ਜਲੰਧਰ 'ਚ ਤੇਜ਼ ਰਫ਼ਤਾਰ ਟਿੱਪਰ ਔਰਤ 'ਤੇ ਚੜ੍ਹਿਆ, ਮੌਕੇ 'ਤੇ ਹੋਈ ਮੌਤ

By  Riya Bawa May 5th 2022 10:14 AM

ਜਲੰਧਰ - ਦਿਨ ਚੜ੍ਹਦੇ ਹੀ ਜਲੰਧਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਚਿੱਕ-ਚਿੱਕ ਚੌਕ ਨੇੜੇ ਵੀਰਵਾਰ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ। ਜਲੰਧਰ ਦੇ ਚਿੱਕ-ਚਿੱਕ ਚੌਕ ਨਜ਼ਦੀਕ ਔਰਤ 'ਤੇ ਟਿੱਪਰ ਚੜ੍ਹ ਗਿਆ ਜਿਸ ਨਾਲ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੇ ਪਾਰਿਵਾਰਿਕ ਮੈਂਬਰਾਂ ਨੇ ਸੜਕ 'ਤੇ ਜਾਮ ਲਗਾ ਦਿੱਤਾ ਹੈ।

 ਜਲੰਧਰ 'ਚ ਤੇਜ਼ ਰਫ਼ਤਾਰ ਟਿੱਪਰ ਨੇ ਔਰਤ ਨੂੰ ਕੁਚਲਿਆ, ਮੌਕੇ 'ਤੇ ਹੋਈ ਮੌਤ

ਜਾਣਕਰੀ ਦੇ ਮੁਤਾਬਿਕ ਤੇਜ਼ ਰਫਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਦੌਰਾਨ ਔਰਤ ਦੀ ਮੌਤ ਹੋ ਗਈ। ਹਾਦਸੇ ਤੋਂ ਗੁੱਸੇ 'ਚ ਆਏ ਲੋਕਾਂ ਨੇ ਫੁੱਟਬਾਲ ਚੌਕ ਨੇੜੇ ਆਵਾਜਾਈ ਠੱਪ ਕਰ ਦਿੱਤੀ।

 ਜਲੰਧਰ 'ਚ ਤੇਜ਼ ਰਫ਼ਤਾਰ ਟਿੱਪਰ ਨੇ ਔਰਤ ਨੂੰ ਕੁਚਲਿਆ, ਮੌਕੇ 'ਤੇ ਹੋਈ ਮੌਤ

ਜਾਣਕਾਰੀ ਮੁਤਾਬਕ ਔਰਤ ਆਪਣੀ ਸੱਸ ਨਾਲ ਬਾਈਕ 'ਤੇ ਜਾ ਰਹੀ ਸੀ। ਹਾਦਸੇ 'ਚ ਉਸ ਦਾ ਤਿੰਨ ਸਾਲਾ ਬੱਚਾ ਅਤੇ ਸੱਸ ਵਾਲ-ਵਾਲ ਬਚ ਗਏ। ਮ੍ਰਿਤਕ ਬਸਤੀ ਸ਼ੇਖ ਦੇ ਸੰਤ ਨਗਰ ਦਾ ਰਹਿਣ ਵਾਲੀ ਸੀ। ਜਾਣਕਾਰੀ ਮੁਤਾਬਕ ਔਰਤ ਆਪਣੀ ਸੱਸ ਅਤੇ ਬੱਚੇ ਨਾਲ ਆਦਰਸ਼ ਨਗਰ ਪਾਰਕ 'ਚ ਗਈ ਹੋਈ ਸੀ। ਚਾਰੋਂ ਇੱਕ ਹੀ ਬਾਈਕ 'ਤੇ ਸਵਾਰ ਸਨ। ਉਥੋਂ ਵਾਪਸ ਆਉਂਦੇ ਸਮੇਂ ਟਿੱਪਰ ਦੀ ਚਪੇਟ ਵਿਚ ਆ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

 ਜਲੰਧਰ 'ਚ ਤੇਜ਼ ਰਫ਼ਤਾਰ ਟਿੱਪਰ ਨੇ ਔਰਤ ਨੂੰ ਕੁਚਲਿਆ, ਮੌਕੇ 'ਤੇ ਹੋਈ ਮੌਤ

ਇਹ ਵੀ ਪੜ੍ਹੋ: ਪੰਜਾਬ ਦੀ ਡਿਸਕਸ ਥਰੋਅ ਖਿਡਾਰਨ ਕਮਲਪ੍ਰੀਤ ਕੌਰ ਡੋਪ ਟੈਸਟ ‘ਚ ਫੇਲ੍ਹ

ਹਾਦਸੇ ਵਿੱਚ ਔਰਤ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਕਰਕੇ ਉਸਦੀ ਮੌਤ ਹੋ ਗਈ। ਔਰਤ ਦੀ ਲਾਸ਼ ਦੇ ਟੁਕੜੇ ਸੜਕ 'ਤੇ ਖਿੱਲਰੇ ਹੋਏ ਮਿਲੇ ਹਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਹੋ ਗਿਆ। ਮ੍ਰਿਤਕ ਮਹਿਲਾਪ ਦੇ ਰਿਸ਼ਤੇਦਾਰ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ। ਦੋਸ਼ ਹੈ ਕਿ ਪੁਲਸ ਮੌਕੇ 'ਤੇ ਮੌਜੂਦ ਸੀ, ਪਰ ਉਨ੍ਹਾਂ ਨੇ ਡਰਾਈਵਰ ਨੂੰ ਕਾਬੂ ਨਹੀਂ ਕੀਤਾ ਗਿਆ।

 ਜਲੰਧਰ 'ਚ ਤੇਜ਼ ਰਫ਼ਤਾਰ ਟਿੱਪਰ ਨੇ ਔਰਤ ਨੂੰ ਕੁਚਲਿਆ, ਮੌਕੇ 'ਤੇ ਹੋਈ ਮੌਤ

(ਪਤਰਸ ਮਸੀਹ ਦੀ ਰਿਪੋਰਟ)

-PTC News

Related Post