ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਲਈ 6 ਗਾਰੰਟੀਆਂ ਦਾ ਐਲਨ , AAP ਦੇਵੇਗੀ ਮੁਫ਼ਤ ਇਲਾਜ

By  Shanker Badra September 30th 2021 03:01 PM

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਪੰਜਾਬ ਦੌਰੇ ’ਤੇ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਸਿਹਤ ਗਰੰਟੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ 6 ਗਾਰੰਟੀਆਂ ਦੇਣਾ ਚਾਹੁੰਦਾ ਹੈ। ਇਹ ਸਾਰੀਆਂ ਸਿਹਤ ਨਾਲ ਸਬੰਧੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਤੇ ਚੰਗਾ ਇਲਾਜ ਦਿੱਤਾ ਜਾਵੇਗਾ।

ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਲਈ 6 ਗਾਰੰਟੀਆਂ ਦਾ ਐਲਨ , AAP ਦੇਵੇਗੀ ਮੁਫ਼ਤ ਇਲਾਜ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਿਹਤ ਸਹੂਲਤਾਂ ਦੀ ਹਾਲਤ ਬਹੁਤ ਮਾੜੀ ਹੈ। ਸਰਕਾਰੀ ਹਸਪਤਾਲਾਂ ਵਿੱਚ ਨਾ ਡਾਕਟਰ ਹਨ, ਨਾ ਇਲਾਜ ਅਤੇ ਨਾ ਹੀ ਦਵਾਈਆਂ ਹਨ। ਲੋਕਾਂ ਨੂੰ ਸਹੀ ਇਲਾਜ ਨਹੀਂ ਮਿਲ ਰਿਹਾ। ਉਹ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਲਈ ਮਜਬੂਰ ਹਨ। ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਦੇ ਨਾਮ 'ਤੇ ਲੁੱਟ ਹੁੰਦੀ ਹੈ। ਸਾਰੇ ਪੰਜਾਬੀਆਂ ਦੇ ਸਿਹਤ ਕਾਰਡ ਜਾਰੀ ਕੀਤੇ ਜਾਣਗੇ।

ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਲਈ 6 ਗਾਰੰਟੀਆਂ ਦਾ ਐਲਨ , AAP ਦੇਵੇਗੀ ਮੁਫ਼ਤ ਇਲਾਜ

ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਨ ਤੋਂ ਬਾਅਦ ਹਰ ਦਵਾਈ ਸਰਕਾਰੀ ਹਸਪਤਾਲਾਂ ਵਿਚ ਮੁਫਤ ਮਿਲੇਗੀ। ਸਾਰੇ ਟੈਸਟ ਮੁਫ਼ਤ ਹੋਣਗੇ। ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਚੰਗੀ ਸਹੂਲਤ ਦਿੱਤੀ ਜਾਵੇਗੀ। ਸਰਕਾਰੀ ਹਸਪਤਾਲ ਵਿਚ ਸਾਰੇ ਆਪਰੇਸ਼ਨ ਮੁਫ਼ਤ ਕੀਤੇ ਜਾਣਗੇ। ਸਾਰਾ ਸਿਸਟਮ ਕੰਪਿਊਟਰਾਈਜ਼ਡ ਕੀਤਾ ਜਾਵੇਗਾ।

ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਲਈ 6 ਗਾਰੰਟੀਆਂ ਦਾ ਐਲਨ , AAP ਦੇਵੇਗੀ ਮੁਫ਼ਤ ਇਲਾਜ

ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ’ਤੇ ਪੰਜਾਬ ਵਿਚ ਵੀ ਪਿੰਡ ਕਲੀਨਿਕ ਖੋਲ੍ਹੇ ਜਾਣਗੇ। ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀ ਦਸ਼ਾ ਸੁਧਾਰੀ ਜਾਵੇਗੀ। ਉਨ੍ਹਾਂ ਕਿਹਾ ਨਵੇਂ ਹਸਪਤਾਲ ਖੋਲ੍ਹੇ ਜਾਣਗੇ। ਸੜਕ ਹਾਦਸੇ ਵਿਚ ਜ਼ਖ਼ਮੀ ਨੂੰ ਕਿਸੇ ਵੀ ਹਸਪਤਾਲ ਵਿਚ ਦਾਖਲ ਕਰਾਉਣ ’ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਮੁਫ਼ਤ ਇਲਾਜ ਕਰਵਾਇਆ ਜਾਵੇਗਾ।

ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਲਈ 6 ਗਾਰੰਟੀਆਂ ਦਾ ਐਲਨ , AAP ਦੇਵੇਗੀ ਮੁਫ਼ਤ ਇਲਾਜ

ਇਸ ਦੌਰਾਨ ਮੁੱਖ ਮੰਤਰੀ ਦੇ ਐਲਾਨ ਬਾਰੇ ਉਨ੍ਹਾਂ ਕਿਹਾ ਕਿ ਨਵੇਂ ਚਿਹਰੇ ਦਾ ਐਲਾਨ ਸਹੀ ਸਮੇਂ 'ਤੇ ਕੀਤਾ ਜਾਵੇਗਾ। ਨਾਲ ਹੀ ਇੱਕ ਚੰਗੇ ਚਿਹਰੇ ਨੂੰ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁਣਿਆ ਜਾਵੇਗਾ। ਭਗਵੰਤ ਮਾਨ ਬਾਰੇ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇ ਛੋਟੇ ਭਰਾ ਵਾਂਗ ਹਨ। ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਭਗਵੰਤ ਮਾਨ ਨੇ ਮਨੋਰੰਜਨ ਜਗਤ ਵਿੱਚ ਆਪਣਾ ਚੰਗਾ ਕਰੀਅਰ ਛੱਡ ਦਿੱਤਾ ਅਤੇ ਰਾਜਨੀਤੀ ਨੂੰ ਅਪਣਾਇਆ।

-PTCNews

Related Post