀ। ਮਤਲਬ ਉਸ ਸਮੇਂ ਪੈਟਰੋਲ ਤੋਂ ਮਹਿੰਗਾ ਡੀਜ਼ਲ ਵਿਕਦਾ ਸੀ।

Why are prices of petrol and diesel increasing? Petroleum minister explains ਪੈਟਰੋਲ ਦੀਆਂ ਲਗਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਪੈਟਰੋਲੀਅਮ ਮੰਤਰੀ ਦਾ ਬਿਆਨ , ਪੜ੍ਹੋ ਕੀ ਕਿਹਾ

ਪੜ੍ਹੋ ਹੋਰ ਖ਼ਬਰਾਂ : ਵਿਆਹ ਵਾਲੀ ਗੱਡੀ 'ਤੇ ਕਿਸਾਨੀ ਝੰਡਾ ਲਗਾ ਕੇ ਲਾੜੀ ਵਿਆਹੁਣ ਗਿਆ ਲਾੜਾ  

ਦੱਸ ਦੇਈਏ ਕਿ ਅੱਜ ਦਿੱਲੀ ਵਿਚ ਇਕ ਲੀਟਰ ਪੈਟਰੋਲ 90.58 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ, ਜੋ ਇਕ ਨਵਾਂ ਰਿਕਾਰਡ ਹੈ। ਪੈਟਰੋਲ ਮੁੰਬਈ ਵਿਚ ਵੀ 97 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ, ਕੋਲਕਾਤਾ ਵਿਚ ਪੈਟਰੋਲ ਅੱਜ 91.78 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ ਅਤੇ ਚੇਨਈ ਵਿਚ ਅੱਜ ਪੈਟਰੋਲ ਦੀ ਕੀਮਤ 92.59 ਰੁਪਏ ਪ੍ਰਤੀ ਲੀਟਰ ਹੈ। ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿਚ ਪੈਟਰੋਲ ਦੀ ਦਰ ਦੇਸ਼ ਵਿਚ ਸਭ ਤੋਂ ਵੱਧ 101.22 ਰੁਪਏ ਪ੍ਰਤੀ ਲੀਟਰ ਹੋ ਰਹੀ ਹੈ।

-PTCNews

Related Post