ਕਿਸਾਨ ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇ ਮੁਆਵਜ਼ਾ : ਰਾਹੁਲ ਗਾਂਧੀ

By  Shanker Badra December 7th 2021 01:58 PM

ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਮੌਤ ਦਾ ਮੁੱਦਾ ਉਠਾਇਆ ਹੈ ਅਤੇ ਸਰਕਾਰ ਤੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ ਹੈ। ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ 700 ਦੇ ਕਰੀਬ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਰਾਹੁਲ ਗਾਂਧੀ ਨੇ ਲੋਕ ਸਭਾ 'ਚ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੇ ਕਿਸਾਨਾਂ ਤੋਂ ਮੁਆਫੀ ਮੰਗੀ ਅਤੇ ਮੰਨਿਆ ਕਿ ਉਨ੍ਹਾਂ ਤੋਂ ਗਲਤੀ ਹੋਈ ਹੈ।

ਕਿਸਾਨ ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇ ਮੁਆਵਜ਼ਾ : ਰਾਹੁਲ ਗਾਂਧੀ

30 ਨਵੰਬਰ ਨੂੰ ਜਦੋਂ ਖੇਤੀਬਾੜੀ ਮੰਤਰੀ ਨੂੰ ਪੁੱਛਿਆ ਗਿਆ ਕਿ ਅੰਦੋਲਨ ਵਿੱਚ ਕਿੰਨੇ ਕਿਸਾਨਾਂ ਦੀ ਮੌਤ ਹੋਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਅੰਕੜੇ ਨਹੀਂ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਸਰਕਾਰ ਕੋਲ ਕੋਈ ਜਾਣਕਾਰੀ ਨਹੀਂ ਹੈ ਤਾਂ ਸਾਡੇ ਤੋਂ ਸੂਚੀ ਲੈ ਲਵੇ। ਮੈਂ ਸਦਨ ਵਿੱਚ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਪੂਰੀ ਸੂਚੀ ਰੱਖ ਰਿਹਾ ਹਾਂ। ਰਾਹੁਲ ਗਾਂਧੀ ਨੇ ਕਿਹਾ, 'ਪੰਜਾਬ ਸਰਕਾਰ ਨੇ 400 ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਹੈ।

ਕਿਸਾਨ ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇ ਮੁਆਵਜ਼ਾ : ਰਾਹੁਲ ਗਾਂਧੀ

ਇਸ ਤੋਂ ਇਲਾਵਾ 152 ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ , ਮੇਰੇ ਕੋਲ ਪੂਰੀ ਸੂਚੀ ਹੈ। ਇਸ ਤੋਂ ਇਲਾਵਾ ਅਸੀਂ ਹਰਿਆਣਾ ਦੇ 70 ਕਿਸਾਨਾਂ ਦੀ ਸੂਚੀ ਵੀ ਤਿਆਰ ਕੀਤੀ ਹੈ ਪਰ ਤੁਹਾਡੀ ਸਰਕਾਰ ਕਹਿੰਦੀ ਹੈ ਕਿ ਤੁਹਾਡੇ ਕੋਲ ਮ੍ਰਿਤਕ ਕਿਸਾਨਾਂ ਦੀ ਸੂਚੀ ਨਹੀਂ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਕਿਸਾਨਾਂ ਨੂੰ ਸਾਰੇ ਹੱਕ ਮਿਲਣੇ ਚਾਹੀਦੇ ਹਨ ਅਤੇ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਮਿਲਣੀਆਂ ਚਾਹੀਦੀਆਂ ਹਨ।

ਕਿਸਾਨ ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇ ਮੁਆਵਜ਼ਾ : ਰਾਹੁਲ ਗਾਂਧੀ

ਦਰਅਸਲ 'ਚ ਸਰਕਾਰ ਨੇ 30 ਨਵੰਬਰ ਨੂੰ ਦੱਸਿਆ ਸੀ ਕਿ ਖੇਤੀਬਾੜੀ ਮੰਤਰਾਲੇ ਕੋਲ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨਾਂ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਅੰਕੜੇ ਨਹੀਂ ਹਨ। ਇਹ ਜਾਣਕਾਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਦਿੱਤੀ ਸੀ। ਤੋਮਰ ਨੇ ਦੱਸਿਆ ਸੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਕੋਲ ਇਸ ਸਬੰਧ ਵਿੱਚ ਕੋਈ ਅੰਕੜਾ ਨਹੀਂ ਹੈ।

-PTCNews

Related Post