ਸਿਲੰਡਰ ਲੀਕ ਹੋਣ ਨਾਲ ਅੱਗ ਲੱਗਣ ਕਾਰਨ ਔਰਤ ਦੀ ਮੌਤ, ਇਕ ਗੰਭੀਰ

By  Ravinder Singh August 3rd 2022 10:46 AM -- Updated: August 3rd 2022 10:48 AM

ਹੁਸ਼ਿਆਰਪੁਰ : ਦਸੂਹਾ ਦੀ ਕ੍ਰਿਸ਼ਨਾ ਕਾਲੋਨੀ ਵਿੱਚ ਗੈਸ ਸਿਲੰਡਰ ਲੀਕ ਹੋਣ ਨਾਲ ਲੱਗੀ ਅੱਗ ਕਾਰਨ ਝੁਲਸਣ ਨਾਲ ਇਕ ਔਰਤ ਦੀ ਮੌਤ ਹੋ ਗਈ। ਜਦਕਿ ਇਕ ਔਰਤ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੀ ਸੂਚਨਾ ਹੈ। ਘਰ ਵਿੱਚ ਗੈਸ ਸਿਲੰਡਰ ਵਿੱਚੋਂ ਗੈਸ ਲੀਕ ਹੋਣ ਤੋਂ ਬਾਅਦ ਅੱਗ ਨੇ ਰਸੋਈ ਨੂੰ ਬੁਰੀ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦੌਰਾਨ ਰਸੋਈ ਵਿੱਚ ਮੌਜੂਦ ਦੋ ਔਰਤਾਂ ਅੱਗ ਦੀ ਲਪੇਟ ਵਿੱਚ ਆ ਗਈਆਂ।

ਸਿਲੰਡਰ ਲੀਕ ਹੋਣ ਨਾਲ ਅੱਗ ਲੱਗਣ ਨਾਲ ਔਰਤ ਦੀ ਮੌਤ, ਇਕ ਗੰਭੀਰਇਸ ਦੌਰਾਨ ਅੱਗ ਨਾਲ ਝੁਲਸਣ ਕਾਰਨ ਔਰਤ ਦੀ ਮੌਤ ਹੋ ਗਈ। ਅੱਗ ਕਾਰਨ ਝੁਲਸੀ ਇਕ ਔਰਤ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਸਿਲੰਡਰ ਲੀਕ ਹੋਣ ਨਾਲ ਅੱਗ ਲੱਗਣ ਨਾਲ ਔਰਤ ਦੀ ਮੌਤ, ਇਕ ਗੰਭੀਰਇਸ ਅੱਗ ਲੱਗਣ ਕਾਰਨ ਘਰ ਦਾ ਸਾਮਾਨ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪਾਣੀ ਪਾ ਕੇ ਅੱਗ ਨੂੰ ਬੁਝਾਇਆ ਗਿਆ ਅਤੇ ਕਿਸੇ ਤਰ੍ਹਾਂ ਸਿਲੰਡਰ ਨੂੰ ਚੁੱਕ ਕੇ ਬਾਹਰ ਸੁੱਟ ਦਿੱਤਾ।

ਸਿਲੰਡਰ ਲੀਕ ਹੋਣ ਨਾਲ ਅੱਗ ਲੱਗਣ ਨਾਲ ਔਰਤ ਦੀ ਮੌਤ, ਇਕ ਗੰਭੀਰਅੱਗ ਲੱਗਣ ਤੋਂ ਬਾਅਦ ਪਰਿਵਾਰ ਦੇ ਬਾਕੀ ਮੈਂਬਰਾਂ ਨੇ ਐਬੂਲੈਂਸ ਦੀ ਸਹਾਇਤਾ ਨਾਲ ਝੁਲਸੀ ਔਰਤ ਨੂੰ ਹਸਪਤਾਲ ਪਹੁੰਚਾਇਆ ਜਿਥੇ ਔਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ। ਜਿਥੇ ਉਹ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ : ਵਾਇਰਲ ਵੀਡੀਓ: ਵੇਟਲਿਫਟਰ ਵਿਕਾਸ ਠਾਕੁਰ ਨੇ ਸਿੱਧੂ ਮੂਸੇਵਾਲੇ ਦੇ ਸਟਾਈਲ 'ਚ ਮਨਾਇਆ ਚਾਂਦੀ ਦੀ ਜਿੱਤ ਦਾ ਜਸ਼ਨ

Related Post