ਗੁਰਦਾਸਪੁਰ 'ਚ ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਦੋਵੇਂ ਗ੍ਰਿਫ਼ਤਾਰ

By  Shanker Badra January 6th 2021 04:29 PM -- Updated: January 6th 2021 04:31 PM

ਗੁਰਦਾਸਪੁਰ 'ਚ ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਦੋਵੇਂ ਗ੍ਰਿਫ਼ਤਾਰ:ਗੁਰਦਾਸਪੁਰ : ਗੁਰਦਾਸਪੁਰ ਦੇ ਕਸਬਾ ਧਾਰੀਵਾਲ 'ਚ ਪਤੀ -ਪਤਨੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। [caption id="attachment_463920" align="aligncenter" width="300"]Wife murder her husband along with her lover in Gurdaspur, both arrested ਗੁਰਦਾਸਪੁਰ 'ਚ ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਦੋਵੇਂ ਗ੍ਰਿਫ਼ਤਾਰ[/caption] ਪੜ੍ਹੋ ਹੋਰ ਖ਼ਬਰਾਂ : ਵਿਦਿਆਰਥੀ ਹੋ ਜਾਣ ਤਿਆਰ ! ਪੰਜਾਬ ਸਰਕਾਰ ਨੇ ਇਸ ਦਿਨ ਤੋਂਸਕੂਲ ਖੋਲ੍ਹਣ ਦਾ ਕੀਤਾ ਐਲਾਨ ਜਾਣਕਾਰੀ ਅਨੁਸਾਰ ਇੱਕ ਔਰਤ ਨੇ ਨਜਾਇਜ਼ ਸਬੰਧਾਂ ਦੇ ਚਲਦੇ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਨੇ ਤਫ਼ਤੀਸ਼ ਤੋਂ ਬਾਅਦ ਦੋਸ਼ੀ ਔਰਤ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। [caption id="attachment_463915" align="aligncenter" width="284"]Wife murder her husband along with her lover in Gurdaspur, both arrested ਗੁਰਦਾਸਪੁਰ 'ਚ ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਦੋਵੇਂ ਗ੍ਰਿਫ਼ਤਾਰ[/caption] ਦੱਸਣਯੋਗ ਹੈ ਕਿ ਬੀਤੇ ਸਾਲ 24 ਦਸੰਬਰ ਨੂੰ ਧਾਰੀਵਾਲ ਵਿੱਚ 32 ਸਾਲਾ ਨੌਜਵਾਨ ਜਗਦੀਪ ਸਿੰਘ ਦਾ ਘਰ ਬਾਹਰ ਹੀ ਕੁਝ ਅਣਪਛਾਤੇ ਨੌਜਵਾਨਾਂ ਨੇ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੀ ਬਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਸੀ। [caption id="attachment_463917" align="aligncenter" width="300"]Wife murder her husband along with her lover in Gurdaspur, both arrested ਗੁਰਦਾਸਪੁਰ 'ਚ ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਦੋਵੇਂ ਗ੍ਰਿਫ਼ਤਾਰ[/caption] ਪੜ੍ਹੋ ਹੋਰ ਖ਼ਬਰਾਂ : ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦਾ ਦਿਲਜੀਤ ਨੇ ਇੰਝ ਦਿੱਤਾ ਮੂੰਹ ਤੋੜ ਜਵਾਬ  ਇਸ ਦੌਰਾਨ ਤਫ਼ਤੀਸ਼ ਤੋਂ ਬਾਅਦ ਪਤਾ ਲੱਗਾ ਕਿ ਮ੍ਰਿਤਕ ਜਗਦੀਪ ਸਿੰਘ ਦੀ ਪਤਨੀ ਨੇ ਹੀ ਆਪਣੇ ਪ੍ਰੇਮੀ ਗਣੇਸ਼ ਨਾਲ ਮਿਲ ਕੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਪੁਲਿਸ ਨੇ ਪਤਨੀ ਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। -PTCNews

Related Post